ਔਰਤਾਂ ਲਈ ਆਈ ਵੱਡੀ ਜਾਣਕਾਰੀ

ਖਜਾਨੇ ਵਿਚ ਥੋੜ੍ਹੀ ਰੌਣਕ ਹੋ ਜਾਵੇ, ਫਿਰ ਹੀ ਮਹਿਲਾਵਾਂ ਨੂੰ 1000 ਰੁਪਏ ਦੇਵਾਂਗੇ: ਸੰਧਵਾਂ—–ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਨੂੰ ਤੁਰਤ ਲਾਗੂ ਕਰਨ ਤੋਂ ਫਿਲਹਾਲ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਆਖਿਆ ਕਿ ਹੈ ਖਜ਼ਾਨੇ ਵਿੱਚ ਕੁਝ ਆਉਣ ਤੋਂ ਬਾਅਦ ਹੀ ਇਹ ਸਹੂਲਤ ਲਾਗੂ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸੂਬੇ ਦਾ ਖਜ਼ਾਨਾ ਖਾਲੀ ਕਰ ਗਈ ਸੀ। ਉਨ੍ਹਾਂ ਕਿਹਾ ਕਿ 75 ਸਾਲਾਂ ਦੀਆਂ ਉਲਝੀਆਂ ਤੰਦਾਂ ਨੂੰ ਸੁਲਝਾਉਣ ਲਈ ਸਮਾਂ ਲੱਗੇਗਾ ਅਤੇ ਫਿਰ ਪੰਜਾਬ ਖੁਸ਼ਹਾਲ ਹੋਵੇਗਾ।

ਉਨ੍ਹਾਂ ਨੇ ਕਿਹਾ ਕਿ’ ਸਰਕਾਰ ਦਾ ਖਜਾਨਾ ਖਾਲੀ ਹੈ। ਪਹਿਲਾਂ ਖਜਾਨਾ ਭਰਿਆ ਜਾਵੇਗਾ ਤੇ ਫੇਰ ਹੀ ਔਰਤਾਂ ਨੂੰ 1000 ਹਜ਼ਾਰ ਰੁਪਏ ਮਹੀਨਾ ਮਿਲਣਗੇ। ਪਿਛਲੀਆਂ ਸਰਕਾਰਾਂ ਨੇ ਪੰਜਾਬ ਦਾ ਖਜਾਨਾ ਖਾਲੀ ਕੀਤਾ ਹੈ।’ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ।

ਉਧਰ, ਅਕਾਲੀ ਦਲ ਦੇ ਆਗੂ ਦਲਜੀਤ ਚੀਮਾ (Daljit Cheema ) ਨੇ ਕਿਹਾ ਕਿ ਸਾਨੂੰ ਪਤਾ ਸੀ ਕਿ ਆਮ ਆਦਮੀ ਪਾਰਟੀ ਕੋਈ ਬਹਾਨਾ ਲਗਾਉਗੀ। ਉਨ੍ਹਾਂ ਕੇਜਰੀਵਾਲ ਉਤੇ ਤੰਜ ਕੱਸਿਆ ਤੇ ਕਿਹਾ ਕਿ ਵੋਟਾਂ ਸਮੇਂ ਕੇਜਰੀਵਾਲ ਨੇ ਸਾਰਾ ਹਿਸਾਬ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ।

Leave a Reply

Your email address will not be published. Required fields are marked *

error: Content is protected !!