300 ਯੂਨਿਟ ਬਿਜਲੀ ਬਾਰੇ ਵੱਡੀ ਖਬਰ

ਆਮ ਆਦਮੀ ਪਾਰਟੀ (Aam Aadmi Party, AAP) ਨੇ ਪੰਜਾਬ ਵਿੱਚ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਰੋਡਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ 300 ਯੂਨਿਟ ਮੁਫਤ ਬਿਜਲੀ (free electricity guarantee) ਯਕੀਨੀ ਬਣਾਉਣ ਲਈ ਕਥਿਤ ਤੌਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਦਿ ਟ੍ਰਿਬਿਊਨ ਨੇ ਆਮ ਆਦਮੀ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਭਾਵੇਂ ਸਰਕਾਰ ਦਾ ਮੁੱਖ ਫੋਕਸ ਸਹੁੰ ਚੁੱਕ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ‘ਤੇ ਹੈ, ਪਰ ਪਾਰਟੀ ਦੇ ਉੱਚ ਅਹੁਦੇਦਾਰ ਪਹਿਲਾਂ ਹੀ ਸਿੱਖਿਆ ਅਤੇ ਸਿਹਤ ਨੀਤੀਆਂ ਲਈ ਦਿਸ਼ਾ-ਨਿਰਦੇਸ਼ ਤਿਆਰ ਕਰਨ ਦੀ ਪ੍ਰਕਿਰਿਆ ਵਿਚ ਹਨ।।

ਦੱਸ ਦਈਏ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਦਿੱਤੀ ਗਈ ਪਹਿਲੀ ਗਾਰੰਟੀ 1 ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ।।।

ਦੱਸ ਦਈਏ ਕਿ ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿਜਲੀ ਸਬਸਿਡੀ ਦੇ ਬਿੱਲ ਬਾਰੇ ਪਹਿਲਾਂ ਹੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ। ਇੱਕ ਰਿਪੋਰਟ ਅਨੁਸਾਰ ਰਾਜ ਵਿੱਚ 1 ਕਰੋੜ ਬਿਜਲੀ ਖਪਤਕਾਰ ਹਨ, ਜਿਨ੍ਹਾਂ ਵਿੱਚ 73 ਲੱਖ ਘਰੇਲੂ ਖਪਤਕਾਰ, 14 ਲੱਖ ਖੇਤੀਬਾੜੀ ਖਪਤਕਾਰ (ਜਿਨ੍ਹਾਂ ਨੂੰ ਮੁਫ਼ਤ ਬਿਜਲੀ ਸਪਲਾਈ ਮਿਲਦੀ ਹੈ), 11.50 ਲੱਖ ਵਪਾਰਕ ਖਪਤਕਾਰ ਅਤੇ 1.50 ਲੱਖ ਉਦਯੋਗਿਕ ਖਪਤਕਾਰ ਸ਼ਾਮਲ ਹਨ।

ਦੱਸ ਦਈਏ ਕਿ ਸਰਕਾਰ ਦਾ ਸਾਲਾਨਾ ਬਿਜਲੀ ਸਬਸਿਡੀ ਦਾ ਬਿੱਲ 10,000 ਕਰੋੜ ਰੁਪਏ ਹੈ, ਜਿਸ ਵਿੱਚ ਸਿਰਫ਼ ਕਿਸਾਨਾਂ ਨੂੰ ਬਿਜਲੀ ਸਬਸਿਡੀ ਵਜੋਂ 7,180 ਕਰੋੜ ਰੁਪਏ ਸ਼ਾਮਲ ਹਨ।

Leave a Reply

Your email address will not be published. Required fields are marked *

error: Content is protected !!