ਪੰਜਾਬ ਦੇ ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਦਸੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਦਾ ਆਗਾਜ਼ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ। ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ 48 ਘੰਟਿਆਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਇਨ੍ਹਾਂ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ 2 ਤੋਂ 3 ਡਿਗਰੀ ਹੇਠਾਂ ਜਾਣ ਦੀ ਉਮੀਦ ਹੈ। ਮੌਸਮ ਦੀ ਤਬਦੀਲੀ ਵਿੱਚ ਅਸਰ 26 ਦਸੰਬਰ ਤੋਂ ਹੀ ਦਿਖਾਈ ਦੇ ਰਿਹਾ ਹੈ। ਜੰਮੂ-ਕਸ਼ਮੀਰ, ਲਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਹੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿਚ ਹੋਈ ਬਰਫਬਾਰੀ ਹੋਵੇਗੀ। 27,28 ਦਿਸੰਬਰ ਨੂੰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਬਾਰਸ਼ ਹੋ ਸਕਦੀ ਹੈ। ਹੁਣ ਪੰਜਾਬ ਅੰਦਰ ਧੁੰਦ ਦਾ ਅਸਰ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਇਸੇ ਸਬੰਧ ਵਿਚ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਠੰਢ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਇਨੀਂ ਦਿਨੀਂ ਪੈਣ ਵਾਲੀ ਧੁੰਦ ਕਾਰਨ ਵਿਜ਼ੀਬਿਲਟੀ ਵਿੱਚ ਕਮੀ ਆਈ ਹੈ ।

Leave a Reply

Your email address will not be published. Required fields are marked *

error: Content is protected !!