ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ

ਪੰਜਾਬ ਸਰਕਾਰ ਵੱਲੋਂ ਹੁਣ ਬੱਚਿਆਂ ਦੇ ਬਿਹਤਰ ਭਵਿੱਖ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਹੁਣ ਪੰਜਾਬ ਦੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਆ ਰਹੀ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਕਈ ਐਲਾਨ ਕੀਤੇ ਜਾ ਰਹੇ ਹਨ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਕੈਰੀਅਰ ਪੋਰਟਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੋਰਟਲ ਤੇ ਲਾਈਫ ਸਕਿੱਲ ਦੇ ਨਾਲ ਸਲੇਬਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਯੋਜਨਾ ਦੇ ਤਹਿਤ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀ 8.50 ਲੱਖ ਤੋਂ ਵਧੇਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਕੰਮ ਕਰਨ ਦੇ ਯੋਗ ਬਣਾਇਆ ਜਾਵੇਗਾ। ਦੱਸ ਦਈਏ ਕਿ ਇਸ ਵੈਬਸਾਈਟ ਲਈ ਭਾਰਤੀ ਵਿਦਿਆਰਥੀਆਂ ਨੂੰ ਵਿਲੱਖਣ ID ਦਿੱਤੀ ਜਾਵੇਗੀ। ਇਹ ਪੋਰਟਲ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਵੀ ਵੱਖ-ਵੱਖ ਦੇਸ਼ਾਂ ਵਿੱਚ ਯੋਗਤਾਵਾਂ , ਸਕਾਲਰਸ਼ਿਪ ਤੇ ਫੈਲੋਸ਼ਿਪ ਨੂੰ ਲੱਭਣ ਵਿੱਚ ਸਹਾਇਤਾ ਕਰੇਗਾ। ਇਸ ਵਿੱਚ ਸਾਰੇ ਵਿਦੇਸ਼ੀ ਕਾਲਜਾਂ, ਯੂਨੀਵਰਸਿਟੀਆਂ, ਕੋਰਸਾਂ ਨਾਲ ਜੁੜੀ ਹੋਈ ਜਾਣਕਾਰੀ ਹਾਸਲ ਹੋਵੇਗੀ। ਇਸ ਦੇ ਨਾਲ ਹੀ ਪੰਜਾਬ ਦੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਬਿਹਤਰ ਕੈਰੀਅਰ ਚੁਣਨ ਵਿਚ ਸਹਾਇਤਾ ਮਿਲੇਗੀ। ਜਾਣਕਾਰੀ ਅਨੁਸਾਰ ਜਿਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਕੈਰੀਅਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ਾਂ ਤੇ ਵਿਦੇਸ਼ਾਂ ਵਿੱਚ ਘੱਟੋ ਘੱਟ 450 ਕੈਰੀਅਰ ਵਿਕਲਪ ਹੋਣਗੇ,21,000 ਕਾਲਜ ਅਤੇ ਪੇਸ਼ੇਵਰ ਸੰਸਥਾ ਦੀ ਜਾਣਕਾਰੀ ਹੋਵੇਗੀ। 1200 ਸਕਾਲਰਸ਼ਿਪ ਦੇ ਵੇਰਵਿਆਂ ਦੀ ਜਾਣਕਾਰੀ ,ਤੇ 1150 ਪ੍ਰਵੇਸ਼ ਪ੍ਰੀਖਿਆਵਾਂ ਦੀ ਜਾਣਕਾਰੀ ਹੋਵੇਗੀ। ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਇਸ ਪੋਰਟਲ ਦੇ ਜ਼ਰੀਏ ਵਿਦਿਆਰਥੀ ਘਰ ਤੋਂ ਹੀ ਕੈਰੀਅਰ ਅਤੇ ਰੁਜ਼ਗਾਰ ਨਾਲ ਜੁੜੇ ਲੋਕਾਂ ਨੂੰ ਲੱਭ ਸਕਣਗੇ,ਤੇ ਬਹੁਤ ਸਾਰੀ ਜਾਣਕਾਰੀ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *

error: Content is protected !!