ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਵਾਰ ਪੰਜਾਬ ਵਿੱਚ ਪੈਣ ਵਾਲੀ ਗਰਮੀ ਨੇ ਜਿਥੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ, ਉਥੇ ਹੀ ਗਰਮੀ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਗਰਮੀ ਤੋਂ ਰਾਹਤ ਪਾਉਣ ਵਾਸਤੇ ਲੋਕਾਂ ਵੱਲੋਂ ਵੱਖ-ਵੱਖ ਤਰੀਕਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉੱਥੇ ਹੀ ਗਰਮੀ ਦੇ ਕਾਰਨ ਦੁਪਹਿਰ ਦੇ ਸਮੇਂ ਲੋਕਾਂ ਲਈ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ ਤੇ ਕੰਮ ਲਈ ਆਉਣ ਜਾਣ ਵਾਲੇ ਲੋਕਾਂ ਲਈ ਵਧੇਰੇ ਮੁਸ਼ਕਲ ਪੈਦਾ ਹੋਈ ਹੈ। ਉਥੇ ਹੀ ਲੋਕਾਂ ਵੱਲੋਂ ਮਾਨਸੂਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਮੌਸਮ ਬਾਰੇ ਵੱਡਾ ਅਲਰਟ ਜਾਰੀ ਹੋਇਆ ਹੈ ਜਿੱਥੇ ਮੀਂਹ ਪੈਣ ਦੇ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਨੇ ਜਿਥੇ ਸਮੇਂ-ਸਮੇਂ ਤੇ ਪੰਜਾਬ ਦੇ ਮੌਸਮ ਬਾਰੇ ਜਾਣਕਾਰੀ ਮੁਹਈਆ ਕਰਵਾਈ ਜਾਂਦੀ ਹੈ ਉਥੇ ਹੀ ਅੱਜ ਜਾਣਕਾਰੀ ਸਾਂਝੀ ਕਰਦੇ ਹੋਏ ਮੌਸਮ ਵਿਭਾਗ ਨੂੰ ਦੱਸਿਆ ਗਿਆ ਹੈ ਕਿ ਜਿੱਥੇ ਬੁੱਧਵਾਰ ਦੀ ਸਵੇਰ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਅਤੇ ਚੰਡੀਗੜ੍ਹ ਵਿੱਚ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਮੁਹਾਲੀ ਅਤੇ ਪੰਚਕੂਲਾ ਵਿਚ ਬਰਸਾਤ ਹੋਈ ਹੈ, ਇਸ ਕਾਰਨ ਜਿੱਥੇ ਕੰਮ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਕੁਝ ਪ੍ਰੇਸ਼ਾਨੀ ਹੋਈ ਹੈ ਉਥੇ ਹੀ ਲੋਕਾਂ ਨੂੰ ਇਸ ਬਰਸਾਤ ਨੇ ਇਕ ਵੱਡੀ ਰਾਹਤ ਦਿੱਤੀ ਹੈ।

ਮੌਸਮ ਵਿਭਾਗ ਵੱਲੋਂ 2 ਜੁਲਾਈ ਤੱਕ ਮੌਨਸੂਨ ਦੇ ਆਉਣ ਦੀ ਸੰਭਾਵਨਾ ਦੱਸੀ ਗਈ ਸੀ ਉਥੇ ਹਮੇਸ਼ਾ 30 ਜੂਨ ਤੱਕ ਚੰਡੀਗੜ੍ਹ ਵਿੱਚ ਮਾਨਸੂਨ ਆਉਣ ਦਾ ਅੰਦਾਜ਼ਾ ਰਹਿੰਦਾ ਹੈ। ਉਥੇ ਹੀ ਹੁਣ ਮਾਨਸੂਨ ਵੱਲੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਗਈ ਹੈ।

ਪੰਚਕੂਲਾ ਮੋਰਨੀ ਰੋਡ ਤੇ ਭਾਰੀ ਮੀਂਹ ਪੈਣ ਕਾਰਨ ਜ਼ਮੀਨ ਖਿਸਕ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ, ਜਿੱਥੇ ਭਾਰੀ ਬਰਸਾਤ ਦੇ ਕਾਰਨ ਵਾਹਨ ਚਾਲਕਾਂ ਨੂੰ ਲਾਈਟਾਂ ਜਗ੍ਹਾ ਕੇ ਆਪਣੀ ਮੰਜਲ ਵੱਲ ਵਧਣਾ ਪੈ ਰਿਹਾ ਹੈ। ਬਰਸਾਤ ਹੋਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਰਹੀ ਹੈ ਉਥੇ ਹੀ ਕਿਸਾਨਾਂ ਨੂੰ ਵੀ ਝੋਨੇ ਦੀ ਲੁਆਈ ਦੇ ਇਸ ਮੌਸਮ ਵਿਚ ਬਰਸਾਤ ਨਾਲ ਵੱਡੀ ਰਾਹਤ ਮਿਲੇਗੀ।

Leave a Reply

Your email address will not be published. Required fields are marked *

error: Content is protected !!