ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਪੰਜਾਬ ਚ ਇਸ ਸਮੇ ਦੋ ਤਿੰਨ ਦਿਨਾਂ ਦੀ ਪੱਕੀ ਝੜੀ ਲੱਗ ਗਈ ਹੈ ਜਿਸ ਦੀ ਸ਼ੁਰੂਆਤ ਹੋ ਗਈ ਹੈ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪਟਿਆਲਾ ਸੰਗਰੂਰ ਮਾਨਸਾ ਫਤਿਹਗੜ੍ਹ ਸਾਹਿਬ ਆਦਿ ਇਲਾਕਿਆਂ ਚ ਕੱਲ ਦੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਸੁਨਾਮ ਚ ਵੀ ਜਿਆਦਾ ਮੀਂਹ ਨੇ ਕਿਸਾਨਾਂ ਭਰਾਵਾਂ ਦੀ ਟੈਸ਼ਨ ਹੋਰ ਵਧਾ ਦਿੱਤੀ ਹੈ ਕਿਉਂਕਿ ਹੁਣ ਮੀਂਹ ਦੀ ਬਿਲਕੁਲ ਵੀ ਲੋੜ ਨਹੀ ਸੀ ਖਾਸ ਕਰਕੇ ਨਰਮੇ ਵਾਲੇ ਖੇਤਰ ਚ ਮੀਂਹ ਦੀ ਬਿਲਕੁਲ ਵੀ ਲੋੜ ਨਹੀ ਸੀ।।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਬੁਧਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਔਖ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਤੋਂ ਇਲਾਵਾ ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਵਾਰਨਿੰਗ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।

ਦੱਸ ਦਈਏ ਕਿ ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ ਤੇ ਕੈਮੇਟ ਕਰਕੇ ਦੱਸੋ ਪੰਜਾਬ ਚ ਇਸ ਸਮੇਂ ਕਿੱਥੇ ਕਿੱਥੇ ਮੀਹ ਪੈ ਰਿਹਾ ਹੈ।।

Leave a Reply

Your email address will not be published. Required fields are marked *

error: Content is protected !!