Home / ਸਿੱਖੀ / ਘਰ ਚ ਇਹ ਫੋਟੋਆਂ ਜਰੂਰ ਲਗਾਉ ਜੀ

ਘਰ ਚ ਇਹ ਫੋਟੋਆਂ ਜਰੂਰ ਲਗਾਉ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਸਲੋਕ ॥ ਤਿਅਕਤ ਜਲੰ ਨਹ ਜੀਵ ਮੀਨੰ ਨਹ ਤਿਆਗਿ ਚਾਤ੍ਰਿਕ ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ ਰਚੰਤਿ ਸੰਤਹ ਨਾਨਕ ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ ਛਡਿ ਆਨ ਨ ਡੇਊ ਚਿਤੁ ॥ ਜੀਵਣ ਸੰਗਮੁ ਤਿਸੁ ਧਣੀ ਹਰਿ ਨਾਨਕ ਸੰਤਾਂ ਮਿਤੁ ॥੨॥ {ਪੰਨਾ 708} ਪਦਅਰਥ: ਤਿਅਕਤ = ਤਿਆਗਿਆਂ, ਛੱਡਿਆਂ। ਮੀਨ = ਮੱਛੀ। ਤਿਆਗਿ = ਤਿਆਗ ਕੇ। ਚਾਤ੍ਰਿਕ = ਪਪੀਹਾ। ਮੰਡਲ = ਹਲਕਾ, ਇਲਾਕਾ। ਬੇਧੰ = ਵਿੰਨਿ੍ਹਆ ਜਾਂਦਾ ਹੈ। ਚ = ਅਤੇ। ਕੁਰੰਕ = ਹਰਨ। ਨਾਦੰ = ਰਾਗ। ਅਲਿ = ਭੌਰਾ। ਕੁਸਮ = ਫੁੱਲ। ਬਾਸਨਹ = ਸੁਗੰਧੀ। ਆਨ = ਕੋਈ ਹੋਰ। ਰੁਚਤੇ = ਪਸੰਦ ਆਉਂਦਾ, ਭਾਉਂਦਾ।੧।

ਡੇਖਾਊ = ਮੈਂ ਵੇਖਾਂ। ਪਲਕ = ਅੱਖ ਫਰਕਣ ਦੇ ਸਮੇ ਲਈ। ਛਡਿ = ਛੱਡ ਕੇ। ਡੇਊ = ਮੈਂ ਦਿਆਂ। ਜੀਵਣ ਸੰਗਮੁ = ਜੀਊਣ ਦਾ ਸੰਗਮ, ਜੀਊਣ ਦਾ ਜੋੜ। ਧਣੀ = ਮਾਲਕ।੨। ਅਰਥ: ਪਾਣੀ ਨੂੰ ਛੱਡ ਕੇ ਮੱਛੀ ਜੀਊ ਨਹੀਂ ਸਕਦੀ, ਬੱਦਲਾਂ ਦੇ ਦੇਸ ਨੂੰ ਛੱਡ ਕੇ ਪਪੀਹਾ ਨਹੀਂ ਜੀਊ ਸਕਦਾ, ਹਰਨ ਰਾਗ ਦੇ ਤੀਰ ਨਾਲ ਵਿੰਨਿ੍ਹਆ ਜਾਂਦਾ ਹੈ ਤੇ ਫੁੱਲਾਂ ਦੀ ਸੁਗੰਧੀ ਭੌਰੇ ਦੇ ਬੱਝਣ ਦਾ ਕਾਰਨ ਬਣ ਜਾਂਦੀ ਹੈ। ਇਸੇ ਤਰ੍ਹਾਂ, ਹੇ ਨਾਨਕ! ਸੰਤ ਪ੍ਰਭੂ ਦੇ ਚਰਨ ਕਮਲਾਂ ਵਿਚ ਮਸਤ ਰਹਿੰਦੇ ਹਨ, ਪ੍ਰਭੂ-ਚਰਨਾਂ ਤੋਂ ਬਿਨਾ ਉਹਨਾਂ ਨੂੰ ਹੋਰ ਕੁਝ ਨਹੀਂ ਭਾਉਂਦਾ।੧। ਜੇ ਇਕ ਪਲਕ ਮਾਤ੍ਰ ਹੀ ਮੈਂ ਤੇਰਾ ਮੁਖ ਵੇਖ ਲਵਾਂ, ਤਾਂ ਤੈਨੂੰ ਛੱਡ ਕੇ ਮੈਂ ਕਿਸੇ ਹੋਰ ਪਾਸੇ ਚਿੱਤ (ਦੀ ਪ੍ਰੀਤ) ਨਾਹ ਜੋੜਾਂ। ਹੇ ਨਾਨਕ! ਜੀਊਣ ਦਾ ਜੋੜ ਉਸ ਮਾਲਕ-ਪ੍ਰਭੂ ਨਾਲ ਹੀ ਹੋ ਸਕਦਾ ਹੈ, ਉਹ ਪ੍ਰਭੂ ਸੰਤਾਂ ਦਾ ਮਿੱਤਰ ਹੈ।੨।

ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ ਸਨਮੁਖ ਉਠਿ ਧਾਵੈ ॥ ਭਵਰੁ ਲੋਭੀ ਕੁਸਮ ਬਾਸੁ ਕਾ ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ ਦੇਖਿ ਦਰਸੁ ਅਘਾਵੈ ॥੧੨॥ {ਪੰਨਾ 708}
ਪਦਅਰਥ: ਬੂੰਦ = ਮੀਂਹ ਦੀ ਕਣੀ। ਕੁਰੰਕਹਿ = ਹਰਨ ਨੂੰ। ਬੇਧਿਆ = ਵਿੰਨ੍ਹ ਲੈਂਦਾ ਹੈ। ਸਨਮੁਖ = ਨਾਦ ਦੇ ਸਾਹਮਣੇ, ਉਸ ਪਾਸੇ ਵਲ ਜਿਧਰੋਂ ਘੰਡੇਹੇੜੇ ਦੀ ਆਵਾਜ਼ ਆਉਂਦੀ ਹੈ। ਕੁਸਮ = ਫੁੱਲ। ਬਾਸੁ = ਸੁਗੰਧੀ। ਆਪੁ = ਆਪਣੇ ਆਪ ਨੂੰ। ਅਘਾਵੈ = ਰੱਜ ਜਾਂਦੇ ਹਨ। ਚਾਤ੍ਰਿਕੁ = ਪਪੀਹਾ। ਨਾਦ = ਆਵਾਜ਼ {ਹਰਨ ਨੂੰ ਫੜਨ ਲਈ ਘੜੇ ਨੂੰ ਖੱਲ ਨਾਲ ਮੜ੍ਹ ਕੇ ਉਸ ਵਿਚੋਂ ਆਵਾਜ਼ ਕੱਢਦੇ ਹਨ। ਇਹ ਆਵਾਜ਼ ਹਰਨ ਨੂੰ ਪਿਆਰੀ ਲੱਗਦੀ ਹੈ। ਜਿਧਰੋਂ ਇਹ ਆਵਾਜ਼ ਆਉਂਦੀ ਹੈ, ਉਧਰ ਤੁਰ ਪੈਂਦਾ ਹੈ}।੧੨।

ਅਰਥ: ਜਿਵੇਂ ਮੱਛੀ ਪਾਣੀ ਤੋਂ ਬਿਨਾ ਜੀਊ ਨਹੀਂ ਸਕਦੀ, ਜਿਵੇਂ ਮੀਂਹ ਦੀ ਕਣੀ ਤੋਂ ਬਿਨਾ ਪਪੀਹਾ ਰੱਜ ਨਹੀਂ ਸਕਦਾ, ਜਿਵੇਂ, (ਘੰਡੇਹੇੜੇ ਦੀ) ਆਵਾਜ਼ ਹਰਨ ਨੂੰ ਮੋਹ ਲੈਂਦੀ ਹੈ, ਉਹ ਓਧਰ ਹੀ ਉੱਠ ਦੌੜਦਾ ਹੈ, ਜਿਵੇਂ, ਭੌਰਾ ਫੁੱਲ ਦੀ ਸੁਗੰਧੀ ਦਾ ਆਸ਼ਕ ਹੁੰਦਾ ਹੈ, (ਫੁੱਲ ਨਾਲ) ਮਿਲ ਕੇ ਆਪਣੇ ਆਪ ਨੂੰ ਫਸਾ ਲੈਂਦਾ ਹੈ। ਤਿਵੇਂ, ਸੰਤਾਂ ਨੂੰ ਪ੍ਰਭੂ ਨਾਲ ਪ੍ਰੇਮ ਹੁੰਦਾ ਹੈ, ਪ੍ਰਭੂ ਦਾ ਦੀਦਾਰ ਕਰ ਕੇ ਉਹ ਰੱਜ ਜਾਂਦੇ ਹਨ।੧੨।

error: Content is protected !!