ਸੁਖਮਨੀ ਸਾਹਿਬ ਪਾਠ ਦੀ ਤਾਕਤ

ਇਹ ਕਥਾ ਜਰੂਰ ਸੁਣੋ ਜੀ ।ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ {ਪੰਨਾ 690}ਪਦਅਰਥ: ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिन}। ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ। ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ਸਭ ਦੇ ਭਲੇ ਲਈ ਅਰਦਾਸ ਕਰੀਏ ਵਾਹਿਗੁਰੂ ਲਿਖਕੇ ਹਾਜਰੀ ਲਗਾਉ ਜੀ ।।

Leave a Reply

Your email address will not be published. Required fields are marked *

error: Content is protected !!