ਮੌਸਮ ਬਾਰੇ ਆਈ ਤਾਜਾ ਵੱਡੀ ਖਬਰ

ਵੱਡੀ ਖਬਰ ਆ ਮੌਸਮ ਬਾਰੇ ਜਾਣਕਾਰੀ ਅਨੁਸਾਰ ਇਸ ਸਾਲ ਮਾਨਸੂਨ ਦੀ ਬਾਰਸ਼ ਰਾਜਧਾਨੀ ਦਿੱਲੀ ਤੋਂ ਲੈ ਕੇ ਤਾਮਿਲਨਾਡੂ ਤੇ ਤੇਲੰਗਾਨਾ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਿਹਰਬਾਨੀ ਵਿਖਾ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅਗਲੇ ਕੁਝ ਦਿਨਾਂ ਤਕ ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਾਨਸੂਨ ਦੀ ਬਾਰਸ਼ ਕਾਰਨ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਵੱਲੋਂ ਪ੍ਰਾਪਤ ਕੀਤੀ ਗਈ ਨਵੀਂ ਜਾਣਕਾਰੀ ਅਨੁਸਾਰ ਉੱਤਰੀ ਛੱਤੀਸਗੜ੍ਹ ਉੱਤੇ ਡੂੰਘਾ ਦਬਾਅ ਬਣਿਆ ਹੋਇਆ ਹੈ, ਜੋ ਅੰਬਿਕਾਪੁਰ ਦੇ ਪੱਛਮ ‘ਚ 130 ਕਿਲੋਮੀਟਰ ਦੂਰ ਹੈ। ਮੌਸਮ ਵਿਭਾਗ ਅਨੁਸਾਰ ਇਹ ਅਗਲੇ 6 ਘੰਟਿਆਂ ਦੌਰਾਨ ਘੱਟ ਦਬਾਅ ਵਾਲਾ ਖੇਤਰ ਬਣਾਏਗੀ।ਦੱਸ ਦਈਏ ਕਿ ਦਿੱਲੀ ‘ਚ ਵੀ ਮੀਂਹ ਦਾ ਦੌਰ ਜਾਰੀ ਹੈ।

ਇਸ ਦੌਰਾਨ ਦਿੱਲੀ-ਐਨਸੀਆਰ ‘ਚ 17 ਤੇ 18 ਸਤੰਬਰ ਨੂੰ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੇ ਗੁਜਰਾਤ ‘ਚ ਅਗਲੇ 2 ਦਿਨ ਮੀਂਹ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਗੁਜਰਾਤ, ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ, ਪੱਛਮੀ ਬੰਗਾਲ, ਉੜੀਸਾ, ਰਾਜਸਥਾਨ, ਉੜੀਸਾ, ਪੱਛਮੀ ਉੱਤਰ ਪ੍ਰਦੇਸ਼ ਸਮੇਤ ਭਾਰਤ ਦੇ ਮੈਦਾਨੀ ਇਲਾਕਿਆਂ ‘ਚ 19 ਸਤੰਬਰ ਤਕ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਤੱਟਵਰਤੀ ਕਰਨਾਟਕ, ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ‘ਚ ਵੀ ਮੀਂਹ ਪੈ ਸਕਦਾ ਹੈ। ਦੱਸ ਦੇਈਏ ਕਿ ਗੁਜਰਾਤ ਦੇ ਰਾਜਕੋਟ ਅਤੇ ਜਾਮਨਗਰ ‘ਚ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਅਜਿਹੀ ਹੈ ਕਿ ਨਵੇਂ ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅਹੁਦੇ ਦੀ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਉੱਥੇ ਜਾਣ ਦਾ ਫ਼ੈਸਲਾ ਕੀਤਾ ਸੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਧੰਨਵਾਦ

Leave a Reply

Your email address will not be published. Required fields are marked *

error: Content is protected !!