ਹੁਣੇ ਆਈ ਦਿੱਲੀ ਤੋਂ ਇਹ ਵੱਡੀ ਖਬਰ

ਕਿਸਾਨ ਅੰਦੋਲਨ ਤੇ ਸੁਪਰੀਮ ਕੋਰਟ ਵਿੱਚ ਪਟੀਸ਼ਨਾ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਸਾਨ ਐਂਡਲਨ ਨੂੰ ਹਟਾਉਣ ਦੀ ਮੰਗ ਕੀਤੀ ਗਈ। ਰਿਸ਼ਭ ਸ਼ਰਮਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਰੋਨਾ ਦੇ ਰਿਸਕ ਦੇ ਮੱਦੇਨਜ਼ਰ ਦਿੱਲੀ ਐਨਸੀਆਰ ਵਿੱਚ ਕਿਸਾਨੀ ਪ੍ਰਦਰ ਸ਼ਨ ਨੂੰ ਹਟਾਉਣ ਦੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿਚ ਸਬੰਧਤ ਅਥਾਰਟੀ ਨੂੰ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿੱਤੀ ਜਗ੍ਹਾ ਨੂੰ ਤਬਦੀਲ ਕਰਨ ਲਈ ਸਬੰਧਤ ਅਥਾਰਟੀ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਇਕੱਠੇ ਹੋਣ ਕਾਰਨ ਕਮਿਊਨਿਟੀ ਦੇ ਕਰੋਨਾ ਫੈਲਣ ਦਾ ਰਿਸਕ ਵੱਧ ਗਿਆ ਹੈ, ਇਸ ਲਈ ਉਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੜਕ ਬੰਦ ਕਰ ਦਿੱਤੀ ਹੈ, ਜਿਸ ਦਾ ਅਸਰ ਐਮਰਜੈਂਸੀ ਮੈਡੀਕਲ ਸੇਵਾ’ ਤੇ ਵੀ ਪਿਆ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਲੋਕ ਦਿੱਲੀ ਦੇ ਇਕ ਵੱਡੇ ਸਰਕਾਰੀ। ਹੌਸਪੀਟਲ ਵਿਚ ਆਪਣਾ ਅਲਾਜ ਕਰਵਾਉਣ ਲਈ ਦਿੱਲੀ ਆਉਂਦੇ ਹਨ, ਜਿਸ ਵਿਚ ਦਿੱਕਤਾਂ ਆ ਰਹੀਆਂ ਹਨ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 26 ਨਵੰਬਰ ਨੂੰ, ਦਿੱਲੀ ਪੁਲਿਸ ਨੇ ਬੁੜਾਰੀ ਨਿਰੰਕਾਰੀ ਮੈਦਾਨ ਵਿਚ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦਿੱਤੀ ਸੀ, ਜਿਸ ਨੂੰ ਕਿਸਾਨਾਂ ਨੇ ਠੁਕਰਾ ਦਿੱਤਾ ਸੀ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

Leave a Reply

Your email address will not be published. Required fields are marked *

error: Content is protected !!