ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਖਬਰ

ਕਿਸਾਨਾਂ ਦੀ ਹਮਾਇਤ ‘ਚ ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣਅਵਾਰਡ ਕੀਤਾ ਵਾਪਸ “” ਖਬਰਾਂ ਦੁਬਾਰਾ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੁੜ ਕਿਸਾਨਾਂ ਦੀ ਹਿਮਾਇਤ ‘ਚ ਨਿਤਰੇ ਹਨ।ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਰੋਸ ‘ਚ ਪਦਮ ਵਿਭੂਸ਼ਣ ਅਵਾਰਡ ਵਾਪਸ ਕਰ ਦਿੱਤਾ ਹੈ। ਦੱਸ ਦਈਏ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਇਹ ਪੁਰਸਕਾਰ ਕਿਸਾਨਾਂ ਦੀ ਹਮਾਇਤ ‘ਚ ਆਉਣ ‘ਤੇ ਵਾਪਸ ਕੀਤਾ ਹੈ।ਉਹਨਾਂ ਨੇ ਇਸ ਚਿੱਠੀ ਦੀ ਕਾਪੀ ਸੋਸ਼ਲ ਮੀਡੀਆਂ ‘ਤੇ ਵੀ ਸਾਂਝੀ ਕੀਤੀ ਹੈ। ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ 30 ਮਾਰਚ 2015 ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਪੰਜਾਬ ਦੇ ਮਸ਼ਹੂਰ ਖਿਡਾਰੀਆਂ ਨੇ ਵੀ ਅਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਸੀ।ਆਪਣਾ ਪੂਰਾ ਜੀਵਨ ਪੰਜਾਬ ਦੀ ਕਿਸਾਨੀ ਵਾਸਤੇ ਲਾਉਣ ਵਾਲੇ ਪੰਜਾਬ ਦੇ ਸੱਭ ਤੋਂ ਵੱਡੇ ਕਿਸਾਨ ਲੀਡਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਨੇ ਕਾਲੇ ਖੇਤੀ ਕਾਨੂੰਨਾਂ ਦੇ ਰੋਸ ਵਿੱਚ ਅਤੇ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਪਦਮ ਵਿਭੂਸ਼ਣ ਅਵਾਰਡ ਕੀਤਾ ਵਾਪਿਸ।। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ। ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।ਪਰਕਾਸ਼ ਸਿੰਘ ਬਾਦਲ ਦਾ ਜਨਮ 8 ਦਸੰਬਰ 1927 ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਅਬੁਲ ਖੁਰਾਣਾ ਵਿੱਚ ਹੋਇਆ। ਆਪ ਪੰਜਾਬ ਦੇ ਮੁੱਖ ਮੰਤਰੀ ਸਨ। ਉਹ ਪਹਿਲਾਂ ਇਸ ਪਦ ਉੱਤੇ 1970 ਵਲੋਂ 1971 ਤੱਕ, 1977 ਵਲੋਂ 1980 ਤੱਕ, 1997 ਵਲੋਂ 2002 ਤੱਕ ਅਤੇ 2007 ਵਲੋਂ 2017 ਤੱਕ ਰਹਿ ਚੁੱਕੇ ਹਨ।

Leave a Reply

Your email address will not be published. Required fields are marked *

error: Content is protected !!