ਇਸ ਗੁਰੂਘਰ ਸਾਹਿਬ ਤੋਂ ਇਹ ਵੱਡੀ ਖਬਰ

ਪੰਜਾਬ ਵਿੱਚ ਚੋਣਾਂ ਦੇ ਮਾਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਪੁਲਸ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਪੰਜਾਬ ਚ ਚੌਕਸੀ ਵਰਤੀ ਜਾ ਰਹੀ ਹੈ।

ਦੱਸ ਦਈਏ ਕਿ ਹੁਣ ਗੁਰਦੁਆਰੇ ਚ ਲੰਗਰ ਖਾਣਾ ਆਏ ਬੰਦੇ ਵੱਲੋਂ ਅਜਿਹਾ ਕੰਮ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਮੌਜੂਦ ਲੋਕਾਂ ਵੱਲੋਂ ਉਸ ਨੂੰ ਮੌਕੇ ਤੇ ਪਕੜ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਤੋਂ ਸਾਹਮਣੇ ਆਈ ਹੈ ਜਿੱਥੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਕਰਵਾਏ ਗਏ ਸਮਾਗਮਾਂ ਵਿੱਚ ਲੰਗਰ ਲਗਾਏ ਗਏ ਸਨ। ਸੰਗਤਾਂ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਜਿਥੇ ਗੁਰੂ ਘਰ ਨਤਮਸਤਕ ਹੋਇਆ ਗਿਆ । ਕੱਲ੍ਹ ਜਦੋਂ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਇਹ ਸਮਾਗਮ ਚੱਲ ਰਹੇ ਸਨ।।

ਦੱਸ ਦਈਏ ਕਿ ਉਸ ਸਮੇਂ ਇਕ ਵਿਅਕਤੀ ਗੁਰਦੁਆਰਾ ਸਾਹਿਬ ਵਿਚ ਲੰਗਰ ਛਕਣ ਲਈ ਆਇਆ ਸੀ ਜਿਸ ਦੀ ਪਹਿਚਾਣ ਕਸ਼ਮੀਰ ਸਿੰਘ ਨਿਵਾਸੀ ਬਿਲਾਸਪੁਰ ਵਜੋਂ ਹੋਈ ਹੈ। ਜਿਸ ਦੀ ਗੁਰਦੁਆਰਾ ਸਾਹਿਬ ਵਿਚ ਮੈਨੇਜਰ ਅਜਾਇਬ ਸਿੰਘ ਅਤੇ ਕੁਝ ਹੋਰ ਲੋਕਾਂ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਹੋ ਗਈ।।

ਦੱਸ ਦਈਏ ਕਿ ਇਸ ਬਹਿਸ ਦੌਰਾਨ ਉਸ ਨੌਜਵਾਨ ਵੱਲੋਂ ਮੈਨੇਜਰ ਦੀ ਦਾੜੀ ਨੂੰ ਹੱਥ ਪਾ ਲਿਆ ਗਿਆ ਅਤੇ ਗਾਲੀ ਗਲੋਚ ਕੀਤਾ ਗਿਆ। ਉਸ ਵੱਲੋਂ ਕੀਤੀ ਇਸ ਬਤਮੀਜ਼ੀ ਨਾਲ ਜਿੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਥੇ ਹੀ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸਨੂੰ ਫੜ ਲਿਆ ਗਿਆ ਅਤੇ ਇਸ ਤੋਂ ਬਾਅਦ ਪੁਲਸ ਦੇ ਹਵਾਲੇ ਕੀਤਾ ਗਿਆ ਹੈ ਅਤੇ ਹੁਣ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।।

