ਸੁਖਮਨੀ ਸਾਹਿਬ ਪਾਠ ਦੀ ਸ਼ਕਤੀ ਸੁਣੋ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਪਾਠ ਜਰੂਰ ਸੁਣੋ ਜੀ ।।ਅੰਗ (ANG) – ੬੮੦ (680)”*ਧਨਾਸਰੀ ਮਹਲਾ ੫ ॥ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ਪਦਅਰਥ: ਜਤਨ = (ਬਹੁ-ਵਚਨ) । ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ। (ਹਾਲਾਂਕਿ ਉਹ) ਤਿਆਗੀਆਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ ॥੧॥ ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ,

Leave a Reply

Your email address will not be published. Required fields are marked *

error: Content is protected !!