Home / ਦੁਨੀਆਂ ਭਰ / ਕਨੇਡਾ ਤੋਂ ਫਲਾਇਟਾਂ ਬਾਰੇ ਵੱਡੀ ਜਾਣਕਾਰੀ

ਕਨੇਡਾ ਤੋਂ ਫਲਾਇਟਾਂ ਬਾਰੇ ਵੱਡੀ ਜਾਣਕਾਰੀ

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕਈ ਦੇਸ਼ਾਂ ਵਿੱਚ ਬੂਸਟਰ ਡੋਜ਼ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੁਣ ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕਾਂ ਨੂੰ ਚਿੰਤਾ ਪੈ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੁਣ ਕੈਨੇਡਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਕਈ ਕੌਮਾਂਤਰੀ ਉਡਾਨਾਂ ਉਪਰ 15 ਅਪ੍ਰੈਲ ਤੱਕ ਰੋਕ ਲਗਾਉਣ ਦੇ ਆਦੇਸ਼ ਦੇ ਦਿਤੇ ਹਨ।

ਦੱਸ ਦਈਏ ਕਿ ਕੈਨੇਡਾ ਵਿਚ ਲਗਾਤਾਰ ਵਧ ਰਹੇ ਓਮੀਕਰੋਨ ਦੇ ਕੇਸਾਂ ਨੂੰ ਵੇਖਦੇ ਹੋਏ ਫੈਡਰਲ ਸਰਕਾਰ ਵੱਲੋਂ ਜਿਨ੍ਹਾਂ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਰੱਦ ਕੀਤੀਆਂ ਹਨ। ਉਹਨਾਂ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਦਾ ਨਾਮ ਸ਼ਾਮਲ ਨਹੀਂ ਹੈ। ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਜਾਰੀ ਰੱਖਿਆ ਜਾਵੇਗਾ।

ਦੱਸ ਦਈਏ ਕਿ ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਜੋ ਦੇਸ਼ ਤੋਂ ਬਾਹਰ ਗਏ ਹਨ। ਉਹਨਾਂ ਸਭ ਨੂੰ ਵਾਪਸ ਦੇਸ਼ ਪਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਵਿੱਚ ਹੋਰ ਸਖਤੀ ਕੀਤੀ ਜਾ ਸਕਦੀ ਹੈ। ਜਿਸ ਕਾਰਨ ਕੈਨੇਡਾ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

error: Content is protected !!