ਕੈਪਟਨ ਦੀ ਪਾਰਟੀ ਬਾਰੇ ਵੱਡੀ ਅਪਡੇਟ

ਇਸ ਸਮੇਂ ਜਿਥੇ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਉਪਰ ਬਹੁਤ ਸਾਰੇ ਲੋਕਾਂ ਦੀ ਨਜ਼ਰ ਟਿਕੀ ਹੋਈ ਹੈ। ਉਥੇ ਹੀ ਇਸ ਸਿਆਸਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਹੋਣ ਵਾਲੀਆਂ ਇਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਸਨ। ਉਥੇ ਹੀ ਸਭ ਪਾਰਟੀਆਂ ਵੱਲੋਂ ਜਿਥੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਲੋਕਾਂ ਨੂੰ ਲੁਭਾਉਣ ਲਈ ਐਲਾਨ ਵੀ ਕੀਤੇ ਜਾਂਦੇ ਰਹੇ। ਸ਼ਨੀਵਾਰ ਨੂੰ ਜਿਥੇ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਕਰ ਦਿੱਤਾ। ਉਥੇ ਹੀ ਹੋਣ ਵਾਲੀਆਂ ਵੱਖ ਵੱਖ ਸੂਬਿਆਂ ਵਿੱਚ ਇਹ ਚੋਣਾਂ ਜਾਰੀ ਕੀਤੀਆਂ ਗਈਆਂ ਤਰੀਕਾਂ ਦੇ ਅਨੁਸਾਰ ਕਰਵਾਈਆਂ ਜਾਣਗੀਆਂ। ਪੰਜਾਬ ਵਿੱਚ ਜਿੱਥੇ ਇਸ ਸਮੇਂ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ।

ਉਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ,ਤੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਗੱਠਜੋੜ ਕੀਤਾ ਗਿਆ ਹੈ। ਇਨ੍ਹਾਂ ਸਭ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾ ਰਹੀਆਂ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੂੰ ਇਹ ਚੋਣ ਨਿਸ਼ਾਨ ਮਿਲਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਗਿਆ ਸੀ।

ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਇੱਕ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਸੀ ਜਿਸ ਦਾ ਨਾਮ ਉਹਨਾਂ ਵੱਲੋਂ ਪੰਜਾਬ ਲੋਕ ਕਾਂਗਰਸ ਰੱਖਿਆ ਗਿਆ ਹੈ। ਹੁਣ ਉਨ੍ਹਾਂ ਦੀ ਇਸ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰ ਦਿੱਤਾ ਗਿਆ ਹੈ। ਸਾਹਮਣੇ ਜਾਣਕਾਰੀ ਦੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੀ ਪਾਰਟੀ ਲਈ ਚੋਣ ਕਮਿਸ਼ਨ ਖਿੱਦੋ ਖੂੰਡੀ ਦਾ ਚੋਣ ਨਿਸ਼ਾਨ ਜਾਰੀ ਕੀਤਾ ਗਿਆ ਹੈ।

ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਚੋਣ ਨਿਸ਼ਾਨ ਖਿੱਦੋ ਖੂੰਡੀ ਤੇ ਚੋਣ ਲੜੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਕਿਉਂਕਿ ਕਾਂਗਰਸ ਪਾਰਟੀ ਵਿੱਚ ਲਗਾਤਾਰ ਚੱਲਿਆ ਆ ਰਿਹਾ ਕਾਟੋ-ਕਲੇਸ਼ ਇਸ ਅਸਤੀਫੇ ਦਾ ਕਾਰਨ ਬਣਿਆ ਸੀ।

ਪੈਟਰੋਲ ਤੇ ਡੀਜ਼ਲ ਬਾਰੇ ਵੱਡੀ ਅਪਡੇਟ

ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਅੱਜ ਦੇ ਰੇਟ ਜਾਰੀ ਕਰ ਦਿੱਤੇ ਹਨ। ਅੱਜ ਵੀ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਪੈਟਰੋਲ ਅਤੇ ਡੀਜ਼ਲ ਦੇ ਕੰਮਕਾਜ ‘ਚ ਕੋਈ ਬਦਲਾਅ ਨਹੀਂ ਆਇਆ ਹੈ। ਹਾਲਾਂਕਿ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ ‘ਚ ਅਜੇ ਵੀ ਪੈਟਰੋਲ 100 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਆਓ ਅੱਜ ਜਾਣਦੇ ਹਾਂ ਕਿ ਦਿੱਲੀ, ਪੰਜਾਬ ‘ਚ 1 ਲੀਟਰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਕਿੰਨੀ ਹੈ।

ਦਿੱਲੀ ‘ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ – ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਤੁਸੀਂ ਅੱਜ ਦਿੱਲੀ ‘ਚ ਆਪਣੀ ਕਾਰ ਦੀ ਟੈਂਕੀ ਭਰਨ ਜਾ ਰਹੇ ਹੋ ਤਾਂ ਤੁਹਾਨੂੰ ਇਕ ਲੀਟਰ ਪੈਟਰੋਲ ਲਈ 95.41 ਰੁਪਏ ਅਤੇ ਡੀਜ਼ਲ ਲਈ 86.67 ਰੁਪਏ ਦੇਣੇ ਪੈਣਗੇ।ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ‘ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਚੰਡੀਗੜ੍ਹ- ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ ਅੰਮ੍ਰਿਤਸਰ- ਪੈਟਰੋਲ 95.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.02 ਰੁਪਏ ਪ੍ਰਤੀ ਲੀਟਰ.

