Home / ਸਿੱਖੀ / ਸਭ ਤੋਂ ਵੱਡੀ ਸੇਵਾ ਜਾਣੋ

ਸਭ ਤੋਂ ਵੱਡੀ ਸੇਵਾ ਜਾਣੋ

ਸਿੱਖ ਧਰਮ ਚ ਸੇਵਾ ਦਾ ਬਹੁਤ ਜਿਆਦਾ ਮਹੱਤਵ ਹੈ ਜੀ । ਇਨਸਾਨ ਦੇ ਮਨ ਵਿਚ ਸੇਵਾ ਭਾਵਨਾ ਦਾ ਹੋਣਾ ਬਹੁਤ ਜ਼ਰੂਰੀ ਹੈ। ਸੇਵਾ ਮਨੁੱਖੀ ਜੀਵਨ ਦੀ ਸ਼ੋਭਾ ਹੈ ਤੇ ਸਹੀ ਅਰਥਾਂ ਵਿਚ ਇਹੋ ਪਰਮਾਤਮਾ ਦੀ ਸੱਚੀ ਅਰਾਧਨਾ ਵੀ ਹੈ। ਮਨੁੱਖ ਸੇਵਾ ਭਾਵ ਨਾਲ ਪਰਮਾਤਮਾ ਦੇ ਤੁੱਲ ਹੋ ਜਾਂਦਾ ਹੈ। ਪਰਮਾਤਮਾ ਸਾਰਿਆਂ ਨਾਲ ਪ੍ਰੇਮ ਕਰਦਾ ਹੈ ਅਤੇ ਸਭ ਪ੍ਰਤੀ ਇੱਕੋ ਜਿਹਾ ਭਾਵ ਰੱਖਦਾ ਹੈ ਤੇ ਜਦੋਂ ਇਨਸਾਨ ਵੀ ਉਸ ਦੇ ਮਾਰਗ ‘ਤੇ ਚੱਲਦਾ ਹੈ ਤਾਂ ਉਹ ਉਸ ਤੋਂ ਬਹੁਤ ਪ੍ਰਸੰਨ ਹੁੰਦਾ ਹੈ। ਸੇਵਾ ਦੇ ਫਲ ਉਤੇ ਪ੍ਰਕਾਸ਼ ਪਾਉਂਦਿਆਂ ਗੁਰੂ ਨਾਨਕ ਦੇਵ ਜੀ ਨੇ ਦਸਿਆ ਹੈ ਕਿ ਸੇਵਾ ਸ੍ਰੇਸ਼ਠ ਕਰਨੀ ਹੈ, ਇਸ ਤੋਂ ਬਿਨਾ ਮਨੁੱਖ ਮੋਖ-ਪਦ ਪ੍ਰਾਪਤ ਨਹੀਂ ਕਰ ਸਕਦਾ— ਬਿਨੁ ਸੇਵਾ ਫਲੁ ਕਬਹੁ ਨ ਪਾਵਸਿ ਸੇਵਾ ਕਰਣੀ ਸਾਰੀ। (ਗੁ.ਗ੍ਰੰ.992)। ਸੇਵਾ ਰਾਹੀਂ ਕੀਤੀ ਕਮਾਈ ਜਾਂ ਸਾਧਨਾ ਤੋਂ ਹੀ ਪਰਮ-ਸੁਖ ਦੀ ਪ੍ਰਾਪਤੀ ਸੰਭਵ ਹੈ— ਸੁਖੁ ਹੋਵੈ ਸੇਵ ਕਮਾਣੀਆ। ਇਸ ਲਈ ਗੁਰਬਾਣੀ ਨੇ ਸੇਵਾ ਕਰਨ ਉਤੇ ਬਹੁਤ ਬਲ ਦਿੱਤਾ, ਕਿਉਂਕਿ ਸੇਵਾ ਰਾਹੀਂ ਹੀ ਜਿਗਿਆਸੂ ਸਹਿਜ ਢੰਗ ਨਾਲ ਪਰਮਾਤਮਾ ਦੀ ਦਰਗਾਹ ਵਿਚ ਪਹੁੰਚ ਸਕਦਾ ਹੈ— ਵਿਚਿ ਦੁਨੀਆ ਸੇਵ ਕਮਾਈਐ। ਤਾ ਦਰਗਹ ਬੈਸਣੁ ਪਾਈਐ। ਕਹੁ ਨਾਨਕ ਬਾਹੁ ਲੁਡਾਈਐ। (ਗੁ.ਗ੍ਰੰ.26)।ਗੁਰਬਾਣੀ ਵਿਚ ਗੁਰੂ ਦੀ ਸੇਵਾ ਉਤੇ ਵੀ ਬਹੁਤ ਬਲ ਦਿੱਤਾ ਗਿਆ ਹੈ। ਜਦ ਆਪਣੇ ਗੁਰੂ ਪ੍ਰਤਿ ਸੇਵਕ ਦੇ ਮਨ ਵਿਚ ਭਗਤੀ-ਭਾਵਨਾ ਦਾ ਵਿਕਾਸ ਹੋ ਜਾਂਦਾ ਹੈ ਤਾਂ ਮਨ ਆਪਣੇ ਆਪ ਸੇਵਾ ਲਈ ਪ੍ਰੇਰਿਤ ਹੋ ਜਾਂਦਾ ਹੈ।
ਗੁਰੂ ਦੀ ਸੇਵਾ ਦੋ ਪ੍ਰਕਾਰ ਦੀ ਹੁੰਦੀ ਹੈ— ਬਾਹਰਲੀ ਅਤੇ ਅੰਦਰਲੀ। ਬਾਹਰਲੀ ਸੇਵਾ ਉਹ ਹੈ ਜਿਸ ਨੂੰ ਕਰਨ ਨਾਲ ਗੁਰੂ ਨੂੰ ਸ਼ਰੀਰਿਕ ਸੁਖ ਦੀ ਪ੍ਰਾਪਤੀ ਹੋਵੇ, ਜਿਵੇਂ ਪੈਰ ਦਬਾਣਾ, ਪੱਖਾ ਝਲਣਾ, ਪਾਣੀ ਭਰਨਾ, ਆਟਾ ਪੀਹਣਾ ਆਦਿ। ਅੰਦਰਲੀ ਸੇਵਾ ਰਾਹੀਂ ਗੁਰੂ ਦੀ ਪੂਰਣ ਸ਼ਰਧਾ ਸਹਿਤ ਆਰਾਧਨਾ ਕੀਤੀ ਜਾਂਦੀ ਹੈ। ਗੁਰੂ ਦਾ ਦਰਸ਼ਨ ਕਰਨਾ, ਉਸ ਦੇ ਬਚਨ ਜਾਂ ਬਾਣੀ ਸੁਣਨਾ, ਉਨ੍ਹਾਂ ਬਚਨਾਂ ਅਨੁਸਾਰ ਅਮਲ (ਕਰਮ) ਕਰਨੇ ਇਹ ਇਕ ਪ੍ਰਕਾਰ ਦੀ ਮਾਨਸਿਕ ਸੇਵਾ ਹੈ। ਬਾਹਰਲੀ ਸੇਵਾ ਅੰਦਰਲੀ ਸੇਵਾ ਦਾ ਮੂਲ ਆਧਾਰ ਹੈ

error: Content is protected !!