ਮੌਸਮ ਵਿਭਾਗ ਨੇ ਅਗਲੇ ਜਾਰੀ ਕੀਤਾ ਅਲਰਟ

ਪੰਜਾਬ ’ਚ ਹੁਣ ਕੜਾਕੇ ਦੀ ਠੰਢ ਨੇ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕਈ ਥਾਵਾਂ ’ਤੇ ਪੈ ਰਹੀ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੀ ਹੈ। ਸੂਬੇ ’ਚ ਕੁਝ ਥਾਵਾਂ ’ਤੇ ਬੂੰਦਾਬਾਂਦੀ ਵੀ ਹੋਈ। ਸ਼ਨੀਵਾਰ ਨੂੰ ਲੁਧਿਆਣਾ, ਅੰਮ੍ਰਿਤਸਰ ਤੇ ਫ਼ਤਹਿਗੜ੍ਹ ਸਾਹਿਬ ਪੰਜਾਬ ਦੇ ਸਭ ਤੋਂ ਠੰਢੇ ਇਲਾਕੇ ਰਹੇ। ਇਨ੍ਹਾਂ ਸ਼ਹਿਰਾਂ ਦਾ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜਦਕਿ ਫ਼ਰੀਦਕੋਟ ’ਚ 4.2, ਗੁਰਦਾਸਪੁਰ ’ਚ 4.3, ਮੋਗੇ ’ਚ 4.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਅਗਲੇ ਪੰਜ ਦਿਨਾਂ ਤਕ ਪੰਜਾਬ ’ਚ ਸੰਘਣੀ ਧੁੰਦ ਪਵੇਗੀ। ਸੋਮਵਾਰ ਨੂੰ ਤਾਪਮਾਨ ਦੋ ਤੋਂ ਤਿੰਨ ਡਿਗਰੀ ਹੋਰ ਡਿੱਗ ਸਕਦਾ ਹੈ। ਹਾਲਾਂਕਿ ਬਾਰਿਸ਼ ਦੀ ਅਜੇ ਸੰਭਾਵਨਾ ਨਹੀਂ ਹੈ। ਜਦਕਿ ਹਿਮਾਚਲ ਦੇ ਨਾਲ ਲੱਗਦੇ ਪੰਜਾਬ ਦੇ ਕੁੱਝ ਇਲਾਕਿਆਂ ’ਚ ਬੱਦਲਵਾਈ ਦੇ ਨਾਲ ਨਾਲ ਬੂੰਦਾਬਾਂਦੀ ਜ਼ਰੂਰ ਹੋ ਸਕਦੀ ਹੈ।

ਇਸ ਦੇ ਨਾਲ ਮੌਸਮ ਵਿਭਾਗ ਨੇ ਧੁੰਦ ਦਰਮਿਆਨ ਵਾਹਨਾਂ ਚਾਲਕਾਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।ਇਸ ਤੋਂ ਇਲਾਵਾ ਦੇਸ਼ ਦੇ ਕਈ ਹਿੱਸਿਆਂ ’ਚ ਠੰਢ ਅਤੇ ਧੁੰਦ ਨੇ ਪੱਕੇ ਡੇਰੇ ਲਾਏ ਹੋਏ ਹਨ। ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਭਾਰਤੀ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਦੇ ਕੁਝ ਖੇਤਰਾਂ ਵਿਚ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ।

ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਠੰਢ ਹੋਰ ਵੱਧ ਸਕਦੀ ਹੈ। ਮੌਸਮ ਵਿਗਿਆਨੀਆਂ ਮੁਤਾਬਕ 17 ਅਤੇ 18 ਦਸੰਬਰ ਨੂੰ ਅਸਾਮ, ਮੇਘਾਲਿਆ ਅਤੇ ਤ੍ਰਿਪੁਰਾ ਵਿਚ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਆਈ. ਐੱਮ. ਡੀ. ਨੇ ਅਗਲੇ ਦੋ ਦਿਨਾਂ ਵਿਚ ਭਾਰਤੀ ਪ੍ਰਾਇਦੀਪ ਦੇ ਸਭ ਤੋਂ ਦੱਖਣੀ ਸਿਰੇ ’ਤੇ ਬਾਰਿਸ਼ ਦੀ ਗਤੀਵਿਧੀ ਦੀ ਭਵਿੱਖਬਾਣੀ ਕੀਤੀ ਹੈ।

