ਪੰਜਾਬ ਦੇ ਸਕੂਲਾਂ ਬਾਰੇ ਵੱਡੀ ਖਬਰ

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਕਦਮ ਚੁੱਕੇ ਗਏ ਹਨ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਵੀ ਕੀਤਾ ਜਾ ਰਿਹਾ ਹੈ। ਵਿਦਿਅਕ ਅਦਾਰਿਆਂ ਦੇ ਵਿਚ ਜਿੱਥੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਵੀ ਬਹੁਤ ਸਾਰੇ ਯਤਨ ਕੀਤੇ ਗਏ ਹਨ। ਜਿਸ ਨਾਲ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਬੱਚਿਆਂ ਨੂੰ ਦਰਪੇਸ਼ ਹੋਣ ਵਾਲੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਸਰਕਾਰ ਵੱਲੋਂ ਵੱਡਾ ਕਦਮ ਚੁਕਿਆ ਗਿਆ ਹੈ ਜਿੱਥੇ ਇਹ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਬੋਰਡ ਦੀਆਂ ਪ੍ਰੀਖਿਆਵਾਂ ਹੋਣਗੀਆਂ ਉਥੇ ਹੀ 2023 ਵਿੱਚ ਹੋਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਵਿਦਿਆਰਥੀਆਂ ਦੇ ਬਿਹਤਰੀਨ ਨਤੀਜਿਆਂ ਵਾਸਤੇ ਸਰਕਾਰ ਵੱਲੋਂ ਇਕ ਨਵੀਂ ਮਿਸ਼ਨ ਦਾ ਆਗਾਜ਼ ਕੀਤਾ ਜਾ ਰਿਹਾ ਹੈ।

ਜਿਸ ਦੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਚਰਨ ਸਿੰਘ ਬੈਂਸ ਨੇ ਦੱਸਿਆ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਬਿਹਤਰੀਨ ਨਤੀਜਿਆਂ ਵਾਸਤੇ ਹੁਣ ਮਿਸ਼ਨ 100% ਗਿਵ ਯੂਅਰ ਬੈਸਟ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਜਿਸ ਵਿੱਚ ਵਿਦਿਆਰਥੀਆਂ ਦੇ ਅੰਕਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਵੱਖ-ਵੱਖ ਰੂਪ ਵਿੱਚ ਰੱਖਿਆ ਜਾਵੇਗਾ ਜਿਥੇ 40 ਤੋਂ ਘੱਟ ਅੰਕ ਲੈਣ ਵਾਲਿਆਂ ਨੂੰ ਪਹਿਲੇ ਗਰੁੱਪ ਵਿੱਚ, 40 ਤੋਂ 80 ਅੰਕ ਲੈਣ ਵਾਲੇ ਦੂਜੇ ਗਰੁੱਪ ਵਿੱਚ,80 ਉੱਪਰ ਵਾਲੇ ਵਿਦਿਆਰਥੀਆਂ ਨੂੰ ਤੀਜੇ ਗਰੁੱਪ ਵਿਚ ਰੱਖਿਆ ਜਾਵੇਗਾ. ਹਫ਼ਤੇ ਬਾਅਦ ਜਿੱਥੇ ਕਾਰਗੁਜ਼ਾਰੀ ਦਾ ਮੁਲਾਂ1ਕਣ ਹੋਵੇਗਾ ਉਥੇ ਹੀ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਸਤੇ ਅਧਿਆਪਕਾਂ ਨੂੰ ਵਧੇਰੇ ਸਮਾਂ ਦੇਣਾ ਪਵੇਗਾ। ਜਿਸ ਵਿਚ ਬੱਚਿਆਂ ਨੂੰ ਸਕੂਲ ਦੇ ਸਮੇਂ ਤੋਂ ਪਹਿਲਾਂ ਇਸ ਵਿੱਚ ਪੜ੍ਹਾਇਆ ਜਾਵੇਗਾ।

Leave a Reply

Your email address will not be published. Required fields are marked *

error: Content is protected !!