ਜਾਣੋ ਡਿੰਪੀ ਚੰਦ ਭਾਨ ਕਿਉ ਸੀ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਇਹ ਕਥਾ ਜਰੂਰ ਸੁਣੋ ਜੀ ਸਾਰੇ । ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥

ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ਪ੍ਰਭੂ-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, ਪਰ, (ਜੀਵ-ਇਸਤ੍ਰੀ) ਉਸ ਨੂੰ ਪਰਦੇਸ ਵਿਚ (ਸਮਝਦੀ ਹੋਈ) ਸਦਾ ਝੂਰਦੀ ਤੇ ਯਾਦ ਕਰਦੀ ਹੈ, ਜੇ ਨੀਯਤ ਸਾਫ਼ ਕਰੇ ਤਾਂ (ਪ੍ਰਭੂ ਨੂੰ) ਮਿਲਦਿਆਂ ਢਿੱਲ ਨਹੀਂ ਲੱਗਦੀ ॥੧॥ ਹੇ ਨਾਨਕ! ਉਹ ਗਲ-ਬਾਤ ਸਭ ਝੂਠੀ ਹੈ ਜੋ (ਹਰੀ ਨਾਲ) ਪਿਆਰ ਕਰਨ ਤੋਂ ਦੂਰ ਕਰਦੀ ਹੈ। ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ॥੨॥

ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ। ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ, ਤੇ (ਇਸ ਨਾਮ-ਰੂਪ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਇਹ ਸਮਝਿਆ ਹੈ; ਤੇ ਹੇ ਨਾਨਕ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ॥੨੦॥

Leave a Reply

Your email address will not be published. Required fields are marked *

error: Content is protected !!