ਪੰਜਾਬ ਸਰਕਾਰ ਵੱਲੋਂ ਇਹ ਵੱਡਾ ਐਲਾਨ

ਹੁਣ ਚੰਨੀ ਸਰਕਾਰ ਨੇ ਪੰਜਾਬ ਵਿਚ ਲਗਾ ਦਿੱਤੀਆਂ ਇਹ ਸਖਤ ਪਾਬੰਦੀਆਂ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਦੇਸ਼ ਅੰਦਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਸਖ਼ਤੀ ਲਾਗੂ ਕਰ ਦਿੱਤੀ ਗਈ ਹੈ। ਹੁਣ ਪੰਜਾਬ ਸਰਕਾਰ ਵੱਲੋਂ ਕਰੋਨਾ ਟੀਕਾਕਰਨ ਦੀ ਸਿੰਗਲ ਡੋਜ਼ ਵਾਲਿਆਂ ਲਈ ਬੱਸਾਂ ਵਿਚ ਸਫਰ ਕਰਨ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਓਮੀਕਰੋਨ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕਈ ਹੋਰ ਵੱਡੇ ਫੈਸਲੇ ਵੀ ਕੀਤੇ ਗਏ ਹਨ।।

ਦੱਸ ਦਈਏ ਕਿ ਜਿੱਥੇ ਪਹਿਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵਧੇਰੇ ਚੌਕਸੀ ਕੀਤੀ ਗਈ ਸੀ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਚੌਕਸੀ ਕਰ ਦਿੱਤੀ ਗਈ ਹੈ। ਹੁਣ ਉਨ੍ਹਾਂ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਅਤੇ ਧਾਰਮਿਕ ਥਾਵਾਂ ,ਜਨਤਕ ਥਾਵਾਂ ਅਤੇ ਬਜ਼ਾਰਾਂ ਆਦਿ ਵਿੱਚ ਵੀ ਨਹੀਂ ਜਾਣਾ ਚਾਹੀਦਾ। ਜਿਨ੍ਹਾਂ ਲੋਕਾਂ ਨੇ ਹੁਣ ਤੱਕ ਦੋਵੇਂ ਖੁਰਾਕਾਂ ਨਹੀਂ ਲੁਆਈਆਂ ਹਨ। ਉਥੇ ਹੀ ਰੈਸਟੋਰੈਂਟ ਤੇ ਜਿਮ,ਸਿਨੇਮਾ ਹਾਲ ਵਿਚ ਬਿਨਾਂ ਡਬਲ ਡੋਜ਼ ਦੇ ਐਂਟਰੀ ਨਹੀਂ ਕੀਤੀ ਜਾ ਸਕੇਗੀ। ਹੁਣ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਉਨ੍ਹਾਂ ਲੋਕਾਂ ਲਈ ਲੈਣੀਆਂ ਲਾਜ਼ਮੀ ਕਰ ਦਿੱਤੀਆਂ ਗਈਆਂ ਹਨ।।

ਦੱਸ ਦਈਏ ਕਿ ਜਿਨ੍ਹਾਂ ਵੱਲੋਂ ਬੱਸਾਂ ਵਿਚ ਸਫਰ ਕੀਤਾ ਜਾਵੇਗਾ। ਹੁਣ ਪੰਜਾਬ ਵਿੱਚ ਕਰੋਨਾ ਸਬੰਧੀ ਨਵੀਆਂ ਪਾਬੰਦੀਆਂ 15 ਜਨਵਰੀ 2022 ਤੋਂ ਲਾਗੂ ਹੋਣਗੀਆਂ। ਜਿਵੇਂ ਚੰਡੀਗੜ੍ਹ ਵਿੱਚ ਸਭ ਲੋਕਾਂ ਲਈ ਕਰੋਨਾ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ ਉਥੇ ਹੀ ਪੰਜਾਬ ਵਿੱਚ ਵੀ ਸਭ ਲੋਕਾਂ ਲਈ ਦੋਨੋ ਖੁਰਾਕਾ ਲਾਜ਼ਮੀ ਕੀਤੀਆਂ ਗਈਆਂ ਹਨ।।।

Leave a Reply

Your email address will not be published. Required fields are marked *

error: Content is protected !!