ਪੰਜਾਬ ਵਾਸੀਆਂ ਲਈ ਹੋਇਆ ਇਹ ਵੱਡਾ ਐਲਾਨ

ਪੰਜਾਬ ਵਿੱਚ ਜਿੱਥੇ ਇਸ ਸਮੇਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਪਿਛਲੇ ਸਾਲ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਹੁਣ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ। ਜਿੱਥੇ ਵੱਖ-ਵੱਖ ਵਿਭਾਗਾਂ ਵਿਚ ਠੇਕੇ ਉਪਰ ਤੈਨਾਤ ਕਰਮਚਾਰੀਆਂ ਵੱਲੋਂ ਉਨਾਂ ਨੂੰ ਪੱਕੇ ਕੀਤੇ ਜਾਣ ਲਈ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਰਕਾਰ ਵੱਲੋਂ ਪੰਜਾਬ ਦੇ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ ਜਿਸ ਨੂੰ ਹੌਲੀ-ਹੌਲੀ ਪੂਰੇ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਾਸੀਆਂ ਲਈ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਵਿਚ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਯੋਗ ਉਮੀਦਵਾਰਾਂ ਦੀ ਯੋਗਤਾ ਦੇ ਆਧਾਰ ਤੇ ਉਨ੍ਹਾਂ ਨੂੰ ਨੌਕਰੀਆਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਪੋਸਟਾਂ ਨੂੰ ਭਰਿਆ ਜਾ ਸਕੇ। ਪੰਜਾਬ ਵਿਚ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਪੂਰੇ ਕਰਨ ਵਾਸਤੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਤਾਂ ਜੋ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਸਿੱਧੇ ਕੋਟੇ ਦੀਆਂ ਖਾਲੀ ਅਸਾਮੀਆਂ ਸਬੰਧੀ ਰੋਜਗਾਰ ਉਤਪਤੀ, ਸਿਖਲਾਈ ਵਿਭਾਗ ਅਤੇ ਹੁਨਰ ਵਿਕਾਸ ਨਾਲ ਪ੍ਰਾਪਤ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਦੂਜੇ ਪੜਾਅ ਤਹਿਤ ਇਸ ਕੰਮ ਨੂੰ ਸੂਬੇ ਅੰਦਰ ਰੋਜ਼ਗਾਰ ਯੋਜਨਾ ਦੇ ਤਹਿਤ ਸ਼ੁਰੂ ਕੀਤਾ ਜਾ ਸਕੇ। ਤਾਂ ਜੋ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਕੀਤੇ ਗਏ ਕਰਮਚਾਰੀਆਂ ਦੁਆਰਾ ਲੋਕਾਂ ਨੂੰ ਵੱਖ ਵੱਖ ਸੇਵਾਵਾਂ ਮੁਹਈਆ ਕਰਵਾਈਆਂ ਜਾ ਸਕਣ। ਜਿਸ ਸਦਕਾ ਲੋਕਾਂ ਨੂੰ ਵੱਖ ਵੱਖ ਅਦਾਰਿਆਂ ਵਿੱਚ ਆਉਣ ਤੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਵੱਖ-ਵੱਖ ਵਿਭਾਗਾਂ ਵਿੱਚ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ। ਉੱਥੇ ਹੀ ਪ੍ਰਸ਼ਾਸ਼ਕੀ ਸਕੱਤਰਾਂ ਨਾਲ ਇਸ ਯੋਜਨਾ ਦੀ ਸਮੀਖਿਆ ਕਰਨ ਵਾਸਤੇ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਖਾਲੀ ਅਸਾਮੀਆਂ ਭਰਨ ਦੀ ਮੰਗ ਕੀਤੀ ਗਈ ਹੈ ਅਤੇ ਮੀਟਿੰਗ ਵੀ ਸੱਦੀ ਗਈ ਹੈ।

Leave a Reply

Your email address will not be published. Required fields are marked *

error: Content is protected !!