Home / ਸਿੱਖੀ / ਇਤਿਹਾਸ – ਬਾਬਾ ਬੰਦਾ ਸਿੰਘ ਬਹਾਦਰ ਜੀ

ਇਤਿਹਾਸ – ਬਾਬਾ ਬੰਦਾ ਸਿੰਘ ਬਹਾਦਰ ਜੀ

ਇਤਿਹਾਸ – ਬਾਬਾ ਬੰਦਾ ਸਿੰਘ ਬਹਾਦਰ ਜੀ–ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਬੰਦਾ ਸਿੰਘ ਬਹਾਦਰ ਦਾ ਜਨਮ ਰਾਜੌਰੀ ( ਜੰਮੂ-ਕਸ਼ਮੀਰ ) ਵਿਖੇ ਇੱਕ ਕਿਸਾਨ ਰਾਮ ਦੇਵ ਦੇ ਘਰ ਹਿੰਦੂ ਪਰਿਵਾਰ ਵਿੱਚ ਹੋਇਆ ਸੀ। ਬਹੁਤੇ ਸਰੋਂਤਾ ਰਾਹੀਂ ਉਸਨੂੰ ਡੌਗਰਾ ਦਾ ਰਾਜਪੂਤ ਦੱਸਿਆ ਗਿਆ। ਉਸਨੂੰ ਬੰਦਾ ਬੈਰਾਗੀ ਵੀ ਕਿਹਾ ਜਾਂਦਾ ਹੈ, ਕਿਉਂਕਿ ਉਹ ਅਸਲ ਵਿੱਚ ਵੈਸ਼ਨਵ ਸੰਪ੍ਰਦਾ ਦਾ ਪੈਰੋਕਾਰ ਸੀ ਜਿਸਨੂੰ ਬੈਰਾਗੀ ਜਾਂ ਵੈਰਾਗੀ ਕਿਹਾ ਜਾਂਦਾ ਹੈ।ਗੁਰੂ ਗੋਬਿੰਦ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਉਸਨੇ ਖੰਡਾ ਵੱਲ ਮਾਰਚ ਕੀਤਾ । ਫਿਰ ਸਿੱਖਾਂ ਨੇ ਮਲੇਰਕੋਟਲਾ ਅਤੇ ਨਾਹਨ ਸਮੇਤ ਪੰਜਾਬ ਦੇ ਸੀਸ-ਸਤਲੁਜ ਇਲਾਕਿਆਂ ‘ਤੇ ਕਬਜ਼ਾ ਕਰ ਲਿਆ। 12 ਮਈ 1710 ਨੂੰ ਚੱਪੜਚਿੜੀ ਦੇਯੁੱਧ ਵਿਚ ਸਿੱਖਾਂ ਨੇ ਸਰਹਿੰਦ ਦੇ ਰਾਜਪਾਲ ਵਜ਼ੀਰ ਖ਼ਾਨ ਅਤੇ ਦੀਵਾਨ ਸੁਚਾਨੰਦ ਨੂੰਮਾਰ ਦਿੱਤਾ ਜੋ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਬੱਚਿਆਂ ਦੀਸ਼ਹਾਦਤ ਲਈ ਜ਼ਿੰਮੇਵਾਰ ਸਨ। ਦੋ ਦਿਨਾਂ ਬਾਅਦ ਸਿੱਖਾਂ ਨੇ ਸਰਹਿੰਦ ਉੱਤੇਕਬਜ਼ਾ ਕਰ ਲਿਆ।ਬੰਦਾ ਸਿੰਘ ਦਾਕਬਜ਼ਾ ਹੁਣ ਸਤਲੁਜ ਤੋਂ ਯਮੁਨਾ ਤੱਕ ਦੇ ਖੇਤਰ ਵਿਚ ਸੀ ਅਤੇ ਉਸਨੇ ਆਦੇਸ਼ ਦਿੱਤਾ ਕਿ ਜ਼ਮੀਨ ਦੀ ਮਾਲਕੀ ਕਿਸਾਨਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਇੱਜ਼ਤ ਅਤੇ ਸਵੈ-ਮਾਣ ਨਾਲ ਜੀ ਸਕਣ।

error: Content is protected !!