ਬਾਦਲਾਂ ਦੇ ਘਰੋਂ ਆਈ ਇਹ ਵੱਡੀ ਖੁਸ਼ਖਬਰੀ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੱਦੀ ਪਿੰਡ ਬਾਦਲ ‘ਚ ਮਨਾਇਆ 95ਵਾਂ ਜਨਮਦਿਨ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਂਝੀ ਕੀਤੀਆਂ ਤਸਵੀਰਾਂ। ਦੱਸ ਦਈਏ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਹੈ ਕਿ ਅਸੀਂ ਧੰਨਵਾਦੀ ਹਾਂ ਆਪ ਸਭ ਦੇ ਜਿਨ੍ਹਾਂ ਸਾਡੇ ਗ੍ਰਹਿ ਵਿਖੇ ਪਹੁੰਚ ਕੇ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਹਿਬ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।।

ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ ਅਤੇ ਪੰਜਾਬ ਦੇ ਸਭ ਤੋਂ ਬਜ਼ੁਰਗ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਨੇ ਜੀਵਨ ਦੇ ਸਾਢੇ 9 ਦਹਾਕੇ ਪੂਰੇ ਕਰ ਲਏ ਹਨ। ਉਨ੍ਹਾਂ ਦੇ 95ਵੇਂ ਜਨਮ ਦਿਨ ਮੌਕੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਪਿੰਡ ਬਾਦਲ ਪੁੱਜ ਕੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਵੱਖ-ਵੱਖ ਅਕਾਲੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਅਤੇ ਜਨਮ ਦਿਨ ਦਾ ਕੇਕ ਕੱਟਿਆ।

ਦੱਸ ਦਈਏ ਕਿ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਬੀਬੀ ਹਰਸਿਮਰਤ ਕੌਰ ਬਾਦਲ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ , ਸਾਬਕਾ ਅਕਾਲੀ ਮੰਤਰੀ ਬਿਕਰਮਜੀਤ ਸਿੰਘ ਮਜੀਠੀਆਂ, ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂ ਮਾਜਰਾ, ਬਲਵਿੰਦਰ ਸਿੰਘ ਭੁੰਦੜ, ਅਨਿਲ ਜੋਸ਼ੀ, ਵਿਰਸਾ ਸਿੰਘ ਵਲਟੋਹਾ,ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਐੱਚ. ਐੱਸ. ਬੈਂਸ, ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਤਜਿੰਦਰ ਸਿੰਘ ਮਿੱਡੂਖੇੜਾ, ਰਣਜੋਧ ਸਿੰਘ ਲੰਬੀ ਤੋਂ ਇਲਾਵਾ ਅਕਾਲੀ ਦਲ ਨਾਲ ਸਬੰਧਤ ਐਸ. ਜੀ. ਪੀ. ਸੀ. ਮੈਂਬਰ, ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜਾਂ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ। ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਅਤੇ ਅਕਾਲੀ ਦਲ ਨੂੰ ਵੱਡੀ ਦੇਣ ਹੈ ਉਨ੍ਹਾਂ ਸਾਰੀ ਜ਼ਿੰਦਗੀ ਪੰਜਾਬ ਦੇ ਹਿੱਤਾਂ ਲਈ ਲੰਘਾਈ ਹੈ।

ਦੱਸ ਦਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਗਿੱਦੜਬਾਹਾ ਵਿਖੇ ਮਾਲਵਾ ਸਕੂਲ ਦੇ 37ਵੇਂ ਫਾਊਂਡੇਸ਼ਨ ਸਮਾਗਮ ਦੌਰਾਨ ਪਹੁੰਚੇ। ਇਸ ਦੌਰਾਨ ਉਹਨਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕੇਕ ਕੱਟਿਆ। ਸੁਖਬੀਰ ਸਿੰਘ ਬਾਦਲ ਨੇ ਸਮਾਗਮ ਦੌਰਾਨ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਆਸੀਰਵਾਦ ਦਿੱਤਾ। ਇਸ ਦੌਰਾਨ ਉਹਨਾਂ ਸਕੂਲ ਸਟਾਫ ਅਤੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਗੱਲ ‘ਤੇ ਝੂਠ ਬੋਲ ਰਹੇ ਹਨ। ਉਹ ਲੋਕਾਂ ‘ਚ ਆਪਣਾ ਵਿਸਵਾਸ ਗਵਾ ਚੁੱਕੇ ਅਤੇ ਹੁਣ ਲੋਕ ਉਹਨਾਂ ਦੀ ਗੱਲ ‘ਤੇ ਵਿਸਵਾਸ ਨਹੀਂ ਕਰਦੇ।

Leave a Reply

Your email address will not be published. Required fields are marked *

error: Content is protected !!