Home / ਸਿੱਖੀ / ਜੋ ਵਿਦੇਸ਼ ਜਾਣਾ ਚਾਹੁੰਦੇ ਇਹ ਕਥਾ ਜਰੂਰ ਸੁਣੋ

ਜੋ ਵਿਦੇਸ਼ ਜਾਣਾ ਚਾਹੁੰਦੇ ਇਹ ਕਥਾ ਜਰੂਰ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਅੰਗ (ANG) – ੭੨੩ (723)”*🌹🌺 ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}। ਬਲਿਹਾਰ = ਸਦਕੇ। ਤਿਸ ਕੈ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕੈ’ ਦੇ ਕਾਰਨ ਉੱਡਿਆ ਹੈ}। ਕੈ ਸੰਗਿ = ਦੇ ਨਾਲ। ਲੋਚਾ = ਤਾਂਘ। ਪੂਰਿ = ਪੂਰੀ ਕਰ। ਬਾਛਉ = ਬਾਛਉਂ, ਮੈਂ ਚਾਹੁੰਦਾ ਹਾਂ। ਧੂਰਿ = ਚਰਨ = ਧੂੜ।੪।

error: Content is protected !!