ਸੁਖਬੀਰ ਬਾਦਲ ਲਈ ਆਈ ਵੱਡੀ ਖਬਰ

ਜਿੱਥੇ ਪੰਜਾਬ ਵਿਧਾਨ ਸਭਾ ਚੋਣਾਂ ਹੋਣ ਵਿਚ ਕੁਝ ਵੀ ਸਮਾਂ ਬਾਕੀ ਬਚਿਆ ਹੈ। ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਸ ਸਮੇਂ ਦੇ ਵਿੱਚ ਵੀ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਰ ਕਈ ਪਾਰਟੀਆਂ ਨੂੰ ਉਸ ਸਮੇਂ ਭਾਰੀ ਝਟਕੇ ਲੱਗ ਰਹੇ ਹਨ ਜਦੋਂ ਉਨ੍ਹਾਂ ਦੀਆਂ ਪਾਰਟੀਆ ਵਿੱਚੋ ਵਿਧਾਇਕ ਅਤੇ ਪਾਰਟੀ ਵਰਕਰਾਂ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ। ਇਹ ਸਭ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚਲਦਾ ਆ ਰਿਹਾ ਹੈ ਜੋ ਅਜੇ ਤੱਕ ਵੀ ਜਾਰੀ ਹੈ।ਹੁਣ ਸੁਖਬੀਰ ਬਾਦਲ ਲਈ ਆਈ ਮਾੜੀ ਖਬਰ ,ਜਿੱਥੇ ਉਨ੍ਹਾਂ ਨੂੰ ਲੱਗਾ ਇਹ ਝਟਕਾ, ਜਿਸ ਬਾਰੇ ਹੁਣ ਵੱਡੀ ਖਬਰ ਸਾਹਮਣੇ ਆਈ ਹੈ।

ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਚੋਣਾਂ ਦਾ ਐਲਾਨ ਕਰ ਦਿਤਾ ਗਿਆ ਹੈ ਉਥੇ ਹੀ ਵੱਖ-ਵੱਖ ਪਾਰਟੀਆਂ ਵਿਚ ਕਈ ਤਰ੍ਹਾਂ ਦੇ ਮਾਮਲੇ ਅਜੇ ਵੀ ਸਾਹਮਣੇ ਆਏ ਹਨ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਨਾਮ ਚੋਣ ਹਲਕਿਆਂ ਵਿੱਚ ਐਲਾਨਿਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਇਕ ਤੋਂ ਬਾਅਦ ਇਕ ਭਾਰੀ ਝਟਕੇ ਲੱਗ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਬਹੁਤ ਸਾਰੀਆਂ ਰੈਲੀਆਂ ਕੀਤੀਆਂ ਗਈਆਂ। ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਨਵੇਂ ਚਿਹਰਿਆਂ ਨੂੰ ਵੀ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ।

ਉੱਥੇ ਹੀ ਬਹੁਤ ਸਾਰੇ ਵਿਧਾਇਕ ਅਤੇ ਪਾਰਟੀ ਵਰਕਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਪਰ ਹੁਣ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਕੋਹਲੀ ਵੱਲੋਂ ਆਪਣਾ ਅਸਤੀਫਾ ਦੇ ਦਿਤਾ ਗਿਆ ਹੈ। ਜਿੱਥੇ ਉਹਨਾ ਵਲੋ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਗਿਆ ਹੈ ਉਥੇ ਹੀ ਇਸ ਦਾ ਕਾਰਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਪੱਖੀ ਨੀਤੀਆਂ ਦੇ ਖਿਲਾਫ ਚਲਣਾ ਦੱਸਿਆ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਮ ਲਿਖਿਆ ਗਿਆ ਹੈ ਉਥੇ ਹੀ ਉਨ੍ਹਾਂ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪਟਿਆਲਾ ਦੇ ਬਹੁਤ ਸਾਰੇ ਮਾਮਲਿਆਂ ਨੂੰ ਲੈ ਕੇ ਨਾਂਹ-ਪੱਖੀ ਰੁਖ਼ ਅਪਣਾਇਆ ਗਿਆ। ਜਿਸ ਕਾਰਨ ਉਹ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਰਹੇ ਹਨ।

Leave a Reply

Your email address will not be published. Required fields are marked *

error: Content is protected !!