ਜਲੰਧਰ- ਪੈਟਰੋਲ 94.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 83.75 ਰੁਪਏ ਪ੍ਰਤੀ ਲੀਟਰ ਲੁਧਿਆਣਾ- ਪੈਟਰੋਲ 95.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.33 ਰੁਪਏ ਪ੍ਰਤੀ ਲੀਟਰ ਪਠਾਨਕੋਟ- ਪੈਟਰੋਲ 95.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.72 ਰੁਪਏ ਪ੍ਰਤੀ ਲੀਟਰ ਪਟਿਆਲਾ- ਪੈਟਰੋਲ 95.05 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 83.86 ਰੁਪਏ ਪ੍ਰਤੀ ਲੀਟਰ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

ਪੰਜਾਬ ਚ ਵੋਟਾਂ ਦੇ ਐਲਾਨ ਮਗਰੋਂ ਵੱਡੀ ਅਪਡੇਟ

ਇਸ ਸਮੇਂ ਜਿੱਥੇ ਭਾਰਤ ਦੇ ਪੰਜ ਸੂਬਿਆਂ ਵਿਚ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਉਤਰ ਪ੍ਰਦੇਸ਼, ਗੋਆ, ਉਤਰਾਖੰਡ, ਪੰਜਾਬ ਅਤੇ ਮਨੀਪੁਰ ਸ਼ਾਮਲ ਹਨ। ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਉਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪਾਰਟੀਆਂ ਵੱਲੋਂ ਅਜੇ ਆਪਣੇ ਕੁਝ ਉਮੀਦਵਾਰਾਂ ਦੇ ਨਾਮ ਐਲਾਨੇ ਜਾਣੇ ਬਾਕੀ ਹਨ ਉਥੇ ਹੀ ਚੋਣ ਜਾਬਤਾ ਲੱਗਣ ਦੇ ਕਾਰਨ ਪਾਰਟੀਆਂ ਵੱਲੋਂ ਕੋਈ ਵੀ ਐਲਾਨ ਨਹੀਂ ਕੀਤਾ ਜਾ ਸਕਦਾ। ਚੋਣ ਜਾਬਤਾ ਲਾਗੂ ਹੋਣ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਜਿਨ੍ਹਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਉਥੇ ਹੀ ਕਰੋਨਾ ਪਾਬੰਦੀਆਂ ਨੂੰ ਦੇਖਦੇ ਹੋਏ ਵੀ ਬਹੁਤ ਸਾਰੇ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਗਏ ਹਨ। ਜਿਸ ਕਾਰਨ ਪੰਜ ਤੋਂ ਵਧੇਰੇ ਵਿਅਕਤੀ ਡੋਰ ਟੂ ਡੋਰ ਪ੍ਰਚਾਰ ਨਹੀਂ ਕਰ ਸਕਦੇ। ਹੁਣ ਪੰਜਾਬ ਵਿੱਚ ਵੋਟਾਂ ਦੇ ਐਲਾਨ ਤੋਂ ਬਾਅਦ ਮੋਦੀ ਨੂੰ ਲੈ ਕੇ ਆਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕਾਰਵਾਈ ਕੀਤੀ ਗਈ ਹੈ। ਚੋਣ ਕਮਿਸ਼ਨ ਵੱਲੋਂ ਜਿੱਥੇ ਚੋਣ ਜਾਬਤਾ ਲਾਗੂ ਕਰ ਦਿੱਤਾ ਗਿਆ ਹੈ ਅਤੇ ਵੋਟਾਂ ਪੈਣ ਦੀ ਤਰੀਕ ਦਾ ਐਲਾਨ ਵੀ ਕੀਤਾ ਗਿਆ ਹੈ। ਉੱਥੇ ਹੀ ਹੁਣ ਚੋਣ ਕਮਿਸ਼ਨ ਵੱਲੋਂ ਇਕ ਹੋਰ ਆਦੇਸ਼ ਦਿੱਤਾ ਗਿਆ ਹੈ ਜਿਥੇ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਅਤੇ ਤਸਵੀਰ ਕਰੋਨਾ ਟੀਕਾਕਰਣ ਸਰਟੀਫਿਕੇਟ ਤੋਂ ਹਟਾ ਦਿੱਤੀ ਜਾਵੇਗੀ ਹੈ।

