ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੀ ਕਰੋਨਾ ਦੀ ਪਕੜ ‘ਚ ਆ ਗਏ ਹਨ। ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਖ਼ੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਸਿਵਲ ਹੌਸਪੀਟਲ ‘ਚ ਲਿਜਾਇਆ ਗਿਆ ਹੈ। ਵਿਜ ਨੇ ਪਿਛਲੇ ਕੁਝ ਦਿਨਾਂ ‘ਚ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਕਰੋਨਾ ਦਾ ਟੈਸਟ ਕਰਵਾਉਣ ਦੱਸਣਯੋਗ ਹੈ ਕਿ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਕਰੋਨਾ ਵੈਕਸੀਨ ਦੇ ਤੀਜੇ ਪੜਾਅ ਦੇ ਟ੍ਰਾਇਲ ‘ਚ ਬਤੌਰ ਵਲੰਟੀਅਰ ਵੈਕਸੀਨ ਲਗਵਾਉਣ ਵਾਲੇ ਵਿਸ਼ਵ ਦੇ ਪਹਿਲੇ ਮੰਤਰੀ ਬਣੇ ਹਨ। ਰੋਹਤਕ ਪੀ.ਜੀ.ਆਈ. ਦੇ ਐਕਸਪਰਟ ਡਾਕਟਰਾਂ ਦੀ ਨਿਗਰਾਨੀ ‘ਚ ਅੰਬਾਲਾ ਛਾਉਣੀ ਦੇ ਸਿਵਲ ਹਸਪ ਤਾਲ ‘ਚ ਅਨਿਲ ਵਿਜ ਨੂੰ ਟੀਕਾ ਲਗਾਇਆ ਗਿਆ ਸੀ। ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਸਾਨ ਅੰਦੋਲਨ ਉਤੇ ਸਵਾਲ ਚੁੱਕੇ ਹਨ। ਵਿਜ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਇਸ ਲਈ ਕਰ ਰਹੇ ਹਨ ਕਿ ਸਰਕਾਰ ਉਨ੍ਹਾਂ ਦੀ ਗੱਲ ਸੁਣੇ ਪਰ ਹਣ ਸਰਕਾਰ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦੇ ਰਹੀ ਹੈ ਤਾਂ ਕਿਸਾਨ ਗੱਲ ਨਹੀਂ ਕਰ ਰਹੇ, ਇਸ ਦਾ ਮਤਲਬ ਹੈ ਕਿ ਮਕਸਦ ਕੁਝ ਹੋਰ ਹੀ ਹੈ। ਕਿਸਾਨ ਕਹਿ ਰਹੇ ਹਨ ਕਿ ਸਾਡਾ ਅੰਦੋਲਨ ਸਿਰਫ 3 ਖੇਤੀ ਕਾਨੂੰਨਾਂ ਦੇ ਉਲਟ ਹੈ, ਇਹ ਤਿੰਨੋ ਕਾਨੂੰਨ ਪੂਰੇ ਭਾਰਤ ਲਈ ਹਨ ਪਰ 36 ਸੂਬਿਆਂ ਵਿਚੋਂ ਸਿਰਫ ਪੰਜਾਬ ਦੇ ਕਿਸਾਨ ਹੀ ਰੋਸ ਕਿਉਂ ਕਰ ਰਹੇ ਹਨ?
ਇਹ ਰਾਜਨੀਤਿਕ ਮਕਸਦ ਕਾਰਨ ਚੱਲ ਰਿਹਾ ਅੰਦੋਲਨ ਹੈ, ਕਿਸਾਨਾਂ ਨਾਲ ਕੁਝ ਲੈਣਾ ਦੇਣਾ ਨਹੀਂ ਹੈ। ਇਹ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਲੋਕ ਹਨ ਜਿਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਤਿਆਰ ਕਰਕੇ ਭੇਜਿਆ ਹੈ। ਇਹ ਤਿਆਰੀ ਆਉਣ ਵਾਲੀਆਂ ਪੰਜਾਬ ਚੋਣਾਂ ਲਈ ਅਮਰਿੰਦਰ ਸਿੰਘ ਦੀ ਤਰਫੋਂ ਕੀਤੀ ਜਾ ਰਹੀ ਹੈ।।
