ਗਰਮੀਆਂ ਦੀ ਛੁੱਟੀਆਂ ਬਾਰੇ ਆਈ ਵੱਡੀ ਅਪਡੇਟ

ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ 15 ਮਈ ਤੋਂ ਹੋਣ ਵਾਲੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਇਸਦੇ ਨਾਲ ਹੀ ਕਲਾਸਾਂ ਆਫਲਾਈਨ ਲੱਗਣਗੀਆਂ | ਇਸਦੇ ਨਾਲ ਹੀ ਪੱਤਰ ‘ਚ ਲਿਖਿਆ ਕਿ ਗਰਮੀਆਂ ਦੀਆਂ ਛੁੱਟੀਆਂ ਹੁਣ 01 ਜੂਨ ਤੋਂ ਹੋਣਗੀਆਂ |।

ਦੱਸ ਦਈਏ ਕਿ ਛੁੱਟੀਆਂ 01 ਜੂਨ 2022 ਤੋਂ 30 ਜੂਨ 2022 ਤੱਕ ਹੋਣਗੀਆਂ । ਵਿਭਾਗ ਦੀਆਂ ਹਿਦਾਇਤਾਂ ਅਨੁਸਾਰਸੋਮਵਾਰ 16/05/2022 ਤੋਂ 31/05/2022 ਤੱਕ ਪ੍ਰਇਮਰੀ ਸਕੂਲ ਸਵੇਰੇ 7 ਵਜੇ ਤੋਂ 11 ਵਜੇ ਤੱਕ ਲੱਗਣਗੇ ।ਮਿਡਲ/ ਹਾਈ/ਸੈਕੰਡਰੀ ਸਕੂਲ ਸਵੇਰੇ 7 ਵਜੇ ਤੋਂ 12.30 ਵਜੇ ਤੱਕ ਲੱਗਣਗੇ। ਸਾਰਿਆਂ ਬੱਚਿਆਂ ਨੇ ਪਿਛਲੇ ਦਿਨਾਂ ਦੀ ਤਰ੍ਹਾਂ ਰੌਜ਼ਾਨਾ ਸਕੂਲ ਆਉਂਣਾ ਹੈ ।

ਦੱਸ ਦਈਏ ਕਿ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ’ਚ ਆਫਲਾਈਨ ਮੋਡ ’ਚ ਕਲਾਸਾਂ ਲੱਗਣਗੀਆਂ, ਜਦਕਿ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।।

ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ’ਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਡ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ’ਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ’ਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰਿਆਂ ਪਾਸਿਆਂ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲੇ ਕੀਤੇ ਜਾਣ।

Leave a Reply

Your email address will not be published. Required fields are marked *

error: Content is protected !!