ਭਾਈ ਸੰਦੀਪ ਸਿੰਘ ਦਾ ਹੋਇਆ ਸਤਿਕਾਰ

ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।ਸੰਤ ਪਿਆਰੇ = ਹੇ ਪਿਆਰੇ ਸੰਤ ਜਨੋ! ਬਿਨਉ ={विनय} ਬੇਨਤੀ। ਮੁਕਤਿ = (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ। ਕਾਹੂ = ਕਿਸੇ ਦੀ ਭੀ ॥ ਮਨ = ਹੇ ਮਨ! ਤਰਨ = ਜਹਾਜ਼। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ}। ਦੇਵਾ = ਪ੍ਰਕਾਸ਼-ਰੂਪ। ਸੇਵਾ = ਭਗਤੀ। ਮੋ ਕਉ = ਮੈਨੂੰ। ਗੁਰਿ = ਗੁਰੂ ਨੇ ॥੧॥ ਸਿਉ = ਨਾਲ। ਹੀਤੁ = ਹਿਤ, ਪਿਆਰ। ਜਾ ਕੋ ਬੀਤੁ = ਜਿਸ ਦਾ ਵਿਤ, ਜਿਸ ਦੀ ਪਾਂਇਆਂ। ਬਾਰ = ਵੇਲਾ।

ਸੰਗਿ = ਨਾਲ। ਮਨਿ = ਮਨ ਵਿਚ। ਤਨਿ = ਤਨ ਵਿਚ, ਹਿਰਦੇ ਵਿਚ। ਸਾਧ = ਸੰਤ ਜਨ। ਜਾ ਕੈ ਸੰਗਿ = ਜਿਨ੍ਹਾਂ ਦੀ ਸੰਗਤ ਵਿਚ। ਛੂਟੈ = ਛੂਟੈਂ, ਮੁੱਕ ਸਕਦੇ ਹਨ ॥੨॥ ਗਹੁ = ਫੜ। ਹਿਰਦੈ = ਹਿਰਦੇ ਵਿਚ (ਵਸਾ)। ਕਮਲ ਚਰਨ = ਕੌਲ -ਫੁੱਲ ਵਰਗੇ ਕੋਮਲ ਚਰਨ। ਪਟਲੁ = ਪਰਦਾ, ਉਹਲਾ, ਆਸਰਾ। ਕੀਜੈ = ਕਰਨਾ ਚਾਹੀਦਾ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲਾ। ਧਿਆਨੀ = ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ। ਤਪਾ = ਤਪ ਕਰਨ ਵਾਲਾ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥ ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

Leave a Reply

Your email address will not be published. Required fields are marked *

error: Content is protected !!