ਪੰਜਾਬ ‘ਚ ਮੌਸਮ ਦਾ ਬਦਲਿਆ ਮਿਜ਼ਾਜ ਅਲਰਟ ਜਾਰੀ

ਉੱਤਰ ਭਾਰਤ ਸਮੇਤ ਦੇਸ਼ ਦੇ ਕਈ ਹਿੱਸਿਆਂ ‘ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਦਿੱਲੀ ‘ਚ ਵੀ ਤਾਪਮਾਨ ਹੌਲੀ-ਹੌਲੀ ਡਿੱਗਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਇਸ ਨਾਲ ਸਵੇਰੇ ਅਤੇ ਸ਼ਾਮ ਨੂੰ ਕੜਾਕੇ ਦੀ ਠੰਡ ਹੋਵੇਗੀ।

ਪਹਾੜੀ ਖੇਤਰ ਸ਼ਿਮਲਾ ਅਤੇ ਦੇਹਰਾਦੂਨ ਸਮੇਤ ਕਈ ਸ਼ਹਿਰਾਂ ‘ਚ ਠੰਡ ਤੋਂ ਜ਼ਿਆਦਾ ਦਿੱਲੀ ‘ਚ ਠੰਡ ਵਧਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ 19 ਨਵੰਬਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 12 ਡਿਗਰੀ ਅਤੇ ਵੱਧ ਤੋਂ ਵੱਧ 27 ਡਿਗਰੀ ਸੀ। ਸਵੇਰ ਅਤੇ ਸ਼ਾਮ ਨੂੰ ਹਲਕੀ ਧੁੰਦ ਛਾਈ ਰਹੀ। ਅੱਜ ਦਿੱਲੀ ਦਾ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ਵਿੱਚ ਵਧੀ ਠੰਢ —-ਪੰਜਾਬ ‘ਚ ਤਾਪਮਾਨ ‘ਚ ਅਚਾਨਕ ਗਿਰਾਵਟ ਆਈ ਹੈ, ਜਿਸ ਕਾਰਨ ਠੰਡ ਹੋਰ ਵਧ ਗਈ ਹੈ। ਹਾਲਾਂਕਿ ਅੱਜ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਹਵਾ ਦੀ ਗੁਣਵੱਤਾ ਦੀ ਗੱਲ ਕਰੀਏ ਤਾਂ ਸਵੇਰੇ ਹਲਕੀ ਧੁੰਦ ਹੈ। ਅੱਜ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਹਿਮਾਚਲ ‘ਚ ਤਾਪਮਾਨ 3 ਡਿਗਰੀ ਤੱਕ ਪਹੁੰਚਿਆ—-ਹਿਮਾਚਲ ਪ੍ਰਦੇਸ਼ ਵਿੱਚ ਵੱਧ ਤੋਂ ਵੱਧ ਤਾਪਮਾਨ ਇੱਕ ਤੋਂ ਤਿੰਨ ਡਿਗਰੀ ਤੱਕ ਡਿੱਗ ਗਿਆ ਹੈ। ਸਭ ਤੋਂ ਵੱਧ ਗਿਰਾਵਟ ਸ਼ਿਮਲਾ ਦੇ ਮਸ਼ੋਬਰਾ ਵਿੱਚ 3.1 ਡਿਗਰੀ, ਚੰਬਾ ਦੇ ਡਲਹੌਜ਼ੀ ਵਿੱਚ 2.9 ਡਿਗਰੀ, ਊਨਾ ਵਿੱਚ 2.6 ਡਿਗਰੀ ਦਰਜ ਕੀਤੀ ਗਈ ਹੈ। ਮੰਡੀ, ਸੋਲਨ ਅਤੇ ਊਨਾ ਰਾਤ ਨੂੰ ਸ਼ਿਮਲਾ ਨਾਲੋਂ ਠੰਢੇ ਸਨ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਮੁਤਾਬਕ ਅਗਲੇ ਇੱਕ ਹਫ਼ਤੇ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਕਿੱਥੇ-ਕਿੱਥੇ ਪਵੇਗਾ ਮੀਂਹ ?—ਮੌਸਮ ਵਿਭਾਗ ਮੁਤਾਬਕ ਦੇਸ਼ ਭਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਕਰਨਾਟਕ ਵਿੱਚ 22 ਅਤੇ 23 ਨਵੰਬਰ, 2023 ਨੂੰ ਭਾਰੀ ਮੀਂਹ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ 19, 22 ਅਤੇ 23 ਅਤੇ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੇਰਲ ਅਤੇ ਮਹੇ ਵਿੱਚ 22 ਅਤੇ 23 ਨਵੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਉੱਤਰਾਖੰਡ, ਅਸਾਮ ਅਤੇ ਮੇਘਾਲਿਆ, ਅਰੁਣਾਚਲ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਵੀ ਕੁਝ ਥਾਵਾਂ ‘ਤੇ ਮੀਂਹ ਪਵੇਗਾ। ਨਾਡੂ, ਪੁਡੂਚੇਰੀ ਅਤੇ ਕਰਾਈਕਲ ਅਤੇ ਜੰਮੂ-ਕਸ਼ਮੀਰ ‘ਚ ਵੱਖ-ਵੱਖ ਥਾਵਾਂ ‘ਤੇ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।ਆਈਐਮਡੀ ਨੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਹੋਇਆ ਜਾਰੀ ਅਲਰਟ

