ਸਰਸਾ ਸਾਧ ਰਾਮ ਰਹੀਮ ਬਾਰੇ ਇਹ ਵੱਡੀ ਖਬਰ

ਜਿਸ ਤਰ੍ਹਾਂ ਸਭ ਨੂੰ ਪਤਾ ਹੈ ਕਿ ਕਈ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੇ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਜੇਲ੍ਹਾਂ ਵਿੱਚ ਬੰਦ ਹਨ। ਜੇਲ ਵਿੱਚ ਬੰਦ ਡੇਰਾ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਇਸ ਸਮੇਂ ਡੇਰਾ ਪ੍ਰਮੁੱਖ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ। ਪਿਛਲੇ ਦਿਨੀਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਵੀ ਕਈ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਦੱਸ ਦਈਏ ਕਿ ਪਰ ਅੱਜ ਰਣਜੀਤ ਪੱਤਰਕਾਰ ਮਾਮਲੇ ਵਿੱਚ ਸੈਕਟਰ 1 ਪੁਲਸ ਨੇ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਈ ਹੈ। ਰਣਜੀਤ ਦੇ ਮਾਮਲੇ ਵਿੱਚ ਦੂਜੇ ਅਰੋਪੀ ਅਵਤਾਰ ਜਸਵੀਰ ਅਤੇ ਸਾਫਦਿਲ ਸੀਬੀਆਈ ਕੋਰਟ ਵਿਚ ਸੁਣਵਾਈ ਦੌਰਾਨ ਹਾਜਰ ਰਹੇ। ਤਿੰਨ ਘੰਟੇ ਚੱਲੇ ਇਸ ਕੋਰਟ ਦੀ ਸੁਣਵਾਈ ਦੌਰਾਨ ਡੇਰਾ ਸਿਰਸਾ ਮੁਖੀ ਰਾਮ ਰਹੀਮ ਅਤੇ ਕ੍ਰਿਸ਼ਨ ਲਾਲ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਹੋਏ। ਉੱਥੇ ਹੀ ਅਦਾਲਤ ਵੱਲੋਂ ਤਿੰਨ ਘੰਟੇ ਦੀ ਬਹਿਸ ਤੋਂ ਬਾਅਦ ਅਗਲੀ ਕਾਰਵਾਈ 10 ਤਰੀਕ ਦੀ ਨਿਸ਼ਚਿਤ ਕਰ ਦਿੱਤੀ ਗਈ। ਦੱਸ ਦਈਏ ਕਿ ਇਸ ਕਾਰਵਾਈ ਦੌਰਾਨ ਤਿੰਨ ਘੰਟੇ ਆਰਗੂਮੈਟਸ ਅਤੇ ਬਹਿਸ ਚੱਲਦੀ ਰਹੀ, ਪਰ ਕੋਈ ਵੀ ਨਤੀਜਾ ਸਾਹਮਣੇ ਨਹੀਂ ਆਇਆ। ਹੁਣ ਇਸ ਕੇਸ ਸੰਬੰਧੀ ਫੈਸਲਾ 10 ਅਗਸਤ ਨੂੰ ਹੋਣ ਵਾਲੀ ਸੁਣਵਾਈ ਵਿੱਚ ਸੁਣਾਇਆ ਜਾਵੇਗਾ। 10 ਅਗਸਤ ਨੂੰ ਅੰਤਿਮ ਜ਼ਰਾ ਕੀਤੀ ਜਾਵੇਗੀ। ਜਿਸ ਤੋਂ ਬਾਅਦ ਹੀ ਮਾਣਯੋਗ ਅਦਾਲਤ ਵੱਲੋਂ ਫੈਸਲਾ ਕੀਤਾ ਜਾਵੇਗਾ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *

error: Content is protected !!