ਕੈਨੇਡਾ ਭੇਜੀ ਨੂੰਹ ਬਾਰੇ ਵੱਡੀ ਜਾਣਕਾਰੀ

ਮੋਗਾ ਜ਼ਿਲ੍ਹੇ ਦੇ ਪਿੰਡ ਮਹੇਸ਼ਰੀ ਨਿਵਾਸੀ ਹਰਪਾਲ ਸਿੰਘ ਦੇ ਬੇਟੇ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸਦੀ ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ 30 ਲੱਖ ਰੁਪਏ ਹੜੱਪਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਜਾਂਚ ਤੋਂ ਬਾਅਦ ਥਾਣਾ ਸਦਰ ਮੋਗਾ ਵਿਚ ਹਰਪਾਲ ਸਿੰਘ ਨਿਵਾਸੀ ਪਿੰਡ ਮਹੇਸ਼ਰੀ ਦੀ ਸ਼ਿਕਾਇਤ ’ਤੇ ਭੁਪਿੰਦਰ ਸਿੰਘ, ਉਸਦੀ ਪਤਨੀ ਸ਼ਿੰਦਰਪਾਲ ਕੌਰ, ਦਲਜੀਤ ਕੌਰ ਸਾਰੇ ਨਿਵਾਸੀ ਨਾਨਕ ਨਗਰੀ ਮੋਗਾ ਅਤੇ ਉਸ ਦੀ ਨੂੰਹ ਹਰਜਿੰਦਰ ਕੌਰ ਹਾਲ ਆਬਾਦ ਕੈਨੇਡਾ ਖ਼ਿਲਾਫ ਧੋਖਾਦੇਹੀ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਹਰਪਾਲ ਸਿੰਘ ਨੇ ਕਿਹਾ ਕਿ ਉਸ ਦੇ ਬੇਟੇ ਪਰਮਜੀਤ ਸਿੰਘ ਦਾ ਵਿਆਹ ਹਰਜਿੰਦਰ ਕੌਰ ਨਾਲ ਹੋਇਆ ਸੀ ਅਤੇ ਉਨ੍ਹਾਂ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਆਪ ਕਰਕੇ ਦੋਵਾਂ ਨੂੰ ਵਿਦੇਸ਼ ਕੈਨੇਡਾ ਭੇਜ ਦਿੱਤਾ ਸੀ, ਕੈਨੇਡਾ ਜਾ ਕੇ ਉਸਦੀ ਨੂੰਹ ਹਰਜਿੰਦਰ ਕੌਰ ਨੇ ਅਪਣੇ ਪਰਿਵਾਰ ਨਾਲ ਕਥਿਤ ਮਿਲੀਭੁਗਤ ਕਰਕੇ ਉਸ ਦੇ ਬੇਟੇ ਪਰਮਜੀਤ ਸਿੰਘ ਨੂੰ ਛੱਡ ਦਿੱਤਾ ਅਤੇ ਕਰੀਬ 30 ਲੱਖ ਰੁਪਏ ਦੀ ਠੱਗੀ ਕੀਤੀ ਗਈ ਹੈ।

ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਐੱਸ. ਪੀ. ਪੀ. ਬੀ. ਆਈ. ਮੋਗਾ ਵੱਲੋਂ ਕੀਤੀ ਗਈ ਅਤੇ ਕਾਨੂੰਨੀ ਰਾਇ ਹਾਸਲ ਕਰਨ ਤੋਂ ਬਾਅਦ ਕਥਿਤ ਦੋਸ਼ੀਆਂ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

Leave a Reply

Your email address will not be published. Required fields are marked *

error: Content is protected !!