ਸ਼੍ਰੀ ਨਨਕਾਣਾ ਸਾਹਿਬ ਤੋਂ ਆਈ ਵੱਡੀ ਖਬਰ

ਨਨਕਾਣਾ ਸਾਹਿਬ ਦਾ ਉਹ ਇਤਿਹਾਸਕ ਗੁਰਦੁਆਰਾ ਸਾਹਿਬ ਹੈ ਜੋ ਪਹਿਲੀ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਸਥਾਨ ਹੈ, ਜਿੱਥੇ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਜਨਮ ਹੋਇਆ ਸੀ। ਏਸੇ ਕਰਕੇ ਇਸ ਗੁਰਦੁਆਰੇ ਨੂੰ ਗੁਰਦੁਆਰਾ ਜਨਮ ਅਸਥਾਨ ਕਰਕੇ ਜਾਣਿਆਂ ਜਾਂਦਾ ਹੈ।ਗੁਰਮਤਿ ਦੇ ਮਹਾਨ ਆਦਰਸ਼ ਨੂੰ ਦਿੜੵ ਕਰਵਾਉਣ ਲਈ ਗੁਰੂ ਸਾਹਿਬ ਨੂੰ ਆਪ ਵੀ ਬੇਮਿਸਾਲ ਕੁਰਬਾਨੀ ਆ ਦੇਣੀਆਂ ਪਈਆਂ ਹਨ। ਪੰਜਵੇਂ ਪਾਤਸ਼ਾਹ ਜੀ ਨੇ ਬੇਮਿਸਾਲ ਸਹੀਦੀ ਦਿੱਤੀ ਤੇ ਅਸਹਿ ਤਸੀਹੇ ਦੇ ਕੇ ਸਹੀਦ ਕੀਤਾ ਗਿਆ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿਚ ਸਹੀਦ ਕੀਤਾ।

ਦਸਵੇਂ ਪਿਤਾ ਦੇ ਵੱਡੇ ਸਾਹਿਬਜ਼ਾਦੇ ਸਿੱਖੀ ਤੇ ਕਾਇਮ ਰਹ ਕੇ ਚਮਕੌਰ ਦੇ ਘਮਸਾਣ ਦੇ ਯੁੱਧ ਵਿਚ ਸਹੀਦ ਹੋਏ ਤੇ ਛੋਟੇ ਸਾਹਿਬਜ਼ਾਦੇ ਬਾਬਾ ਫਤਿਹ ਸਿੰਘ ਜੀ ਬਾਬਾ ਜੋਰਾਵਰ ਸਿੰਘ ਜੀ ਨੇ ਮੁਗਲ ਹਿਰਾਸਤ ਵਿੱਚ ਡਰਾਉਣ ਧਮਕਾਉਣ ਤੇ ਤ ਸੀ ਹੇ ਦੇਣ ਦੇ ਬਾਵਜੂਦ ਵੀ ਸਿੱਖੀ ਵਿਸਵਾਸ ਨੂੰ ਆਂਚ ਨਹੀ ਲੱਗਣ ਦਿੱਤੀ ਅਤੇ ਸ਼ ਹੀ ਦੀ ਦੇ ਦਿੱਤੀ ਗੁਰੂ ਸਾਹਿਬਾਨ ਜੀ ਤੋ ਬਾਅਦ ਬਾਬਾ ਬੰਦਾ ਸਿੰਘ ਬਹਾਦਰ, ਭਾਈ ਮਨੀ ਸਿੰਘ, ਭਾਈ ਤਾਰੂ ਸਿੰਘ ਜੀ ਬਾਬਾ ਦੀਪ ਸਿੰਘ ਤੇ ਹੋਰ ਅਣਗਿਣਤ ਸਿੰਘਾਂ ਸਿੰਘਣੀਆਂ ਨੇ ਸਿੱਖੀ ਮਾਰਗ ਤੇ ਦਿੜੵਤਾ ਨਾਲ ਚਲਦਿਆ ਸ਼ਹੀ ਦੀਆਂ ਪਾਈਆਂ ਜੰਗਲਾਂ ਵਿੱਚ ਭੁੱਖੇ ਤਿਹਾਏ ਰਹਿੰਦਿਆ ਵੀ ਉਨਾਂ ਸਿੱਖੀ ਸਿਦਕ ਨੂੰ ਕਾਇਮ ਰੱਖਿਆ।

ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਨੂੰ ਆਜ਼ਾਦ ਕਰਾਉਣ ਵੇਲੇ ਵਾਪਰੇ ਦੁਖਾਂਤ ਦੇ ਉਸ ਕਹਿਰੀ ਸਮੇ ਨੂੰ ਸਾਕਾ ਨਨਕਾਣਾ ਸਾਹਿਬ ਦੇ ਨਾਂ ਨਾਲ ਹਰ ਸਾਲ ਯਾਦ ਕੀਤਾ ਜਾਂਦਾ ਹੈ ਗੁਰਦੁਆਰਾ ਸਾਹਿਬ ਨੂੰ ਆਜ਼ਾਦ ਕਰਵਾਉਣ ਦਾ ਮਕਸਦ ਸਿਰਫ ਸਬੰਧਿਤ ਜਗਾ ਨੂੰ ਆਪਣੇ ਕਬਜ਼ੇ ਵਿੱਚ ਲੈਣਾ ਹੀ ਨਹੀਂ ਸੀ ਬਲਕਿ ਉਸ ਪਵਿੱਤਰ ਧਰਤੀ ਉੱਪਰ ਗੁਰੂ ਮਰਿਆਦਾ ਬਹਾਲ ਕਰਵਾਉਣ ਸੀ।ਕਿਉਂਕਿ ਉਸ ਸਮੇਂ ਦੇ ਮਹੰਤ ਨਰੈਣ ਦਾਸ ਤੇ ਉਸ ਤੋ ਪਹਿਲਾਂ ਰਹਿ ਚੁੱਕੇ ਮਹੰਤ ਸਾਧੂ ਰਾਮ ਤੇ ਕਿਸਨ ਰਾਮ ਨੇ ਨਨਕਾਣਾ ਸਾਹਿਬ ਦੇ ਵਿਚ ਮੱਸੇ ਰੰਗੜ ਵਾਲੇ ਸਮੇ ਦੇ ਹਾਲਾਤ ਤੋ ਵੀ ਬਦਤਰ ਹਲਾਤ ਬਣਾ ਦਿੱਤੇ ਸਨ।।

Leave a Reply

Your email address will not be published. Required fields are marked *

error: Content is protected !!