ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਚਨ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ । ਅੰਗ (ANG) – ੧੩੪ (134)”*ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ ਬਿਖਿਆ ਰੰਗ ਕੂੜਾਵਿਆ ਦਿਸਨਿ ਸਭੇ ਛਾਰੁ ॥ ਹਰਿ ਅੰਮ੍ਰਿਤ ਬੂੰਦ ਸੁਹਾਵਣੀ ਮਿਲਿ ਸਾਧੂ ਪੀਵਣਹਾਰੁ ॥ ਵਣੁ ਤਿਣੁ ਪ੍ਰਭ ਸੰਗਿ ਮਉਲਿਆ ਸੰਮ੍ਰਥ ਪੁਰਖ ਅਪਾਰੁ ॥ ਹਰਿ ਮਿਲਣੈ ਨੋ ਮਨੁ ਲੋਚਦਾ ਕਰਮਿ ਮਿਲਾਵਣਹਾਰੁ ॥ ਜਿਨੀ ਸਖੀਏ ਪ੍ਰਭੁ ਪਾਇਆ ਹੰਉ ਤਿਨ ਕੈ ਸਦ ਬਲਿਹਾਰ ॥ ਨਾਨਕ ਹਰਿ ਜੀ ਮਇਆ ਕਰਿ ਸਬਦਿ ਸਵਾਰਣਹਾਰੁ ॥ ਸਾਵਣੁ ਤਿਨਾ ਸੁਹਾਗਣੀ ਜਿਨ ਰਾਮ ਨਾਮੁ ਉਰਿ ਹਾਰੁ ॥੬॥ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ਪਦ ਅਰਥ: ਸਾਵਣਿ = ਸਾਵਣ ਵਿਚ। ਸਰਸੀ = ਸ-ਰਸੀ, ਰਸ ਵਾਲੀ, ਹਰਿਆਵਲੀ। ਕਾਮਣੀ = ਜੀਵ-ਇਸਤ੍ਰੀ। ਸਚ ਰੰਗਿ = ਸੱਚੇ ਦੇ ਪਿਆਰ ਵਿਚ। ਆਧਾਰੁ = ਆਸਰਾ। ਬਿਖਿਆ ਰੰਗ = ਮਾਇਆ ਦੇ ਰੰਗ। ਦਿਸਨਿ = ਦਿੱਸਦੇ ਹਨ। ਛਾਰੁ = ਸੁਆਹ। ਸਾਧੂ = ਗੁਰੂ। ਪੀਵਣਹਾਰ = ਪੀਣ ਜੋਗਾ। ਤਿਣੁ = ਘਾਹ। ਮਉਲਿਆ = ਹਰਿਆ-ਭਰਿਆ। ਕਰਮਿ = ਮਿਹਰ ਨਾਲ। ਮਇਆ = ਦਇਆ। ਸਬਦਿ = ਸ਼ਬਦ ਦੀ ਰਾਹੀਂ। ਉਰਿ = ਹਿਰਦੇ ਵਿਚ।ਅਰਥ: ਰਾਗ ਮਾਝ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ‘ਬਾਰਹ ਮਾਹਾ’ ਬਾਣੀ। ਜਿਵੇਂ ਸਾਵਣ ਵਿਚ (ਵਰਖਾ ਨਾਲ ਬਨਸਪਤੀ ਹਰਿਆਵਲੀ ਹੋ ਜਾਂਦੀ ਹੈ, ਤਿਵੇਂ ਉਹ) ਜੀਵ-ਇਸਤ੍ਰੀ ਹਰਿਆਵਲੀ ਹੋ ਜਾਂਦੀ ਹੈ(ਭਾਵ, ਉਸ ਜੀਵ ਦਾ ਹਿਰਦਾ ਖਿੜ ਪੈਂਦਾ ਹੈ) ਜਿਸ ਦਾ ਪਿਆਰ ਪ੍ਰਭੂ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ। ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਜਾਂਦਾ ਹੈ, ਪਰਮਾਤਮਾ ਦਾ ਨਾਮ ਹੀ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ, ਮਾਇਆ ਦੇ ਨਾਸਵੰਤ ਕੌਤਕ ਉਸ ਨੂੰ ਸਾਰੇ ਸੁਆਹ (ਨਿਕੰਮੇ) ਦਿਸਦੇ ਹਨ। (ਸਾਵਣ ਵਿਚ ਜਿਵੇਂ ਵਰਖਾ ਦੀ ਬੂੰਦ ਸੋਹਣੀ ਲੱਗਦੀ ਹੈ, ਤਿਵੇਂ ਪ੍ਰਭੂ-ਚਰਨਾਂ ਦੇ ਪਿਆਰ ਵਾਲੇ ਬੰਦੇ ਨੂੰ) ਹਰੀ ਦੇ ਨਾਮ ਦੀ ਆਤਮਕ ਜੀਵਨ ਦੇਣ ਵਾਲੀ ਬੂੰਦ ਪਿਆਰੀ ਲੱਗਦੀ ਹੈ,

Leave a Reply

Your email address will not be published. Required fields are marked *

error: Content is protected !!