Home / ਦੁਨੀਆਂ ਭਰ / ਸਰਕਾਰੀ ਬੱਸਾਂ ਬਾਰੇ ਇਹ ਵੱਡੀ ਖਬਰ

ਸਰਕਾਰੀ ਬੱਸਾਂ ਬਾਰੇ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਬੱਸ ਸਵਾਰੀਆਂ ਲਈ ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਜ 9ਵੇਂ ਦਿਨ ਆਖਰਕਾਰ ਖ਼ਤਮ ਹੋ ਗਈ ਹੈ। ਸਰਕਾਰੀ ਬੱਸਾਂ ਦਾ ਚੱਕਾ ਸੜਕਾਂ ਉਤੇ ਚੱਲ ਪਿਆ ਹੈ, ਜਿਸ ਕਰਕੇ ਯਾਤਰੀਆਂ ਨੇ ਵੀ ਸੁਖ ਦਾ ਲਿਆ ਸਾਹ ਲਿਆ ਹੈ। ਪਿੰਡਾਂ ਨੂੰ ਵੀ ਸਰਕਾਰੀ ਬੱਸਾਂ ਦੀ ਸੇਵਾ ਸ਼ੁਰੂ ਹੋ ਗਈ ਹੈ।

ਦੱਸ ਦਈਏ ਕਿ ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕਰੀਬ 8 ਹਜ਼ਾਰ ਮੁਲਾਜ਼ਮ ਪੱਕੇ ਰੁਜ਼ਗਾਰ ਦੀ ਮੰਗ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ 9 ਦਿਨ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਕਾਰਨ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਸੀ ਜਿਸ ਕਰਕੇ ਕਰੀਬ 4 ਹਜ਼ਾਰ ਸਰਕਾਰੀ ਬੱਸਾਂ ਦਾ ਚੱਕਾ ਪੂਰੀ ਤਰ੍ਹਾਂ ਜਾਮ ਰਿਹਾ ਅਤੇ ਦੋਨਾਂ ਵਿਭਾਗਾਂ ਨੂੰ 9 ਦਿਨ ਵਿੱਚ ਕਰੀਬ 8 ਕਰੋੜ ਰੁਪਏ ਦੇ ਨੁਕਸਾਨ ਦਾ ਵੀ ਸਾਹਮਣਾ ਕਰਨਾ ਪਿਆ । ਆਖਰਕਾਰ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਮੰਨ ਕੇ ਹੜਤਾਲ ਖਤਮ ਕਰਨ ਲਈ ਰਾਜ਼ੀ ਕਰ ਲਿਆ ਹੈ।

ਦੱਸ ਦਈਏ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਬਠਿੰਡਾ ਡਿੱਪੂ ਦੇ ਪ੍ਰਧਾਨ ਸੰਦੀਪ ਸਿੰਘ, ਗੁਰਦੀਪ ਸਿੰਘ, ਰਾਮ ਸਿੰਘ ,ਪਾਲਾ ਸਿੰਘ, ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਅਧੀਨ ਭਰਤੀ ਕਰੀਬ 2 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਿੰਗ ਰਾਹੀਂ ਭਰਤੀ ਕਰੀਬ 6 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਦੇ ਭਰੋਸੇ ਤਹਿਤ ਹੜਤਾਲ ਖ਼ਤਮ ਕੀਤੀ ਗਈ ਹੈ, ਕਿਉਂਕਿ ਕਰੀਬ 2 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪੂਰੀ ਹੋ ਗਈ ਹੈ, ਜਦੋਂਕਿ ਆਊਟਸੋਰਸਿਜ਼ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈਣ ਕਰਕੇ ਪੱਕੇ ਹੋਣ ਦਾ ਰਾਹ ਖੁੱਲ੍ਹ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਨਾਲ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੀ ਹੋਈ ਮੀਟਿੰਗ ਵਿਚ ਨਵੀਂਆਂ ਬੱਸਾਂ ਦਾ ਫਲੀਟ ਪਾਉਣ, ਪੂਰੀਆਂ ਸਹੂਲਤਾਂ ਮੁਹੱਈਆ ਕਰਵਾਉਣ, ਖਾਲੀ ਅਸਾਮੀਆਂ ਭਰਨ ਸਮੇਤ ਬਾਕੀ ਮੰਗਾਂ ਤੇ ਵੀ ਸਹਿਮਤੀ ਬਣੀ ਹੈ, ਜਿਸ ਕਰਕੇ ਪੂਰੇ ਪੰਜਾਬ ਵਿੱਚ ਹੁਣੇ ਹੜਤਾਲ ਖ਼ਤਮ ਹੋ ਗਈ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੇ ਹੱਕ ਬਹਾਲ ਕਰਕੇ ਰੈਗੂਲਰ ਰੁਜ਼ਗਾਰ ਨਾ ਦਿੱਤਾ ਤਾਂ ਸੰਘਰਸ਼ ਫਿਰ ਸ਼ੁਰੂ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਣੀਆਂ ਠੇਕਾ ਮੁਲਾਜ਼ਮਾਂ ਦੇ ਏਕੇ ਦੀ ਵੱਡੀ ਜਿੱਤ ਹੈ।

error: Content is protected !!