ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਅਪਡੇਟ

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਾਸਤੇ ਸਰਕਾਰ ਵੱਲੋਂ ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੁਝ ਕਦਮ ਚੁੱਕੇ ਗਏ ਹਨ। ਜਿੱਥੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਹੈ। ਜਿੱਥੇ ਝਾਰਖੰਡ ਸਰਕਾਰ ਵੱਲੋਂ ਸੂਬੇ ਵਿਚ 136 ਰਿਹਾਇਸ਼ੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਵਾਸਤੇ ਉਨ੍ਹਾਂ ਨੂੰ ਪਹਿਲੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਮੋਬਾਇਲ ਫੋਨ ਅਤੇ ਟੈਬਲੇਟ ਮੁਹਇਆ ਕਰਵਾਏ ਜਾਣਗੇ।

ਸੂਬੇ ਦੇ ਸਰਕਾਰੀ ਸਕੂਲਾਂ ਵਿਚ ਮੰਤਰੀ ਮੰਡਲ ਵੱਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਜਾਣ ਵਾਲੇ ਇਨ੍ਹਾਂ ਬੁੱਕਲੇਟਸ ਦੇ ਮੁੱਖ ਪੰਨੇ ਉਪਰ ਕੁਝ ਪ੍ਰਾਪਤੀਆਂ ਨੂੰ ਛਾਪਣ ਦੀ ਪ੍ਰਵਾਨਗੀ ਵੀ ਮੰਤਰੀ ਮੰਡਲ ਵੱਲੋਂ ਦਿੱਤੀ ਗਈ ਹੈ। ਜਿਸ ਵਿਚ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਸ਼ਲਾਘਾਯੋਗ ਕਦਮ ਨੂੰ ਛਾਪਿਆ ਜਾਵੇਗਾ। ਕਰੋਨਾ ਕਾਰਨ ਜਿੱਥੇ ਰਿਹਾਇਸ਼ੀ ਸਕੂਲ ਬੰਦ ਹੋ ਗਏ ਹਨ। ਉਥੇ ਹੀ ਵਿਦਿਆਰਥੀਆਂ ਨੂੰ ਘਰ ਤੋਂ ਹੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਸਕੂਲਾਂ ਵੱਲੋਂ ਆਨਲਾਈਨ ਪੜ੍ਹਾਈ ਵੀ ਕਰਵਾਈ ਜਾ ਰਹੀ ਹੈ।

ਵਿਦਿਆਰਥੀਆਂ ਨੂੰ ਆਨ ਲਾਈਨ ਕਲਾਸਾਂ ਲਗਾਉਣ ਵਾਸਤੇ ਪਹਿਲੀ ਜਮਾਤ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਕਰੋਨਾ ਦੇ ਕਾਰਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਕੀਤੀ ਗਈ ਮੀਟਿੰਗ ਵਿਚ ਸਿੱਖਿਆ ਵਿਭਾਗ ਅਧੀਨ ਚੱਲ ਰਹੇ 136 ਰਿਹਾਇਸ਼ੀ ਸਕੂਲਾਂ ਨੂੰ 2021-2022 ਵਿੱਤੀ ਸਾਲ ਦੌਰਾਨ ਫੋਨ ਅਤੇ ਟੈਬਲੇਟ ਦਿੱਤੇ ਜਾ ਰਹੇ ਹਨ।

Leave a Reply

Your email address will not be published. Required fields are marked *

error: Content is protected !!