ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 20 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਹਾਲਾਂਕਿ ਮੌਸਮ ਖੁਸ਼ਕ ਰਹੇਗਾ ਅਤੇ ਬਾਰਸ਼ ਦੀ ਕੋਈ ਸੰਭਾਵਨਾ ਨਹੀਂ ਹੈ ਮੰਗਲਵਾਰ ਨੂੰ ਬਠਿੰਡਾ ਚ ਰਾਤ ਦਾ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਜਦੋਂ ਕਿ ਅੰਮ੍ਰਿਤਸਰ ਫਿਰੋਜ਼ਪੁਰ ਸ੍ਰੀ ਮੁਕਤਸਰ ਸਾਹਿਬ ਚ ਘੱਟੋ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਲੁਧਿਆਣਾ ਚ ਘੱਟੋ ਘੱਟ ਤਾਪਮਾਨ 9.6 ਡਿਗਰੀ ਸੈਲਸੀਅਸ ਰੋਪੜ ਚ 10.3 ਡਿਗਰੀ ਸੈਲਸੀਅਸ ਸ਼ਹੀਦ ਭਗਤ ਸਿੰਘ ਨਗਰ ਚ 10.2 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ

ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਮੌਜੂਦਾ ਹਾਲਾਤ ਕਾਰਨ ਦਿਨ ਦੇ ਤਾਪਮਾਨ ਚ ਗਿਰਾਵਟ ਆ ਰਹੀ ਹੈ ਅਗਲੇ ਦੋ ਦਿਨਾਂ ਵਿੱਚ ਪਾਰਾ ਹੋਰ ਡਿੱਗ ਸਕਦਾ ਹੈ ਰਾਤ ਦੇ ਤਾਪਮਾਨ ਵਿਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ ਬੁੱਧਵਾਰ ਸਵੇਰ ਤੋਂ ਹੀ ਧੁੰਦ ਛਾਈ ਹੋਈ ਹੈ ਦੁਪਹਿਰ ਤੱਕ ਕੁਝ ਦੇਰ ਹਲਕੀ ਧੁੱਪ ਨਿਕਲੀ ਪਰ ਠੰਢ ਤੋਂ ਕੋਈ ਰਾਹਤ ਨਹੀਂ ਮਿਲੀ ਸਵੇਰੇ5.30ਵਜੇ ਦਰਿਸ਼ਗੋਚਰਤਾ 20 ਮੀਟਰ ਤੋਂ ਹੇਠਾਂ ਦਰਜ ਕੀਤੀ ਗਈ ਸ਼ਹਿਰ ਚ ਇਸ ਸਮੇਂ 4 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੀਤ ਲਹਿਰ ਚੱਲ ਰਹੀ ਹੈ ਜਿਸ ਕਾਰਨ ਠੰਡ ਦਾ ਅਹਿਸਾਸ ਵਧਦਾ ਜਾ ਰਿਹਾ ਹੈ

ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਦਾ ਮੌਸਮ ਖੁਸ਼ਕ ਰਿਹਾ ਪੰਜਾਬ ਅਤੇ ਹਰਿਆਣਾ ਵਿਚ ਕੁਝ ਥਾਵਾਂ ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ ਪੰਜਾਬ ਅਤੇ ਹਰਿਆਣਾ ਵਿੱਚ ਵੱਖ ਵੱਖ ਥਾਵਾਂ ਤੇ ਸੀਤ ਲਹਿਰ ਦੇ ਹਾਲਾਤ ਵੇਖੇ ਗਏ ਪੰਜਾਬ ਦੇ ਗੁਰਦਾਸਪੁਰ ਚ ਸਭ ਤੋਂ ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ ਹਰਿਆਣਾ ਦੇ ਨਾਰਨੌਲ ਚ ਹੇਠਲਾ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ
ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

Leave a Reply

Your email address will not be published. Required fields are marked *

error: Content is protected !!