ਨਵਜੋਤ ਸਿੱਧੂ ਨੇ ਕੀਤਾ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਦੇ ਸਮਾਗਮ ਮੌਕੇ ਬੋਲਿਆ, “ਅਸੀਂ ਦੋਵਾਂ ਨੂੰ ਹੁਣ ਪੰਜਾਬ ਲਈ ਮਿਲ ਕੇ ਕੰਮ ਕਰਨਾ ਹੈ, ਸਾਰੇ ਮਿਲ ਕੇ ਨਵੇਂ ਪ੍ਰਧਾਨ ਦੀ ਸਪੋਰਟ ਕਰੋ।” ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸਾਂਭਣ ਤੋਂ ਬਾਅਦ ਕਿਹਾ ਹੈ ਕਿ ਕਾਂਗਰਸ ਇੱਕਜੁੱਟ ਤੇ ਇੱਕਮੁੱਠ ਹੈ। ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮੌਕੇ ਸਮਾਗਮ ਵਿੱਚ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ, “ਕੈਪਟਨ ਅਮਰਿੰਦਰ ਨੇ ਮੈਨੂੰ ਕਦੇ ਨਾਂਹ ਨਹੀਂ ਕੀਤੀ ਹੈ ਪਰ ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਮੈਂ ਕਾਂਗਰਸੀ ਵਰਕਰਾਂ ਦੀਆਂ ਇੱਛਾਵਾਂ ਨਾਲ ਨਿਆਂ ਨਹੀਂ ਕਰ ਸਕਿਆ ਹਾਂ।“ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਦੀ ਸੱਤਾ ਦਾ ਰਾਹ ਕੋਟਕਪੂਰਾ ਤੇ ਬਰਗਾੜੀ ਤੋਂ ਹੋ ਕੇ ਗੁਜ਼ਰਦਾ ਹੈ ਤੇ ਕਾਂਗਰਸ ਲਈ ਕੇਂਦਰ ਵਿੱਚ ਜਾਣ ਦਾ ਰਸਤਾ ਪੰਜਾਬ ਤੋਂ ਹੋ ਕੇ ਗੁਜ਼ਰਦਾ ਹੈ। ਉਨ੍ਹਾਂ ਕਿਹਾ, “ਅਜੇ 6 ਮਹੀਨੇ ਬਾਕੀ ਹਨ ਤੇ ਉਮੀਦ ਹੈ ਕਿ ਜਿਨ੍ਹਾਂ ਨੇ ਬੇਅਦਬੀ ਕੀਤੀਆਂ ਹਨ ਉਨ੍ਹਾਂ ਨੂੰ ਸਜਾ ਕੈਪਟਨ ਅਮਰਿੰਦਰ ਦਿਵਾਉਣਗੇ।”18 ਜੁਲਾਈ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨਿਆ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਰਸਮੀ ਤੌਰ ਤੇ ਨਵਜੋਤ ਸਿੰਘ ਸਿੱਧੂ ਨੇ ਇਹ ਅਹੁਦਾ ਸੰਭਾਲਿਆ। ਇਸ ਮੌਕੇ ਮੰਚ ਤੇ ਕੈਪਟਨ ਅਮਰਿੰਦਰ ਸਿੰਘ,ਹਰੀਸ਼ ਰਾਵਤ, ਰਾਜਿੰਦਰ ਕੌਰ ਭੱਠਲ ਸਮੇਤ ਕਈ ਆਗੂ ਨਜ਼ਰ ਆਏ।ਨਵਜੋਤ ਸਿੰਘ ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਡੈਨੀ ਅਤੇ ਪਵਨ ਗੋਇਲ ਵੀ ਰਸਮੀ ਤੌਰ ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਟੇਜ ਤੇ ਆਉਂਦਿਆਂ ਹੀ ਸ਼ਾਇਰਾਨਾ ਅੰਦਾਜ਼ ਵਿੱਚ ਨਵਜੋਤ ਸਿੰਘ ਸਿੱਧੂ ਨੇ ਸ਼ੁਰੂਆਤ ਕੀਤੀ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਅਹੁਦੇ ਮਾਅਨੇ ਨਹੀਂ ਰੱਖਦੇ ਅਤੇ ਉਨ੍ਹਾਂ ਨੇ ਕੈਬਨਿਟ ਤੋਂ ਵੀ ਅਸਤੀਫਾ ਦਿੱਤਾ ਸੀ।ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮਸਲਾ ਕਿਸਾਨਾਂ ਦਾ ਹੈ,ਗੁਰੂ ਦੀ ਬੇਅਦਬੀ ਦਾ ਹੈ, ਈਟੀਟੀ ਅਧਿਆਪਕਾਂ ਦਾ ਹੈ, ਸੜਕਾਂ ਤੇ ਪ੍ਰਦਰਸ਼ਨਕਾਰੀ ਨਰਸਾਂ ਦਾ ਹੈ ਅਤੇ ਉਨ੍ਹਾਂ ਸਭ ਨੂੰ ਇਨਸਾਫ ਦਿਵਾਉਣ ਦਾ ਹੈ। ਮਹਿੰਗੀ ਬਿਜਲੀ ਦੀ ਚਰਚਾ ਵੀ ਸਿੱਧੂ ਨੇ ਕੀਤੀ। ਸਿੱਧੂ ਨੇ ਕਿਹਾ ਕਿ ਕਾਂਗਰਸ ਅੱਜ ਇਕਜੁੱਟ ਹੈ ਇਕਮੁੱਠ ਹੈ ਅਤੇ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਸਿੱਧੂ ਨੇ ਕਿਹਾ ਕਿ 15 ਅਗਸਤ ਤੋਂ ਸਿੱਧੂ ਦਾ ਬਿਸਤਰਾ ਪੰਜਾਬ ਕਾਂਗਰਸ ਦਫ਼ਤਰ ਵਿਖੇ ਲੱਗੇਗਾ। ਆਮ ਆਦਮੀ ਪਾਰਟੀ ਨੂੰ ਅਸਿੱਧੇ ਤਰੀਕੇ ਨਾਲ ਨਿਸ਼ਾਨੇ ਤੇ ਲੈਂਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ਜਿੱਤੇਗਾ ਅਤੇ ਪੰਜਾਬ ਮਾਡਲ ਦਿੱਲੀ ਦੇ ਮਾਡਲ ਨੂੰ ਪਿੱਛੇ ਛੱਡ ਦੇਵੇਗਾ।

Leave a Reply

Your email address will not be published. Required fields are marked *

error: Content is protected !!