ਜਿੱਥੇ ਕਰੋਨਾ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਹਟਾਉਣ ਲਈ ਲੋੜੀਂਦੇ ਫਿਲਟਰ cowin ਪਲੇਟਫਾਰਮ ਤੇ ਲਾਗੂ ਕੀਤੇ ਜਾਣਗੇ। ਜਿਸ ਸਦਕਾ ਕਰੋਨਾ ਟੀਕਾਕਰਣ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਹਟਾਇਆ ਜਾਵੇਗਾ ਕਿਉਂਕਿ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਆਦੇਸ਼ ਦੇ ਅਨੁਸਾਰ ਪੰਜ ਸੂਬਿਆਂ ਵਿਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਉਸ ਦਿਨ ਹੀ ਫੈਸਲੇ ਦਾ ਐਲਾਨ ਹੋਵੇਗਾ।

ਜਿੱਥੇ ਇਨ੍ਹਾਂ ਪੰਜ ਰਾਜਾਂ ਦੇ ਵਿੱਚ 10 ਫਰਵਰੀ ਤੋਂ 7 ਮਾਰਚ ਦੇ ਦਰਮਿਆਨ ਵੱਖ-ਵੱਖ ਸੂਬਿਆਂ ਦੇ ਵਿੱਚ ਕਈ ਪੜਾਵਾਂ ਦੇ ਤਹਿਤ ਵੋਟਾਂ ਪਵਾਈਆਂ ਜਾਣਗੀਆਂ। ਜਿਨ੍ਹਾਂ ਦੇ ਨਤੀਜੇ 10 ਮਾਰਚ ਨੂੰ ਘੋਸ਼ਿਤ ਕੀਤੇ ਜਾਣਗੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਅਨੁਸਾਰ ਹੀ ਹੁਣ ਸਭ ਕੁਝ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਸਾਹਿਬ ਤੋਂ ਵੱਡੀ ਅਪਡੇਟ

ਹੁਣ ਵਿਚ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੀ ਸੰਗਤ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਕੰਮ ਕਰਨਾ ਪਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਲਗਾਤਾਰ ਕਰੋਨਾ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ। ਉਥੇ ਹੀ ਨਵੇਂ ਵਾਇਰਸ ਓਮੀਕਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹੋਏ ਦਰਜ ਕੀਤੇ ਜਾ ਰਹੇ ਹਨ। ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਰੋਨਾ ਦੇ ਪ੍ਰਸਾਰ ਨੂੰ ਰੋਕਣ ਵਾਸਤੇ ਅਤੇ ਆਉਣ ਵਾਲੀ ਸੰਗਤ ਦੀ ਸੁਰੱਖਿਆ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ।

ਦੱਸ ਦਈਏ ਕਿ ਜਿਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਕਰਨ ਆਉਣ ਵਾਲੀਆਂ ਸੰਗਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਮਾਸਕ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ।

ਦੱਸ ਦਈਏ ਕਿ ਉਥੇ ਹੀ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਪ੍ਰੀਕਰਮਾਂ ਵਿਚ ਸੈਨੇਟਾਈਜ਼ਰ ਤੇ ਮਾਸਕ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਰ ਦਰਸ਼ਨਾਂ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਸ਼ਰਧਾਲੂਆਂ ਨੂੰ ਦਰਸ਼ਨੀ ਡਿਓੜੀ ਅਤੇ ਹਰਿਮੰਦਰ ਸਾਹਿਬ ਵਿਚ ਮਾਸਕ ਉਤਾਰਨਾ ਹੋਵੇਗਾ। ਸ਼ਰਧਾਲੂਆਂ ਦੀ ਸੁਰੱਖਿਆ ਵਾਸਤੇ ਜਿੱਥੇ ਸਫਾਈ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਸਾਰੇ ਪ੍ਰਵੇਸ਼ ਮਾਰਗਾ ਨੂੰ ਸੈਨੇਟਾਈਜ਼ਰ ਵੀ ਕੀਤਾ ਜਾ ਰਿਹਾ ਹੈ। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ

