ਮੌਸਮ ਬਾਰੇ ਆਈ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਇਸ ਵਾਰ ਮਾਰਚ ਮਹੀਨੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਨਾਰਮਲ ਤੋਂ 5 ਤੋਂ 6 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ। ਮਾਰਚ ਵਿਚ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਗਰਮੀ ਦਾ ਕਹਿਰ ਵੱਧ ਸਕਦਾ ਹੈ। ਦੁਪਹਿਰ ਸਮੇਂ ਪੰਜਾਬ ਭਰ ਦੇ ਲੋਕਾਂ ਨੂੰ ਵਧੇ ਤਾਪਮਾਨ ਕਾਰਨ ਲੂ ਦੇ ਪ੍ਰਭਾਵ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਚੰਡੀਗੜ੍ਹ ਦੇ ਇੰਚਾਰਜ ਡਾ. ਮਨਮੋਹਨ ਸਿੰਘ ਨੇ ‘ਜਗ ਬਾਣੀ’ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਸਮੇਂ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ 30 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਚੱਲ ਰਿਹਾ ਹੈ।।

ਦੱਸ ਦਈਏ ਕਿ ਬੀਤੇ ਦਿਨ ਦੀ ਗੱਲ ਕਰੀਏ ਤਾਂ ਸਭ ਤੋਂ ਜ਼ਿਆਦਾ ਤਾਪਮਾਨ ਮੋਹਾਲੀ ਵਿਚ 38.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਮਾਰਚ ਮਹੀਨੇ ਦੀ ਸ਼ੁਰੂਆਤ ’ਚ ਸਵੇਰ ਤੋਂ ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੁੰਦਾ ਰਿਹਾ।।

ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਪਹਿਲਾਂ ਇੰਨਾ ਤਾਪਮਾਨ ਅਪ੍ਰੈਲ ਮਹੀਨੇ ਦੌਰਾਨ ਰਹਿੰਦਾ ਸੀ ਪਰ ਇਸ ਵਾਰ ਮੌਸਮ ਦੇ ਮਿਜਾਜ਼ ਨੇ ਕਰਵਟ ਲਈ ਹੈ ਅਤੇ ਮਾਰਚ ਮਹੀਨੇ ਦੌਰਾਨ ਹੀ ਤਾਪਮਾਨ ਘੱਟ ਹੋਣ ਦੇ ਬਾਵਜੂਦ ਫੀਲਿੰਗ ਕਿਤੇ ਜ਼ਿਆਦਾ ਦੀ ਹੋਣ ਲੱਗੀ ਹੈ, ਜਿਸ ਨਾਲ ਚੱਲਣ ਵਾਲੀ ਹਵਾ ਵੀ ਲੂ ਵਿਚ ਬਦਲਣ ਲੱਗੀ ਹੈ, ਜੇਕਰ ਗਰਮੀ ਦਾ ਕਹਿਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਤਾਂ ਪੱਛਮੀ ਚੱਕਰਵਾਤ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।।

ਅਪ੍ਰੈਲ ਤੋਂ ਜੂਨ ਮਹੀਨੇ ਦੌਰਾਨ ਤਾਪਮਾਨ 42 ਤੋਂ 46 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਜਦੋਂ ਗਰਮੀ ਦਾ ਕਹਿਰ ਵੱਧਦਾ ਹੈ ਤਾਂ ਚੰਗੇ ਮਾਨਸੂਨ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਫਿਲਹਾਲ ਹਾਲੇ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।।।

Leave a Reply

Your email address will not be published. Required fields are marked *

error: Content is protected !!