ਰਾਮ ਰਹੀਮ ਬਾਰੇ ਆਈ ਵੱਡੀ ਜਾਣਕਾਰੀ

ਡੇਰਾ ਮੁਖੀ ਰਾਮ ਰਹੀਮ ਦੀ 90 ਦਿਨ ਦੀ ਸਜ਼ਾ ਮੁਆਫ਼ 10 ਸਾਲ ਤੋਂ ਵੱਧ ਸਜ਼ਾ ਵਾਲੇ ਕੈਦੀਆਂ ਨੂੰ 90 ਦਿਨ ਦੀ ਛੋਟ ਹਰਿਆਣਾ ਸਰਕਾਰ ਦੇ ਫੈਸਲਾ ‘ਤੇ ਦਿਓ ਆਪਣੀ ਰਾਏ ।ਆਉ ਸੁਣਦੇ ਹਾਂ ਪੂਰੀ ਵੀਡੀਓ। ਦੱਸ ਦਈਏ ਕਿ ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਵੱਡਾ ਮੋਰਚਾ ਸ਼ੁਰੂ ਹੋ ਚੁੱਕਾ ਹੈ ਪਰ ਉੱਧਰ ਦੂਜੇ ਪਾਸੇ ਸੌਦਾ ਸਾਧ ਨੂੰ ਬਿਨਾਂ ਕਿਸੇ ਮਤਲਬ ਤੋ ਬਾਰ ਬਾਰ ਜਮਾਨਤ ਦੇ ਕੇ ਇਹ ਅਹਿਸਾਸ ਕਰਵਾਇਆ ਜਾ ਰਿਹਾ ਹੈ ਕਿ ਸਿੱਖਾਂ ਤੇ ਅਲੱਗ ਕਾਨੂੰਨ ਹੈ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 40 ਦਿਨਾਂ ਦੀ ਮਿਲੀ ਪੈਰੋਲ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸ਼ੁੱਕਰਵਾਰ ਨੂੰ ਮੁੜ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਰਾਹੀਂ 40 ਦਿਨ ਦੀ ਪੈਰੋਲ ਦੀ ਮੰਗ ਕੀਤੀ ਸੀ, ਜਿਸ ‘ਤੇ ਮਨਜੂਰੀ ਮਿਲ ਗਈ ਹੈ। ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਫੋਨ ‘ਤੇ ਪੀਟੀਆਈ ਨੂੰ ਦੱਸਿਆ ਕਿ 40 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ। ਇਹ ਪੈਰੋਲ ਨਿਯਮਾਂ ਅਨੁਸਾਰ ਦਿੱਤੀ ਗਈ ਹੈ।

ਰਾਮ ਰਹੀਮ ਨੇ ਇਹ ਪੈਰੋਲ 25 ਜਨਵਰੀ ਦੇ ਮੱਦੇਨਜ਼ਰ ਮੰਗੀ ਹੈ। ਹਰਿਆਣਾ ਜੇਲ੍ਹ ਵਿਭਾਗ ਨੂੰ ਅਰਜ਼ੀ ਵਿੱਚ ਡੇਰਾ ਮੁਖੀ ਨੇ ਦੂਜੇ ਗੱਦੀਨਸ਼ੀਨ ਸ਼ਾਹ ਸਤਨਾਮ ਮਹਾਰਾਜ ਦੇ ਅਵਤਾਰ ਦਿਵਸ ਮੌਕੇ ਸ਼ਾਮਲ ਹੋਣ ਅਤੇ ਡੇਰੇ ਵਿੱਚ ਰਹਿਣ ਦੀ ਮਨਜੂਰੀ ਦੇਣ ਦੀ ਇੱਛਾ ਪ੍ਰਗਟਾਈ ਹੈ। ਡੇਰੇ ਵਿੱਚ ਇਸ ਦਿਨ ਭੰਡਾਰਾ ਅਤੇ ਸਤਿਸੰਗ ਦਾ ਆਯੋਜਨ ਕੀਤਾ ਜਾਵੇਗਾ। ਦੂਜੇ ਪਾਸੇ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਡੇਰੇ ਵਿੱਚ ਉਤਸ਼ਾਹ ਹੈ ਅਤੇ ਸਾਰੇ ਰਸਤਿਆਂ ਨੂੰ ਸਜ਼ਾਵਟ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕਾਬਲੇਗੌਰ ਹੈ ਕਿ ਡੇਰਾ ਮੁਖੀ ਦੀ ਆਖਰੀ 40 ਦਿਨਾਂ ਦੀ ਪੈਰੋਲ ਪਿਛਲੇ ਸਾਲ 25 ਨਵੰਬਰ ਨੂੰ ਖਤਮ ਹੋ ਗਈ ਸੀ। ਉਹ 14 ਅਕਤੂਬਰ ਨੂੰ ਰਿਹਾਈ ਤੋਂ ਬਾਅਦ ਉੱਤਰ ਪ੍ਰਦੇਸ਼ ਸਥਿਤ ਆਪਣੇ ਬਰਨਾਵਾ ਆਸ਼ਰਮ ਗਿਆ ਸੀ । ਇਸ ਤੋਂ ਪਹਿਲਾ ਵੀ ਅਕਤੂਬਰ-ਨਵੰਬਰ ਵਿੱਚ ਆਪਣੀ ਪਿਛਲੀ ਪੈਰੋਲ ਮਿਆਦ ਦੇ ਦੌਰਾਨ ਸਿਰਸਾ ਡੇਰਾ ਮੁਖੀ ਨੇ ਯੂਪੀ ਦੇ ਬਰਨਾਵਾ ਆਸ਼ਰਮ ਵਿੱਚ ਕਈ ਆਨਲਾਈਨ ‘ਸਤਿਸੰਗ’ ਕੀਤੇ। ਇਨ੍ਹਾਂ ਵਿੱਚੋਂ ਕੁਝ ਹਰਿਆਣਾ ਦੇ ਭਾਜਪਾ ਆਗੂ ਵੀ ਸ਼ਾਮਲ ਹੋਏ ਸਨ।ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ 40 ਦਿਨਾਂ ਦੀ ਮਿਲੀ ਪੈਰੋਲ

Leave a Reply

Your email address will not be published. Required fields are marked *

error: Content is protected !!