ਇਹ ਅਨੋਖੀ ਕਥਾ ਜਰੂਰ ਸੁਣੋ ਜੀ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਧਰਮਰਾਜ ਕੋਲ ਸਾਡੀ ਆਤਮਾ ਨੂੰ ਕਿੰਨਾ ਸਮਾਂ ਲੱਗਦਾ ਜਾਣ ਤੇ।ਇਹ ਕਥਾ ਜਰੂਰ ਸੁਣੋ ਜੀ ।ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਹੇ ਨਾਨਕ ਜੀ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ॥੧॥ ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ ਜੀ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ॥੨॥ (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਦਾਸ ਨਾਨਕ ਜੀ ਇਹ ਵਿਚਾਰ ਦੱਸਦੇ ਹਨ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ॥੧੧॥*

Leave a Reply

Your email address will not be published. Required fields are marked *

error: Content is protected !!