ਕਨੇਡਾ ਤੋਂ ਫਲਾਇਟਾਂ ਬਾਰੇ ਵੱਡੀ ਜਾਣਕਾਰੀ

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਕਈ ਦੇਸ਼ਾਂ ਵਿੱਚ ਬੂਸਟਰ ਡੋਜ਼ ਦੇਣੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹੁਣ ਕੈਨੇਡਾ ਤੋਂ ਅੰਤਰਰਾਸ਼ਟਰੀ ਫਲਾਈਟ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਲੋਕਾਂ ਨੂੰ ਚਿੰਤਾ ਪੈ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਹੁਣ ਕੈਨੇਡਾ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਕੈਨੇਡਾ ਸਰਕਾਰ ਵੱਲੋਂ ਵਧੇਰੇ ਪ੍ਰਭਾਵਤ ਦੇਸ਼ਾਂ ਤੋਂ ਆਉਣ ਵਾਲੀਆਂ ਕਈ ਕੌਮਾਂਤਰੀ ਉਡਾਨਾਂ ਉਪਰ 15 ਅਪ੍ਰੈਲ ਤੱਕ ਰੋਕ ਲਗਾਉਣ ਦੇ ਆਦੇਸ਼ ਦੇ ਦਿਤੇ ਹਨ।

ਦੱਸ ਦਈਏ ਕਿ ਕੈਨੇਡਾ ਵਿਚ ਲਗਾਤਾਰ ਵਧ ਰਹੇ ਓਮੀਕਰੋਨ ਦੇ ਕੇਸਾਂ ਨੂੰ ਵੇਖਦੇ ਹੋਏ ਫੈਡਰਲ ਸਰਕਾਰ ਵੱਲੋਂ ਜਿਨ੍ਹਾਂ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਰੱਦ ਕੀਤੀਆਂ ਹਨ। ਉਹਨਾਂ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਦਾ ਨਾਮ ਸ਼ਾਮਲ ਨਹੀਂ ਹੈ। ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਜਾਰੀ ਰੱਖਿਆ ਜਾਵੇਗਾ।

ਦੱਸ ਦਈਏ ਕਿ ਉੱਥੇ ਹੀ ਕੈਨੇਡਾ ਸਰਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਜੋ ਦੇਸ਼ ਤੋਂ ਬਾਹਰ ਗਏ ਹਨ। ਉਹਨਾਂ ਸਭ ਨੂੰ ਵਾਪਸ ਦੇਸ਼ ਪਰਤਣ ਦੇ ਆਦੇਸ਼ ਲਾਗੂ ਕੀਤੇ ਗਏ ਹਨ ਕਿਉਂਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਬੰਦੀਆਂ ਵਿੱਚ ਹੋਰ ਸਖਤੀ ਕੀਤੀ ਜਾ ਸਕਦੀ ਹੈ। ਜਿਸ ਕਾਰਨ ਕੈਨੇਡਾ ਵਾਪਸ ਆਉਣ ਵਾਲੇ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੁੱਖ ਮੰਤਰੀ ਚੰਨੀ ਬਾਰੇ ਇਹ ਵੱਡੀ ਜਾਣਕਾਰੀ

ਪੰਜਾਬ ਵਿੱਚ ਜਿੱਥੇ ਪਹਿਲਾਂ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਸੀ। ਜਿਸ ਸਦਕਾ ਪਾਰਟੀ ਦਾ ਪ੍ਰਚਾਰ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ ਜਿਸ ਸਦਕਾ ਉਨ੍ਹਾਂ ਦੀ ਪਾਰਟੀ ਨੂੰ ਜਿੱਤ ਹਾਸਲ ਹੋ ਸਕੇ। ਉਥੇ ਹੀ ਬੀਤੇ ਕੱਲ੍ਹ ਚੌਣ ਕਮਿਸ਼ਨ ਵੱਲੋਂ ਜਿੱਥੇ 14 ਫਰਵਰੀ ਨੂੰ ਵੋਟਾਂ ਪੈਣ ਦਾ ਐਲਾਨ ਕੀਤਾ ਹੈ। ਉਥੇ ਹੀ ਚੋਣ ਜ਼ਾਬਤਾ ਲਾਗੂ ਕੀਤੇ ਜਾਣ ਦੇ ਕਾਰਨ ਸਿਆਸੀ ਪਾਰਟੀਆਂ ਨੂੰ ਹੁਣ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵੀ ਕਰਨੀ ਹੋਵੇਗੀ। ਜਿੱਥੇ ਹੁਣ ਲੋਕ ਇਕੱਠ ਕਰਕੇ ਲੋਕਾਂ ਨੂੰ ਵੋਟਾਂ ਲਈ ਉਤਸ਼ਾਹਿਤ ਨਹੀਂ ਕਰ ਸਕਦੇ। ਉਥੇ ਹੀ ਕਰੋਨਾ ਪਾਬੰਦੀਆਂ ਦੇ ਚਲਦੇ ਹੋਏ ਸਿਆਸੀ ਪਾਰਟੀਆਂ ਵਾਲੇ ਡੋਰ ਟੂ ਡੋਰ ਜਾ ਕੇ ਇੱਕਠ ਵਿੱਚ ਪ੍ਰਚਾਰ ਨਹੀਂ ਕਰ ਸਕਦੇ ਹਨ। ਜਿਨ੍ਹਾਂ ਵਿੱਚ 5 ਵਿਅਕਤੀਆਂ ਨੂੰ ਜਾਣ ਦੀ ਇਜ਼ਾਜ਼ਤ ਦਿਤੀ ਗਈ ਹੈ।

