ਵੱਡੀ ਖਬਰ ਆ ਰਹੀ ਹੈ ਮੌਸਮ ਬਾਰੇ ਜਾਣਕਾਰੀ ਅਨੁਸਾਰ ਭਾਰਤ ਵਿੱਚ ਫਿਲਹਾਲ ਠੰਡ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਸੱਤ ਸੂਬਿਆਂ ਵਿੱਚ ਕੜਾਕੇ ਦੀ ਠੰਡ ਪੈਣ ਦੇ ਆਸਾਰ ਜਤਾਏ ਹਨ। ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ, ਪੱਛਮੀ ਉਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਵਿੱਚ ਸੀਤ ਲਹਿਰ ਦੀ ਸਥਿਤੀ ਰਹੇਗੀ। ਦੱਸ ਦਈਏ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਕੜਾਕੇ ਦੀ ਠੰਡ ਪੈ ਰਹੀ ਹੈ।
ਖੇਤਰ ‘ਚ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵੇਂ ਸੂਬਿਆਂ ‘ਚ ਵੱਧ ਤੋਂ ਵੱਧ ਤਾਪਮਾਨ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 11 ਡਿਗਰੀ ਸੈਲਸੀਅਸ ਤੋਂ 14 ਡਿਗਰੀ ਸੈਲਸੀਅਸ ਦੇ ਆਲੇ-ਦੁਆਲੇ ਰਿਹਾ। ਮੌਸਮ ਵਿਭਾਗ ਅਨੁਸਾਰ ਪੰਜਾਬ ‘ਚ ਗੁਰਦਾਸਪੁਰ ‘ਚ ਘੱਟੋ-ਘੱਟ ਤਾਪਮਾਨ 5. 6 ਡਿਗਰੀ ਸੈਲਸੀਅਸ ਜਦੋਂਕਿ ਬਠਿੰਡਾ ‘ਚ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦਈਏ ਕਿ ਪਟਿਆਲਾ ‘ਚ ਰਾਤ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਲੰਧਰ ‘ਚ 8.6 ਡਿਗਰੀ, ਮੋਗਾ ‘ਚ 6.3 ਤੇ ਲੁਧਿਆਣਾ ‘ਚ 8.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਰਿਆਣਾ ਦੇ ਹਿਸਾਰ ‘ਚ ਕੜਾਕੇ ਦੀ ਠੰਢ ਨੇ ਲੋਕ ਠਾਰੀ ਰੱਖੇ ਇਥੇ ਦਾ ਘੱਟੋ-ਘੱਟ ਤਾਪਮਾਨ 6.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦਈਏ ਕਿ ਅੰਬਾਲਾ ‘ਚ ਘੱਟੋ-ਘੱਟ ਤਾਪਮਾਨ 7.7 ਡਿਗਰੀ ਅਤੇ ਸਿਰਸਾ ‘ਚ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 19 ਅਤੇ 20 ਜਨਵਰੀ ਨੂੰ ਅਰੁਣਾਚਲ ਪ੍ਰਦੇਸ਼, ਅਸਮ ਅਤੇ ਮੇਘਾਲਿਆ ਅਤੇ ਨਾਗਾਲੈਂਡ, ਮਣੀਪੁਰ, ਮਿਜੋਰਮ ਅਤੇ ਤ੍ਰਿਪੁਰਾ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।