ਪ੍ਰਕਾਸ਼ ਸਿੰਘ ਬਾਦਲ ਲਈ ਆਈ ਵੱਡੀ ਜਾਣਕਾਰੀ

ਕੁਝ ਲੋਕਾਂ ਦੀ ਮੰਗ ਤੇ ਜਿੱਥੇ ਵਿਧਾਨਸਭਾ ਚੋਣਾਂ ਨੂੰ ਅੱਗੇ ਪਾਇਆ ਗਿਆ ਹੈ ਉਥੇ ਹੀ ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਕਰਵਾਈਆਂ ਜਾਣ ਵਾਲੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ ਅਤੇ ਇਹ ਚੋਣਾਂ ਹੁਣ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਹੀ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਿਆਸੀ ਖਬਰਾਂ ਸਾਹਮਣੇ ਆ ਰਹੀਆਂ ਹਨ ਅਤੇ ਬਹੁਤ ਸਾਰੀਆਂ ਪਾਰਟੀਆਂ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ। ਜਿੱਥੇ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋਏ ਹਨ ਉਥੇ ਹੀ ਬਹੁਤ ਸਾਰੀਆਂ ਪਾਰਟੀਆਂ ਨੂੰ ਉਸ ਸਮੇਂ ਭਾਰੀ ਝਟਕੇ ਲੱਗ ਰਹੇ ਹਨ ਜਦੋਂ ਉਹਨਾਂ ਦੇ ਉਮੀਦਵਾਰ ਪਾਰਟੀ ਦਾ ਸਾਥ ਛੱਡ ਕੇ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ।

ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਉਨ੍ਹਾਂ ਨੂੰ ਵੱਡਾ ਝਟਕਾ ਲਗਾ ਹੈ। ਜਿੱਥੇ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰਾਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਉੱਥੇ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਉਨ੍ਹਾਂ ਦੀ ਪਾਰਟੀ ਵਿੱਚੋਂ ਸਾਬਕਾ ਚੇਅਰਮੈਨ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਭਾਣਜਾ ਹਰਵਿੰਦਰ ਸਿੰਘ ਹਰਪਾਲਪੁਰ ਆਪਣੇ ਕੁਝ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਗਿਆ। ਉਥੇ ਹੀ ਉਨ੍ਹਾਂ ਵੱਲੋਂ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਿਰਕਤ ਕੀਤੀ ਗਈ ਹੈ।

ਉਨ੍ਹਾਂ ਦੇ ਸੰਯੁਕਤ ਸਮਾਜ ਮੋਰਚੇ ਵਿੱਚ ਸ਼ਾਮਲ ਹੋਣ ਤੇ ਬਲਵੀਰ ਸਿੰਘ ਰਾਜੇਵਾਲ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਹੈ। ਜਿੱਥੇ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਝਟਕਾ ਲੱਗਾ ਹੈ ਉਥੇ ਹੀ ਸੰਯੁਕਤ ਕਿਸਾਨ ਮੋਰਚੇ ਨੂੰ ਇਸਦਾ ਲਾਭ ਹੋਵੇਗਾ। ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਕਿਸਾਨੀ ਨੂੰ ਪਿਆਰ ਕਰਨ ਵਾਲੇ ਬਹੁਤ ਸਾਰੇ ਨੌਜਵਾਨ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਉਥੇ ਹੀ ਹਰਵਿੰਦਰ ਸਿੰਘ ਹਰਪਾਲਪੁਰ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਕਾਫੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਅੱਗੇ ਆ ਕੇ ਕੰਮ ਕੀਤਾ ਜਾ ਰਿਹਾ ਸੀ। ਪਰ ਸ਼੍ਰੋਮਣੀ ਅਕਾਲੀ ਦਲ ਵਿਚ ਸਿਰਫ ਵਪਾਰਵਾਦ ਅਤੇ ਪਰਿਵਾਰਵਾਦ ਵਾਲਿਆਂ ਨੂੰ ਹੀ ਅੱਗੇ ਆਉਣ ਦਾ ਮੌਕਾ ਦਿੱਤਾ ਜਾਂਦਾ ਹੈ। ਜਿਸ ਦੇ ਚੱਲਦੇ ਹੋਏ ਉਨ੍ਹਾਂ ਵੱਲੋਂ ਪਾਰਟੀ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਹੈ।

Leave a Reply

Your email address will not be published. Required fields are marked *

error: Content is protected !!