ਪੰਜਾਬ ਵਿਚ ਚੋਣ ਜਾਬਤਾ ਲੱਗਣ ਦੇ ਕਾਰਨ ਹੁਣ ਮੁੱਖ ਮੰਤਰੀ ਚੰਨੀ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਚੋਣ ਕਮਿਸ਼ਨ ਵੱਲੋਂ ਕੱਲ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦੀ ਜਿੱਥੇ 10 ਜਨਵਰੀ ਨੂੰ ਬੁਢਲਾਡਾ ਵਿੱਚ ਇੱਕ ਰੈਲੀ ਹੋਣ ਜਾ ਰਹੀ ਸੀ। ਜਿਸ ਵਾਸਤੇ ਪਾਰਟੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਇਸ ਬਾਬਤ ਇਲਾਕੇ ਦੇ ਸਾਰੇ ਬੀਡੀਪੀਓ ਦਫ਼ਤਰ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਸੂਚਿਤ ਕੀਤਾ ਗਿਆ ਸੀ ਅਤੇ ਰੈਲੀ ਵਿਚ ਸ਼ਾਮਲ ਹੋਣ ਲਈ ਆਦੇਸ਼ ਜਾਰੀ ਕੀਤੇ ਗਏ ਸਨ।

ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਜਿੱਥੇ ਬਹੁਤ ਸਾਰੇ ਉਮੀਦਵਾਰਾਂ ਵੱਲੋਂ ਸਰਗਰਮੀ ਦਿਖਾਈ ਜਾ ਰਹੀ ਸੀ। ਹੁਣ ਚੋਣ ਜਾਬਤਾ ਲੱਗਣ ਦੇ ਕਾਰਨ ਇਸ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹਾਈਕਮਾਂਡ ਤੱਕ ਟਿਕਟ ਪ੍ਰਾਪਤ ਕਰਨ ਲਈ ਬਹੁਤ ਸਾਰੇ ਉਮੀਦਵਾਰ ਪਹੁੰਚ ਕਰ ਰਹੇ ਹਨ। ਕਿਉਂਕਿ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਜਿਨ੍ਹਾਂ ਵੱਲੋਂ ਟਿਕਟ ਹਾਸਲ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ।

ਸ਼੍ਰੀ ਦਰਬਾਰ ਸਾਹਿਬ ਜਾਣ ਵਾਲਿਆਂ ਲਈ ਵੱਡੀ ਅਪਡੇਟ

‘ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਲਈ ਹਦਾਇਤਾਂ ਹੋਈਆਂ ਜ਼ਾਰੀ ।ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀ ਸੰਗਤ ਲਈ ਵੱਡੀ ਖਬਰ ”ਇਸ ਵੇਲੇ ਦੀ ਵੱਡੀ ਖਬਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਆ ਰਹੀ ਹੈ ਜਿਥੇ ਮੱਥਾ ਟੇਕਣ ਵਾਲੀ ਸੰਗਤ ਲਈ ਜਰੂਰੀ ਬੇਨਤੀ ਕੀਤੀ ਹੈ।

