ਕਿਸਾਨਾਂ ਅਤੇ ਕੇਂਦਰ ਦੀ ਮੀਟਿੰਗ ‘ਚੋਂ ਆ ਗਈ ਵੱਡੀ ਖਬਰ

ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਅੱਜ ਯਾਨੀ ਸ਼ੁੱਕਰਵਾਰ ਨੂੰ 8ਵੇਂ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਕਰੀਬ 3 ਘੰਟੇ ਚੱਲੀ ਇਹ ਬੈਠਕ ਵੀ ਬੇਨਤੀਜਾ ਰਹੀ। ਹੁਣ 15 ਜਨਵਰੀ ਨੂੰ 9ਵੇਂ ਦੌਰ ਦੀ ਅਗਲੀ ਬੈਠਕ ਹੋਵੇਗੀ। ਅੱਜ ਦੀ ਬੈਠਕ ‘ਚ ਸਰਕਾਰ ਨੇ ਕਿਸਾਨਾਂ ਨੂੰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ। ਬੈਠਕ ਤੋਂ ਬਾਅਦ ਕਿਸਾਨ ਆਗੂ ਹਨਾਨ ਮੁੱਲਾ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। 11 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਬੈਠਕ ਹੋਵੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 4 ਜਨਵਰੀ ਨੂੰ ਹੋਈ ਬੈਠਕ ਦੇ ਬੇਨਤੀਜਾ ਰਹਿਣ ਤੋਂ ਬਾਅਦ ਇਹ ਬੈਠਕ ਅਹਿਮ ਹੈ। ਸਰਕਾਰ ਨੇ 30 ਦਸੰਬਰ ਨੂੰ 6ਵੇਂ ਦੌਰ ਦੀ ਗੱਲਬਾਤ ‘ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜ ਸੰਬੰਧੀ 2 ਮੰਗਾਂ ਨੂੰ ਮੰਨ ਲਿਆ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕਿਸੇ ਵੀ ਬੈਠਕ ‘ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 8ਵੇਂ ਦੌਰ ਦੀ ਬੈਠਕ ਤੋਂ ਪਹਿਲਾਂ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ ਦੇ ਇਤਿਹਾਸਕ ਟਰੈਕਟਰ ਮਾਰਚ ਦਾ ਅਸਰ ਅੱਜ ਦੀ ਬੈਠਕ ‘ਚ ਦੇਖਣ ਨੂੰ ਮਿਲੇਗਾ। ਸਰਕਾਰ ਨਾਲ ਮੁਲਾਕਾਤ ਤੋਂ ਬਾਅਦ ਕਿਸਾਨ ਆਗੂ ਬੋਲੇ,”15 ਜਨਵਰੀ ਨੂੰ ਸਰਕਾਰ ਵਲੋਂ ਮੁੜ ਬੈਠਕ ਬੁਲਾਈ ਗਈ ਹੈ। ਸਰਕਾਰ ਕਾਨੂੰਨਾਂ ‘ਚ ਸੋਧ ਦੀ ਗੱਲ ਕਰ ਰਹੀ ਹੈ ਪਰ ਅਸੀਂ ਕਾਨੂੰਨ ਵਾਪਸ ਲੈਣ ਤੋਂ ਇਲਾਵਾ ਕੁਝ ਵੀ ਸਵੀਕਾਰ ਨਹੀਂ ਕਰਾਂਗੇ।” ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਸਾਡੀ ਪਰੇਡ ਯੋਜਨਾ ਅਨੁਸਾਰ ਹੋਵੇਗੀ। ਦੱਸ ਦਈਏ ਕਿ ਕੇਂਦਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਦਾ ਹੱਲ ਲੱਭਣ ਕੱਲ ਅੱਠਵੇਂ ਗੇੜ ਦੀ ਮੀਟਿੰਗ ਦੁਪਹਿਰ ਦੋ ਵਜੇ ਦਿੱਲੀ ਦੀ ਵਿਗਿਆਨ ਭਵਨ ‘ਚ ਹੋਈ। ਇਸ ਮੀਟਿੰਗ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਪੰਜਾਬ ਭਾਜਪਾ ਲੀਡਰ ਸੁਰਜੀਤ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ। ਸੁਰਜੀਤ ਕੁਮਾਰ ਜਿਆਣੀ ਨੇ ਕਿਹਾ, “ਪੰਜਾਬ ਦੇ ਲਾਅ ਐਂਡ ਆਰਡਰ ਨੂੰ ਲੈ ਕੇ ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਗੱਲ ਬਾਤ ਕੀਤੀ।ਪੰਜਾਬ ‘ਚ ਭਾਜਪਾ ਲੀਡਰਾਂ ਨੂੰ ਗਲਤ ਬਣਾਇਆ ਜਾ ਰਿਹਾ ਹੈ।ਅਮਿਤ ਨੂੰ ਅਪੀਲ ਕੀਤੀ ਗਈ ਹੈ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਠੀਕ ਕੀਤੀ ਜਾਵੇ।”

Leave a Reply

Your email address will not be published. Required fields are marked *

error: Content is protected !!