Home / ਦੁਨੀਆਂ ਭਰ / ਦਿੱਲੀ ਤੋਂ ਹੋ ਗਿਆ ਵੱਡਾ ਐਲਾਨ

ਦਿੱਲੀ ਤੋਂ ਹੋ ਗਿਆ ਵੱਡਾ ਐਲਾਨ

ਵੱਡੀ ਖਬਰ ਆ ਰਹੀ ਹੈ ਸਿੱਖ ਭਾਈਚਾਰੇ ਲਈ ਦਿੱਲੀ ਤੋਂ ਜਾਣਕਾਰੀ ਅਨੁਸਾਰ ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਹਨ ਤੇ ਇਹਨਾਂ ਚੋਣਾਂ ਦੇ ਨਤੀਜੇ 31 ਅਗਸਤ ਨੂੰ ਐਲਾਨ ਕੀਤੇ ਜਾਣਗੇ। ਇਹ ਜਾਣਕਾਰੀ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦਿੱਤੀ ਹੈ। ਦੱਸ ਦਈਏ ਕਿ ਇਹਨਾਂ ਚੋਣਾਂ ਨੂੰ ਕੋਰੋਨਾ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਸੀ।ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਚ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ ਲੈਫਟੀਨੈਂਟ ਗਵਰਨਰ ਦੀ ਦਿੱਤੀ ਸਹਿਮਤੀ ਨਾਲ ਚੋਣਾਂ ਦੀ ਤਾਰੀਕ ਤੈਅ ਕੀਤੀ ਗਈ ਹੈ। ਦੱਸ ਦਈਏ ਕਿ ਡਾਇਰੈਕਟੋਰੇਟ ਦੀ ਤਰਫ਼ੋਂ ਪੇਸ਼ ਵਕੀਲ ਨੇ ਚੀਫ ਜਸਟਿਸ ਡੀਐਨ ਪਟੇਲ ਤੇ ਜਸਟਿਸ ਜੋਤੀ ਸਿੰਘ ਦੇ ਬੈਂਚ ਨੂੰ ਦੱਸਿਆ ਕਿ ਡੀਐਸਜੀਐਮਸੀ ਚੋਣਾਂ ਦੀ ਸਾਰੀ ਪ੍ਰਕਿਰਿਆ 31 ਅਗਸਤ ਤੱਕ ਖਤਮ ਹੋ ਜਾਵੇਗੀ ਤੇ ਵੋਟਾਂ ਦੀ ਗਿਣਤੀ 25 ਅਗਸਤ ਨੂੰ ਸ਼ੁਰੂ ਹੋਵੇਗੀ। ਉੱਧਰ ਦੂਜੇ ਪਾਸੇ ਦੱਸ ਦਈਏ ਕਿ ਹਰ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਸਿੱਖ ਸੰਗਤਾਂ ਨੂੰ ਇਸ ਚੋਣਾਂ ਚ ਵੱਧ ਤੋਂ ਵੱਧ ਹਿੱਸਾ ਪਾਉਣ ਲਈ ਯੋਗਦਾਨ ਮੰਗਿਆ ਹੈ। ਉੱਧਰ ਦੂਜੇ ਪਾਸੇ ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਜੀ ਕੇ ਵਲੋਂ 22 ਅਗਸਤਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸਵਾਗਤ ਸੰਗਤਾਂ ਨੂੰ ਅਪੀਲ ਕਰਦਿਆਂ ਹੋਇਆਂ ਬੋਲਿਆ ਕਿ ਦਿੱਲੀ ਦੀਆਂ ਸਿੱਖ ਸੰਗਤਾਂ ਇਤਿਹਾਸਕ ਅਸਥਾਨਾਂ ਦੇ ਪ੍ਰਬੰਧ ਚੰਗਾ ਕਰਨ ਵਾਸਤੇ ਚੋਣਾਂ ਵਿੱਚ ਖੁੱਲ ਕੇ ਲੈਣ ਹਿਸਾ ਭਾਈ ਚਮਨ ਸਿੰਘ ਖਾਲਸਾ ਦਿੱਲੀ ਪ੍ਰਧਾਨ ਜਾਗੋ ਪਾਰਟੀ,,,

error: Content is protected !!