ਇੰਗਲੈਂਡ ਤੋਂ ਆਈ ਇਹ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਇੰਗਲੈਂਡ ਦੀ ਪਾਰਲੀਮੈਂਟ ‘ਚ ਕਿਸਾਨ ਮੋਰਚੇ ਬਾਰੇ ਅੱਠ ਮਾਰਚ ਨੂੰ ਬਹਿਸ ਹੋਣ ਜਾ ਰਹੀ ਹੈ, ਜੋ ਕਿ ਬੇਹੱਦ ਦਿਲਚਸਪ ਰਹੇਗੀ। ਇਸ ਵਿੱਚ ਬੋਲਣ ਦੀ ਆਜ਼ਾਦੀ ਅਤੇ ਕਿਸਾਨਾਂ ਦੀ ਸੁਰੱ ਖਿਆ ਬਾਰੇ ਚਰਚਾ ਹੋਵੇਗੀ। ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਪ੍ਰੀਤ ਗਿੱਲ ਸਮੇਤ ਉਨ੍ਹਾਂ ਸਭ ਦਾ ਵਿਸ਼ੇਸ਼ ਧੰਨਵਾਦ, ਜਿਨ੍ਹਾਂ ਇਸ ਲਈ ਜ਼ੋਰ ਲਾਇਆ। ਬਾਹਰਲੇ ਮੁਲਕਾਂ ‘ਚ ਸਕੂਲਾਂ-ਕਾਲਜਾਂ-ਯੂਨੀਵਰਸਿਟੀਆਂ ‘ਚ ਅਧਿਆਪਕ ਕਿਸਾਨ ਮੋਰਚੇ ਬਾਰੇ ਗੱਲ-ਬਾਤ ਕਰ ਰਹੇ ਹਨ। ਕਿਸਾਨ-ਮਜ਼ਦੂਰ ਜਥੇਬੰਦੀਆਂ ਹਮਾਇਤ ਦੇ ਰਹੀਆਂ ਹਨ। ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਵੱਲੋਂ ਆਰੰਭੇ ਘੋਲ ਵਿਸ਼ਵ-ਪੱਧਰੀ ਬਣ ਰਹੀ ਹੈ। ਦੱਸ ਦਈਏ ਕਿ ਇਸ ਦੀ ਜਾਣਕਾਰੀ ਗੁਰਪ੍ਰੀਤ ਸਿੰਘ ਨੇ ਵੀ ਆਪਣੇ ਪੇਜ ਤੇ ਕਰੀ ਹੈ। ਗੁਰਪ੍ਰੀਤ ਸਿੰਘ ਸਹੋਤਾ | ਸਰੀ | ਚੜ੍ਹਦੀ ਕਲਾ ਤਸਵੀਰ ਵਾਇਆ: ਐਡਵੋਕੇਟ ਜਸਪਾਲ ਸਿੰਘ ਮੰਝਪੁਰ।ਦੱਸ ਦਈਏ ਕਿ ਬੀਤੇ ਮਹੀਨੇ 26 ਜਨਵਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਸੱਦਾ ਦਿੱਤਾ ਗਿਆ ਸੀ। ਪਰ ਇੰਗਲੈਂਡ ਵਿੱਚ ਪੰਜਾਬੀ ਭਾਈਚਾਰੇ ਨੂੰ ਦੇਖਦੇ ਹੋਏ ਅਤੇ ਕੀਤੀ ਗਈ ਤਾਲਾਬੰਦੀ ਦੇ ਕਾਰਨ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਭਾਰਤ ਦੇ ਦੌਰੇ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਬ੍ਰਿਟਿਸ਼ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹੋਏ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਚਿੱਠੀ ਲਿਖੀ ਗਈ ਹੈ ਕਿ ਤੁਸੀ ਭਾਰਤ ਨਾ ਜਾਉ। ਦੱਸ ਦਈਏ ਕਿ ਇਸ ਚਿੱਠੀ ਵਿੱਚ ਜਿਕਰ ਕੀਤਾ ਗਿਆ ਹੈ ਕਿਸਾਨੀ ਅੰਦੋਲਨ ਦਾ, ਜਿਸ ਬਾਰੇ ਪ੍ਧਾਨ ਮੰਤਰੀ ਬੋਰਿਸ ਜੌਨਸਨ ਭਾਰਤ ਦੇ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਇਸ ਕਿਸਾਨੀ ਅੰਦੋਲਨ ਦੇ ਮਸਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਗਈ ਹੈ। ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 100 ਦੇ ਕਰੀਬ ਐਮਪੀਜ਼ ਪਹਿਲਾ ਵੀ ਕਿਸਾਨੀ ਅੰਦੋਲਨ ਬਾਰੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਲਿਖ ਚੁੱਕੇ ਸਨ।।

Leave a Reply

Your email address will not be published. Required fields are marked *

error: Content is protected !!