ਕੈਪਟਨ ਨੇ ਕੀਤਾ ਵੱਡਾ ਐਲਾਨ

ਵੱਡੀ ਖਬਰ ਆ ਰਹੀ ਹੈ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਬਾਰੇ ਮੈਂ, ਪੰਜਾਬ ਕਾਂਗਰਸ ਦੇ ਵਿਧਾਇਕਾਂ, ਸਾਂਸਦਾ ਤੇ ਸੀਨੀਅਰ ਪਾਰਟੀ ਮੈਂਬਰਾਂ ਨੂੰ ਪੰਜਾਬ ਭਵਨ ਵਿਖੇ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਚਾਹ ਦਾ ਸੱਦਾ ਦਿੱਤਾ ਹੈ। ਜਿਸ ਤੋਂ ਬਾਅਦ ਅਸੀਂ ਸਾਰੇ ਇਕੱਠੇ ਹੋ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਦੀ ਸਥਾਪਨਾ ਲਈ ਪੰਜਾਬ ਕਾਂਗਰਸ ਭਵਨ ਜਾਵਾਂਗੇ। ਦੱਸ ਦਈਏ ਕਿ ਉੱਧਰ ਦੂਜੇ ਪਾਸੇ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹੋ ਰਿਹਾ ਹੈ। ਇਸ ਬਾਰੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੀ ਡਿਊਟੀ ਕੁਲਜੀਤ ਸਿੰਘ ਨਾਗਰਾ ਦੀ ਲੱਗੀ ਸੀ। ਨਾਗਰਾ ਨੇ ਕਿਹਾ ਕਿ ਹਰੀਸ਼ ਰਾਵਤ ਨੇ ਤਸਦੀਕ ਕੀਤਾ ਹੈ ਕਿ ਮੁੱਖ ਮੰਤਰੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਦੇ ਨਾਲ ਹੀ ਬਾਕੀ ਦੇ ਕਾਂਗਰਸੀ ਲੀਡਰ ਵੀ ਸਮਾਗਮ ‘ਚ ਆਉਣਗੇ। ਦੱਸ ਦਈਏ ਕਿ ਦੱਸ ਦਈਏ ਕਿ ਕਰੀਬ 62 ਵਿਧਾਇਕਾਂ ਵੱਲੋਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਤਾਜਪੋਸ਼ੀ ਸਮਾਗਮ ਦਾ ਸੱਦਾ ਪੱਤਰ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ। ਵਿਧਾਇਕਾਂ ਵੱਲੋਂ ਪਾਸ ਕੀਤੇ ਗਏ ਲਿਖਤੀ ਮਤੇ ਵਿੱਚ ਕਿਹਾ ਗਿਆ ਸੀ ਕਿ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਪ੍ਰਧਾਨ ਤੇ ਚਾਰ ਕਾਰਜਕਾਰੀ ਪ੍ਰਧਾਨ ਬਣਾਏ ਗਏ ਹਨ। ਹਾਈਕਮਾਨ ਦੇ ਫੈਸਲੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਇਨ੍ਹਾਂ ਸਭਨਾਂ ਨੂੰ ਅਸ਼ੀਰਵਾਦ ਦੇਣ ਲਈ ਸਮਾਗਮ ’ਚ ਸ਼ਮੂਲੀਅਤ ਕਰਨ। ਦੱਸ ਦਈਏ ਕਿ ਯਾਦ ਰਹੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ 23 ਜੁਲਾਈ ਨੂੰ ਸਵੇਰੇ 11 ਵਜੇ ਤਾਜਪੋਸ਼ੀ ਸਮਾਗਮ ਹੋਵੇਗਾ। ਇਸ ਸਮਾਰੋਹ ਦੌਰਾਨ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੁਖਵਿੰਦਰ ਡੈਨੀ, ਸੰਗਤ ਸਿੰਘ ਗਿਲਜ਼ੀਆਂ ਤੇ ਪਵਨ ਗਰਗ ਆਪੋ-ਆਪਣਾ ਅਹੁਦਾ ਸੰਭਾਲਣਗੇ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਸ ਸਮਾਰੋਹ ਵਿੱਚ ਹਾਜ਼ਰ ਹੋਣਗੇ। ਚਰਚਾ ਹੈ ਕਿ ਰਾਵਤ ਖੁਦ ਮੁੱਖ ਮੰਤਰੀ ਨੂੰ ਸਮਾਰੋਹ ਵਿਚ ਲਿਆ ਸਕਦੇ ਹਨ।

Leave a Reply

Your email address will not be published. Required fields are marked *

error: Content is protected !!