ਵੱਡੀ ਖਬਰ ਆ ਰਹੀ ਹੈ ਦਰਬਾਰ ਸਾਹਿਬ ਜਾਣ ਵਾਲੀ ਸੰਗਤਾਂ ਲਈ ਜਾਣਕਾਰੀ ਅਨੁਸਾਰ
ਦੇਸ਼ ਵਿਚ ਕਰੋਨਾ ਅਤੇ ਓਮੀਕ੍ਰੋਨ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਲਈ ਇਸੇ ਦੇ ਮੱਦੇਨਜ਼ਰ ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਕਦਮ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੁਣ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਮਾਸਕ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਦਕਿ ਦਰਸ਼ਨੀ ਡਿਉਢੀ ਦੇ ਅੰਦਰ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਲਈ ਮਾਸਕ ਉਤਾਰ ਕੇ ਜਾਣਾ ਹੋਵੇਗਾ।

ਦੱਸ ਦਈਏ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸਾਰੇ ਪ੍ਰਵੇਸ਼ ਮਾਰਗਾਂ ਦੀ ਸਫਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਸਿਰਫ ਪਰਿਕਰਮਾ ’ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।। ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਜੀ।

ਸੋਨਾ ਚਾਂਦੀ ਬਾਰੇ ਆਈ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਸੋਨੇ ਬਾਰੇ ਜਾਣਕਾਰੀ ਅਨੁਸਾਰ ਸੋਨਾ ਭਾਵੇਂ ਇਕ ਮਹਿੰਗੀ ਧਾਤ ਹੈ ਪਰ ਫੇਰ ਵੀ ਹਰ ਕੋਈ ਇਸ ਨੂੰ ਖਰੀਦਣ ਦੀ ਇੱਛਾ ਰੱਖਦਾ ਹੈ। ਵਿਆਹ ਸ਼ਾਦੀਆਂ ਵਿਚ ਇਸ ਦਾ ਵੱਖਰਾ ਹੀ ਮਹੱਤਵ ਹੈ। ਔਖੇ ਸਮੇਂ ਲਈ ਹਰ ਕੋਈ ਸੋਨੇ ਵਿੱਚ ਪੂੰਜੀ ਲਗਾਉਣ ਨੂੰ ਤਰਜੀਹ ਦਿੰਦਾ ਹੈ। ਅਸੀਂ ਦੇਖਦੇ ਹਾਂ ਕਿ ਪਿਛਲੇ ਕੁਝ ਸਮੇਂ ਤੋਂ ਸੋਨੇ ਤੇ ਚਾਂਦੀ ਦੇ ਰੇਟਾਂ ਵਿੱਚ ਮਾਮੂਲੀ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਮਲਟੀ ਕਮੋਡਿਟੀ ਐਕਸਚੇਂਜ ਤੇ ਸੋਨੇ ਦੀ ਕੀਮਤ ਵਿੱਚ 0.06 ਫੀਸਦੀ ਦਾ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ।

ਦੱਸ ਦਈਏ ਕਿ ਇਸ ਸਮੇਂ ਸੋਨੇ ਦੀ ਕੀਮਤ ਪ੍ਰਤੀ 10 ਗ੍ਰਾਮ 47,481 ਰੁਪਏ ਹੈ। ਚਾਂਦੀ ਦੀ ਕੀਮਤ ਵਿੱਚ 0.04 ਫ਼ੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿਸ ਨਾਲ ਚਾਂਦੀ ਦੀ ਕੀਮਤ 60402 ਰੁਪਏ ਪ੍ਰਤੀ ਕਿਲੋਗ੍ਰਾਮ ਤੇ ਪਹੁੰਚ ਗਈ ਹੈ। ਇਨ੍ਹਾਂ ਮਹਿੰਗੀਆਂ ਧਾਤਾਂ ਦੇ ਕਾਰੋਬਾਰੀਆਂ ਦੀਆਂ ਨਜ਼ਰਾਂ ਵਿੱਚ ਅਜੇ ਵੀ ਸੋਨੇ ਅਤੇ ਚਾਂਦੀ ਦੇ ਰੇਟ ਆਮ ਨਾਲੋਂ ਘੱਟ ਹਨ। ਉਹ ਇਨ੍ਹਾਂ ਰੇਟਾਂ ਦੀ ਤੁਲਨਾ 7 ਅਗਸਤ 2020 ਦੇ ਰੇਟਾਂ ਨਾਲ ਕਰਦੇ ਹਨ। ਉਸ ਦਿਨ ਸੋਨੇ ਅਤੇ ਚਾਂਦੀ ਦੇ ਰੇਟ ਉੱਚ ਪੱਧਰ ਉੱਤੇ ਪਹੁੰਚ ਗਏ ਸਨ।

