ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਲਈ ਜਾਣਕਾਰੀ ਅਨੁਸਾਰ ਸਾਲ 2021 ਦੇ ਸਭ ਤੋਂ ਵੱਧ ਤਾਕਤਵਰ ਭਾਰਤੀ ਵਿਅਕਤੀਆਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਅੱਜ ਜਾਰੀ ਹੋਈ ਇਸ ਸੂਚੀ ਵਿੱਚ ਉਨ੍ਹਾਂ ਦਾ ਰੈਂਕ 15ਵਾਂ ਹੈ ਤੇ ਇਸ ਤੋਂ ਪਹਿਲਾਂ 2019 ਦੀ ਇਸ ਸੂਚੀ ਵਿੱਚ ਵੀ ਉਨ੍ਹਾਂ ਦਾ 15ਵਾਂ ਹੀ ਰੈਂਕ ਸੀ। ਇਹ ਸੂਚੀ ਹਰ ਸਾਲ ਅੰਗਰੇਜ਼ੀ ਅਖ਼ਬਾਰ ‘ਇੰਡੀਅਨ ਐਕਸਪ੍ਰੈੱਸ’ ਵੱਲੋਂ ਜਾਰੀ ਕੀਤੀ ਜਾਂਦੀ ਹੈ। ਕੈਪਟਨ ਤੋਂ ਪਹਿਲਾਂ ਹੋਰ ਕਿਸੇ ਪੰਜਾਬੀ ਦਾ ਨਾਂਅ ਨਹੀਂ ਹੈ। ਇੰਝ ਉਨ੍ਹਾਂ ਨੂੰ ਸਾਲ 2021 ਦਾ ਸਭ ਤੋਂ ਵੱਧ ਤਾਕਤਵਰ ਪੰਜਾਬੀ ਵੀ ਮੰਨਿਆ ਜਾ ਸਕਦਾ ਹੈ। ਦੱਸ ਦਈਏ ਕਿ ਅਖ਼ਬਾਰ ਨੇ ਇਸ ਦਾ ਕਾਰਨ ਵੀ ਦਿੱਤਾ ਹੈ ਕਿ ਆਖ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ਵਿੱਚ ਕਿਉਂ ਸ਼ਾਮਲ ਕੀਤਾ ਗਿਆ ਹੈ। ‘ਇੰਡੀਅਨ ਐਕਸਪ੍ਰੈੱਸ’ ਨੇ ਇਹ ਕਾਰਨ ਦੱਸਦਿਆਂ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਦਾ ਪੂਰਾ ਮੁਕਾਬਲਾ ਕੀਤਾ ਤੇ ਕਿਸਾਨ ਅੰਦੋ ਲਨ ਵਿੱਚ ਵੀ ਦ੍ਰਿੜ੍ਹਤਾਪੂਰਬਕ ਸਟੈਂਡ ਲਿਆ। ਦੱਸ ਦੇਈਏ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਕਾਰਨ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਹਨ ਤੇ ਇਸੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ’ਚ ਸੱਤਾਧਾਰੀ ਭਾਜਪਾ ਤੋਂ ਆਪਣਾ ਪੁਰਾਣਾ ਨਾਤਾ ਤੱਕ ਤੋੜ ਲਿਆ ਸੀ। ਅਖ਼ਬਾਰ ਲਿਖਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਆਪਣੀ ਕਾਂਗਰਸ ਪਾਰਟੀ ਦਾ ਅਕਸ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਧਿਆ ਬਣਾਇਆ ਹੈ। ਅਖ਼ਬਾਰ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਆਮ ਲੋਕਾਂ ਨਾਲ ਜੁੜਨ ਲਈ ਟੈਕਨੋਲੋਜੀ ਦੀ ਪੂਰੀ ਵਰਤੋਂ ਕਰਦੇ ਹਨ। ਕਰੋਨਾ ਵੇਲੇ ਉਹ ਇੰਝ ਹੀ ਲੋਕਾਂ ਨਾਲ ਜੁੜੇ ਰਹੇ ਸਨ। ਅਖਬਾਰ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਕਿ ਲੋਕੀ ਦੁਬਾਰਾ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਪਾਠਕਾਂ ਨੂੰ ਬੇਨਤੀ ਹੈ ਕਿ ਇਸ ਬਾਰੇ ਸਰਵੇਖਣ ਤੁਹਾਡੇ ਕੀ ਵਿਚਾਰ ਹਨ।।

Leave a Reply

Your email address will not be published. Required fields are marked *

error: Content is protected !!