ਅਧਿਆਪਕਾਂ ਲਈ ਆਈ ਵੱਡੀ ਅਪਡੇਟ

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਜਿੱਥੇ ਭਗਵੰਤ ਮਾਨ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵੱਖ-ਵੱਖ ਵਿਭਾਗਾਂ ਦੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਵੀ ਪੂਰੇ ਕੀਤੇ ਜਾਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਚੋਣਾਂ ਦੌਰਾਨ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਜਿੱਥੇ ਇਕ ਤੋਂ ਬਾਅਦ ਇਕ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਕੋਈ ਨਾ ਕੋਈ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ।

ਹੁਣ ਪੰਜਾਬ ਸਰਕਾਰ ਵਲੋਂ ਕੀਤਾ ਵੱਡਾ ਐਲਾਨ, ਅਧਿਆਪਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ।

ਜਿੱਥੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੰਡੀਗੜ੍ਹ ਵਿਚ ਇੱਕ ਸਮਾਗਮ ਨੂੰ ਸੰਬੋਧਨ ਕਰਦਿਆਂ ਹੋਇਆ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿਚ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤਕ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਵਾਸਤੇ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਵਲੋ ਇਹ ਐਲਾਨ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਹੋਇਆ ਕੀਤਾ ਗਿਆ ਹੈ। ਉਨ੍ਹਾਂ ਨੇ ਨਵ ਨਿਯੁਕਤ ਅਧਿਆਪਕਾਂ ਨੂੰ ਜਿੱਥੇ ਮੁਬਾਰਕਵਾਦ ਦਿੱਤੀ ਹੈ।

ਉੱਥੇ ਹੀ ਸਿੱਖਿਆ ਮੰਤਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਸੂਬਾ ਸਰਕਾਰ ਵੱਲੋਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਅਧਿਆਪਕ ਖੁਸ਼ਕਿਸਮਤ ਹਨ ਜਿਨ੍ਹਾਂ ਨੂੰ ਦੇਸ਼ ਦੇ ਭਵਿੱਖ ਬੱਚਿਆਂ ਨੂੰ ਰਾਹ ਦਿਖਾਇਆ ਜਾਵੇਗਾ ਤੇ ਉਨ੍ਹਾਂ ਦੀ ਜ਼ਿੰਦਗੀ ਵਿਚ ਚਾਨਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।

Leave a Reply

Your email address will not be published. Required fields are marked *

error: Content is protected !!