ਦੱਸ ਦਈਏ ਕਿ ਉਸ ਸਮੇਂ ਸੋਨਾ ਪ੍ਰਤੀ 10 ਗ੍ਰਾਮ 56200 ਰੁਪਏ ਅਤੇ ਚਾਂਦੀ ਪ੍ਰਤੀ ਕਿਲੋਗ੍ਰਾਮ 77840 ਰੁਪਏ ਸੀ। ਇਹ ਉਹ ਸਮਾਂ ਸੀ, ਜਦੋਂ ਕੋਰੋਨਾ ਦਾ ਪ੍ਰਭਾਵ ਜ਼ੋਰਾਂ ਉੱਤੇ ਸੀ। ਸਾਰੇ ਕਾਰੋਬਾਰ ਬੰਦ ਹੋ ਚੁੱਕੇ ਸਨ ਅਤੇ ਜਨਤਾ ਇਨ੍ਹਾਂ ਮਹਿੰਗੀਆਂ ਧਾਤਾਂ ਵਿਚ ਪੂੰਜੀ ਨਿਵੇਸ਼ ਕਰਨ ਨੂੰ ਤਰਜੀਹ ਦੇ ਰਹੀ ਸੀ। ਜਿਉਂ ਜਿਉਂ ਕਰੋਨਾ ਦਾ ਪ੍ਰਭਾਵ ਘਟਣਾ ਸ਼ੁਰੂ ਹੋਇਆ, ਤਿਉਂ ਤਿਉਂ ਇਨ੍ਹਾਂ ਧਾਤਾਂ ਦੇ ਰੇਟਾਂ ਵਿੱਚ ਵੀ ਕਮੀ ਆਉਣ ਲੱਗੀ।ਇਸ ਜਾਣਕਾਰੀ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।

ਪ੍ਰਕਾਸ਼ ਪੁਰਬ ’ਤੇ PM ਮੋਦੀ ਦਾ ਇਹ ਐਲਾਨ

ਵੱਡੀ ਖਬਰ ਆ ਰਹੀ ਹੈ ਪ੍ਰਕਾਸ਼ ਪੁਰਬ ਤੇ ਜਾਣਕਾਰੀ ਅਨੁਸਾਰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ, ਹਰ ਸਾਲ 26 ਦਸਬੰਰ ਦਾ ਦਿਨ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾ ਦਤ ਨੂੰ ਸਮਰਪਤ ਹੋਵੇਗਾ।

ਦੱਸ ਦਈਏ ਕਿ ਪੀ.ਐੱਮ. ਮੋਦੀ ਨੇ ਟਵੀਟ ਕਰਦੇ ਹੋਏ ਦੱਸਿਆ,‘‘ਇਸ ਸਾਲ ਤੋਂ ਹਰ 26 ਦਸੰਬਰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ।’’ ਉਨ੍ਹਾਂ ਕਿਹਾ,‘‘ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਮਨਾਇਆ ਜਾਵੇਗਾ। ਇਹ ਸਾਹਿਬਜਾਦਿਆਂ ਦੇ ਸਾਹਸ ਲਈ ਇਕ ਸਹੀ ਸ਼ਰਧਾਂਜਲੀ ਹੈ।’’

ਦੱਸ ਦਈਏ ਕਿ ਉਨ੍ਹਾਂ ਨੇ ਇਕ ਹੋਰ ਟਵੀਟ ’ਚ ਕਿਹਾ,‘‘ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਵੀਰਤਾ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਸ਼ਕਤੀ ਦਿੰਦੇ ਹਨ। ਉਹ ਅਨਿਆਂ ਅੱਗੇ ਕਦੇ ਨਹੀਂ ਝੁਕੇ।

ਦੱਸ ਦਈਏ ਕਿ ਉਨ੍ਹਾਂ ਨੇ ਇਕ ਅਜਿਹੀ ਦੁਨੀਆ ਦੀ ਕਲਪਣਾ ਕੀਤੀ ਜੋ ਸਮਾਵੇਸ਼ੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਮੰਗ ਹੈ।’’ ਉਨ੍ਹਾਂ ਨੇ ਅੱਗੇ ਕਿਹਾ,‘‘ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਇਆ ਜਾਵੇਗਾ।’’

error: Content is protected !!