ਗੁਰਦਾਸ ਮਾਨ ਨੇ ਲਾਈਵ ਹੋ ਕੇ ਕਹੀ ਵੱਡੀ ਗੱਲ

ਖ਼ੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੂੰ ਵੱਡੇ ਪੱਧਰ ‘ਤੇ ਪੰਜਾਬੀ ਕਲਾਕਾਰਾਂ ਵਲੋਂ ਸਮਰਥਨ ਮਿਲ ਰਿਹਾ ਹੈ। ਪੰਜਾਬ ‘ਚ ਰਹਿੰਦੇ ਅਨੇਕਾਂ ਹੀ ਕਲਾਕਾਰ ਵੱਡੇ ਪੱਧਰ ‘ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਸਾਥ ਦੇ ਰਹੇ ਹਨ। ਉਥੇ ਹੀ ਪੰਜਾਬੀ ਫ਼ਿਲਮ ਤੇ ਸੰਗੀਤ ਜਗਤ ਗਾਇਕ-ਅਦਾਕਾਰ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਬੁੱਧੀ ਜੀਵੀਆਂ ਤੇ ਕਿਸਾਨੀ ਸੰਘਰਸ਼ ਨਾਲ ਜੁੜੇ ਹਰ ਵਿਅਕਤੀ ਨੂੰ ਸਲੂਟ ਕੀਤਾ ਹੈ।ਦੱਸ ਦਈਏ ਕਿ ਉਨ੍ਹਾਂ ਨੇ ਲਾਈਵ ਹੋ ਕੇ ਕਿਹਾ ‘ਮੇਰੀ ਕੋਈ ਸਿਆਸੀ ਪਾਰਟੀ ਨਹੀਂ ਅਤੇ ਨਾ ਹੀ ਕੋਈ ਜੱਥੇਬੰਦੀ ਹੈ। ਮੈਂ ਹਮੇਸ਼ਾ ਹੀ ਹੱਕ ਤੇ ਸੱਚ ਲਿਖਦਾ ਆਇਆ ਹਾਂ। ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ, ਬੇਸ਼ੱਕ ਮੈਨੂੰ ਗਾਲ੍ਹਾਂ ਕੱਢ ਲਵੋ ਬਸ ਮੇਰੇ ਕੋਲੋਂ ਮੇਰੇ ਪੰਜਾਬੀ ਹੋਣ ਦਾ ਮਾਨ ਨਾ ਖੋਹਵੋ। ਇਹੀ ਮੇਰੀ ਸਾਰੀ ਉਮਰ ਦੀ ਕਮਾਈ ਹੈ। ਗੁਰਦਾਸ ਮਾਨ ਨੇ ਕਿਹਾ ਕਿ ਇਕ ਇੰਟਰਵਿਊ ਦੌਰਾਨ ਮੇਰੇ ਤੋਂ ਰਾਸ਼ਟਰ ਭਾਸ਼ਾ ਨਾਲ ਜੁੜਿਆ ਇਕ ਸਵਾਲ ਪੁੱਛਿਆ ਸੀਜਿਸ ਦਾ ਜਵਾਬ ਮੈਂ ਸਹਿਜ ‘ਚ ਦਿੰਦਿਆ ਕਿਹਾ ‘ਇਕ ਦੇਸ਼ ਦੀ ਇਕ ਭਾਸ਼ਾ ਤਾਂ ਹੋਣੀ ਹੀ ਚਾਹੀਦੀ ਹੈ ਤਾਂ ਕਿ ਉਸ ਦੇਸ਼ ਦਾ ਹਰ ਵਿਅਕਤੀ ਆਸਾਨੀ ਨਾਲ ਆਪਣੇ ਦਿਲ ਦੀ ਗੱਲ ਬੇਫ਼ਿਕਰੀ ਨਾਲ ਸਾਂਝੀ ਕਰ ਸਕੇ, ਕਿਸੇ ਨੂੰ ਸਮਝਾ ਸਕੇ ਤੇ ਖ਼ੁਦ ਵੀ ਸਮਝ ਸਕੇ। ਇਸੇ ਨੂੰ ਰਾਸ਼ਟਰ ਭਾਸ਼ਾ ਕਹਿੰਦੇ ਹਨ। ਗੁਰਦਾਸ ਮਾਨ ਨੇ ਕਿਹਾ ਕਿ ਬੇਸ਼ੱਕ ਮੈਂ ਸੋਸ਼ਲ ਮੀਡੀਆ ‘ਤੇ ਜ਼ਿਆਦਾ ਸਰਗਰਮ ਨਹੀਂ ਹਾਂ ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਮੈਂ ਕਿਸਾਨਾਂ ਨਾਲ ਨਹੀਂ ਜੁੜਿਆ ਹਾਂ।ਸਾਰੀ ਦੁਨੀਆਂ ਨੂੰ ਅੰਨ ਦੇਣ ਵਾਲਾ ਅੰਨਦਾਤਾ ਅੱਜ ਦਿਨ-ਰਾਤ ਬਗਾਨੀਆਂ ਜੂਹਾਂ ‘ਚੋਂ ਲੰਘਦਾ ਹੋਇਆ, ਧੱਕੇ ਖਾ ਕੇ ਦਿੱਲੀ ਦੇ ਜੰਤਰ-ਮੰਤਰ ‘ਚ ਪਹੁੰਚੇ ਤਾਂਕਿ ਆਪਣੀ ਗੱਲ ਕੇਂਦਰ ਸਰਕਾਰ ਤੱਕ ਪਹੁੰਚਾ ਸਕੇ। ਗੁਰਦਾਸ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ, ‘ਜਿਹੜੇ ਕਿਸਾਨ ਆਪਣੇ ਘਰ ਨੂੰ ਛੱਡ ਕੇ ਪਰਿਵਾਰ ਅਤੇ ਬੱਚਿਆਂ ਵਾਂਗੂ ਪਾਲੀਆਂ ਫ਼ਸਲਾਂ ਨੂੰ ਛੱਡ ਕੇ ਦਿੱਲੀ ਦੀਆਂ ਸੜਕਾਂ ‘ਤੇ ਪਹੁੰਚੇ ਕਿਸਾਨਾਂ ਦੇ ਮੁੱਦਿਆਂ ‘ਤੇ ਗੌਰ ਕੀਤਾ ਜਾਵੇ। ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ‘ਜੇਕਰ ਕਿਸਾਨ ਹੈ ਤਾਂ ਦੇਸ਼ ਹੈ, ਜੇਕਰ ਜਵਾਨ ਹੈ ਤਾਂ ਭਾਰਤ ਮਹਾਨ ਹੈ। ਜੈ ਹਿੰਦ।’

Leave a Reply

Your email address will not be published. Required fields are marked *

error: Content is protected !!