ਜਸਟਿਨ ਟਰੂਡੋ ਸਰਕਾਰ ਨੇ ਕੀਤਾ ਵੱਡਾ ਐਲਾਨ

ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਜਿੱਥੇ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਨੇ ਉਥੋਂ ਦੇ ਸੱਭਿਆਚਾਰ ਨੂੰ ਮਾਣ ਸਨਮਾਨ ਦਿੱਤਾ ਹੈ। ਉੱਥੇ ਹੀ ਆਪਣੇ ਵਿਰਸੇ ਨੂੰ ਹਮੇਸ਼ਾ ਯਾਦ ਰੱਖਿਆ ਹੈ। ਵਿਦੇਸ਼ਾਂ ਵਿੱਚ ਵਸੇ ਹੋਏ ਪੰਜਾਬੀਆਂ ਵੱਲੋਂ ਆਪਣੇ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਸੰਬੰਧਿਤ ਦਿਨ ਤੇ ਤਿਉਹਾਰਾਂ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਬਹੁਤ ਸਾਰੇ ਪੰਜਾਬੀ ਕੈਨੇਡਾ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਜਿੱਥੇ ਉਹ ਕੈਨੇਡਾ ਦੀ ਧਰਤੀ ਨੂੰ ਪਿਆਰ ਕਰਦੇ ਹਨ ਉਥੇ ਹੀ ਆਪਣੇ ਪਿਛੋਕੜ ਨੂੰ ਵੀ ਕਦੀ ਨਹੀ ਭੁੱਲੇ। ਕੈਨੇਡਾ ਵਿੱਚ ਵਸਦੇ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਹੋਇਆ ਹੈ ਜਿਸ ਕਾਰਨ ਪੰਜਾਬੀ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿੱਥੇ ਕੈਨੇਡਾ ਵਿਚ ਪੰਜਾਬੀਆਂ ਦੀ ਮਿਹਨਤ ਦੀ ਚਰਚਾ ਹੁੰਦੀ ਹੈ। ਉਥੇ ਹੀ ਉਨ੍ਹਾਂ ਨੂੰ ਬਹੁਤ ਸਾਰੇ ਉੱਚ ਅਹੁਦਿਆਂ ਤੇ ਵੀ ਸਨਮਾਨ ਦਿੱਤਾ ਜਾ ਰਿਹਾ ਹੈ। ਹੁਣ ਕੈਨੇਡਾ ਦੀ ਅਲਬਰਟਾ ਸਰਕਾਰ ਨੇ ਸਿੱਖਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅਜਿਹਾ ਐਲਾਨ ਕੀਤਾ ਹੈ। ਜਿਸ ਨਾਲ ਪੰਜਾਬੀ ਬਹੁਤ ਖੁਸ਼ ਹਨ। ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਸਮਾਜ ਸੇਵੀ ਸਿੱਖ ਸੰਗਤਾਂ ਵੱਲੋਂ ਪਿਛਲੇ ਕਾਫੀ ਲੰਮੇ ਅਰਸੇ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਕਿ ਇਤਿਹਾਸਕ ਜਾਣਕਾਰੀ ਨੂੰ ਇੱਕ ਵਿਸ਼ੇ ਦੇ ਰੂਪ ਵਿੱਚ ਸਕੂਲੀ ਬੱਚਿਆਂ ਨੂੰ ਪੜ੍ਹਾਇਆ ਜਾਵੇ। ਇਸ ਨਾਲ ਬੱਚੇ ਆਪਣੇ ਸਿੱਖ ਇਤਿਹਾਸ ਤੋਂ ਜਾਣੂ ਹੋਣ ਅਤੇ ਆਪਣੇ ਪੰਜਾਬੀ ਇਤਿਹਾਸ ਨਾਲ ਜੁੜੇ ਰਹਿਣ। ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਦਿਆਂ ਹੋਇਆ ਕੈਨੇਡਾ ਸਰਕਾਰ ਵੱਲੋਂ ਸਿੱਖ ਗੁਰੂਆਂ ਅਤੇ ਇਤਿਹਾਸ ਨੂੰ ਬੱਚਿਆਂ ਦੇ ਸਕੂਲ ਦੇ ਸਿਲੇਬਸ ਵਿੱਚ ਦਰਜ ਕੀਤਾ ਜਾਵੇਗਾ। ਸਰਕਾਰ ਨੇ ਸਕੂਲ ਦੇ ਸਿਲੇਬਸ ਵਿੱਚ ਸਿੱਖ ਸੰਗਤਾਂ ਦੀ ਮੰਗ ਪੂਰੀ ਕਰਦੇ ਹੋਏ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬ ਜ਼ਾਦਿਆਂ ਦੇ ਇਤਿਹਾਸ ਨੂੰ ਸਕੂਲ ਦੇ ਸਿਲੇਬਸ ਵਿੱਚ ਸ਼ਾਮਲ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਭ ਬਾਰੇ ਐਲਬਰਟਾ ਦੀ ਸਿੱਖਿਆ ਮੰਤਰੀ ਐਡਰਿਆਨਾ ਲਾਂਗਰੇਂਜ ਨੇ ਸਿੱਖਿਆ ਮਹਿਕਮੇ ਨੂੰ ਇਸ ਸਬੰਧੀ ਸਾਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਐਲਾਨ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ ਬੇਹੱਦ ਖੁਸ਼ੀ ਪਾਈ ਜਾ ਰਹੀ ਹੈ।

Leave a Reply

Your email address will not be published. Required fields are marked *

error: Content is protected !!