ਪੰਜਾਬ ਚ ਮੀਂਹ ਬਾਰੇ ਵੱਡੀ ਅਪਡੇਟ

ਦੱਸ ਦੇਈਏ ਕੀ ਮੌਸਮ ਵਿਭਾਗ ਵੱਲੋਂ ਵੀ ਇੱਥੇ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਲੋਕਾਂ ਨੂੰ ਮੌਸਮ ਦੇ ਅਨੁਸਾਰ ਆਪਣੇ ਕਾਰੋਬਾਰ ਵਿੱਚ ਵੀ ਕੋਈ ਮੁਸ਼ਕਲ ਪੈਦਾ ਨਹੀਂ ਹੁੰਦੀ। ਹੁਣ ਪੰਜਾਬ ਵਿੱਚ ਏਥੇ ਜਬਰਦਸਤ ਗੜ੍ਹੇ ਪਏ ਹਨ ਅਤੇ ਝੱਖੜ ਝੁੱਲਿਆ ਹੈ, ਉਥੇ ਹੀ ਆਉਣ ਵਾਲੇ ਮੌਸਮ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਕੁਝ ਖੇਤਰਾਂ ਵਿੱਚ ਜਿਥੇ ਹਲਕੀ ਤੇ ਦਰਮਿਆਨੀ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਤੇਜ਼ ਹਵਾਵਾਂ ਅਤੇ ਝੱਖੜ ਭਰੀ ਹਨੇਰੀ ਵੀ ਚੱਲੀ ਹੈ।

ਉਥੇ ਹੀ ਪਟਿਆਲਾ ਦੇ ਲੋਕਾਂ ਨੂੰ ਅੱਜ ਉਸ ਸਮੇਂ ਗਰਮੀ ਤੋਂ ਰਾਹਤ ਮਿਲੀ ਜਦੋਂ ਪਟਿਆਲਾ ਦੇ ਵਿੱਚ ਹਲਕੀ ਬਰਸਾਤ ਦੇ ਨਾਲ ਨਾਲ ਭਾਰੀ ਗੜੇਮਾਰੀ ਵੀ ਹੋਈ ਹੈ। ਪੰਜਾਬ ਵਿੱਚ ਹੋਈ ਇਸ ਗੜ੍ਹੇਮਾਰੀ ਦੇ ਕਾਰਨ ਜਿਥੇ ਠੰਡੀਆਂ ਹਵਾਵਾਂ ਚੱਲਣ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਗਰਮੀ ਤੋਂ ਆਉਣ ਵਾਲੇ 2 ਦਿਨਾਂ ਦੇ ਦੌਰਾਨ ਕੁਝ ਹੱਦ ਤੱਕ ਗਰਮੀ ਤੋਂ ਰਾਹਤ ਮਿਲੇਗੀ

ਉਸ ਤੋਂ ਬਾਅਦ ਫਿਰ ਤੋਂ ਪਾਰੇ ਵਿੱਚ ਵਾਧਾ ਦਰਜ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਫਿਰ ਗਰਮੀ ਵਿੱਚ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ ਜਿਥੇ ਪਹਿਲਾਂ ਹੀ ਸੂਬੇ ਅੰਦਰ ਬਿਜਲੀ ਦੀ ਕਿੱਲਤ ਦੇ ਚਲਦਿਆਂ ਹੋਇਆਂ ਲੱਗਣ ਵਾਲੇ ਭਾਰੀ ਕੱਟਾ ਦੇ ਕਾਰਨ ਲੋਕਾਂ ਨੂੰ ਗਰਮੀ ਵਿੱਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਪਰ ਆਉਣ ਵਾਲੇ ਕੁਝ ਘੰਟਿਆਂ ਦੇ ਦੌਰਾਨ ਮੌਸਮ ਵਿਗਿਆਨੀਆਂ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੱਸ ਦਈਏ ਕਿ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਜਿੱਥੇ ਸਵੇਰ ਤੋਂ ਹੀ ਸੂਬੇ ਵਿਚ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ, ਉਥੇ ਹੀ ਪਟਿਆਲਾ ਵਿਚ ਤੇਜ਼ ਝੱਖੜ ਦੇ ਨਾਲ-ਨਾਲ ਜ਼ਬਰਦਸਤ ਗੜੇਮਾਰੀ ਵੀ ਹੋਈ ਹੈ। ਇਸ ਨਾਲ ਪਟਿਆਲਾ ਵਾਸੀਆਂ ਨੂੰ ਗਰਮੀ ਤੋਂ ਕੁੱਝ ਸਮੇਂ ਲਈ ਰਾਹਤ ਮਿਲਣੀ ਲਾਜ਼ਮੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁੱਝ ਹਫਤਿਆਂ ਤੋਂ ਗਰਮੀ ਵੱਧਣ ਦੇ ਨਾਲ ਨਾ ਸਿਰਫ ਲੋਕਾਂ ਦਾ ਤ੍ਰਾਹ ਨਿਕਲਿਆ ਹੋਇਆ ਸੀ, ਸਗੋਂ ਪਾਵਰਕਾਮ ਵੀ ਬਿਜਲੀ ਦੀ ਮੰਗ ਵਧਣ ਕਾਰਣ ਮਾੜੇ ਹਾਲ ’ਚੋਂ ਨਿਕਲ ਰਿਹਾ ਸੀ।

Leave a Reply

Your email address will not be published. Required fields are marked *

error: Content is protected !!