ਦਿੱਲੀ-ਐਨਸੀਆਰ ਵਿੱਚ ਅੱਜ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਅੱਜ ਕੇਰਲ, ਮਾਹੇ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਦੱਖਣੀ ਅੰਦਰੂਨੀ ਕਰਨਾਟਕ ਦੇ ਰਾਇਲਸੀਮਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਆਈਐਮਡੀ ਨੇ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਕਰਨਾਟਕ ਵਿੱਚ ਪੀਲੀ ਅਲਰਟ ਜਾਰੀ ਕੀਤੀ ਗਿਆ ਹੈ।

ਦਿੱਲੀ-ਐਨਸੀਆਰ ਇਸ ਸਮੇਂ ਗੰਭੀਰ ਹਵਾ ਪ੍ਰਦੂਸ਼ਣ ਦੀ ਲਪੇਟ ਵਿੱਚ ਹੈ। ਮੌਸ਼ੂਮੀ ਦੇ ਹਾਲਾਤ ਉਸ ਨੂੰ ਹੋਰ ਵੀ ਪਰੇਸ਼ਾਨ ਕਰ ਰਹੇ ਹਨ। ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 450 ਤੋਂ ਉੱਪਰ ਬਹੁਤ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਇਸ ਦੌਰਾਨ, ਭਾਰਤ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਦਿੱਲੀ ਵਿੱਚ ਹਲਕਾ ਧੁੰਦ ਦੇਖਿਆ ਜਾ ਸਕਦਾ ਹੈ। ਇਸ ਕਾਰਨ ਹਵਾ ਵਿੱਚ ਜ਼ਹਿਰ ਘੁਲਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਆਈਐਮਡੀ ਦੇ ਅਨੁਸਾਰ, ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਦਿੱਲੀ ‘ਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1 ਡਿਗਰੀ ਸੈਲਸੀਅਸ ਘੱਟ ਸੀ। ਘੱਟੋ-ਘੱਟ ਤਾਪਮਾਨ 16.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਸੈਲਸੀਅਸ ਵੱਧ ਸੀ।

ਆਈਐਮਡੀ ਦੇ ਅਨੁਸਾਰ, ਅੱਜ ਕੇਰਲ, ਮਾਹੇ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਦੱਖਣੀ ਅੰਦਰੂਨੀ ਕਰਨਾਟਕ ਦੇ ਰਾਇਲਸੀਮਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਕੇਰਲ ਅਤੇ ਮਾਹੇ ਵਿੱਚ ਬਿਜਲੀ ਅਤੇ ਤੂਫ਼ਾਨ (ਹਵਾ ਦੀ ਰਫ਼ਤਾਰ 30-40 ਕਿਲੋਮੀਟਰ ਪ੍ਰਤੀ ਘੰਟਾ) ਅਤੇ ਰਾਇਲਸੀਮਾ, ਤੇਲੰਗਾਨਾ, ਦੱਖਣੀ ਅੰਦਰੂਨੀ ਕਰਨਾਟਕ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ, ਲਕਸ਼ਦੀਪ ਵਿੱਚ ਬਿਜਲੀ ਚਮਕਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਆਈਐਮਡੀ ਨੇ ਕੇਰਲ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ ਅਤੇ ਕਰਨਾਟਕ ਵਿੱਚ ਯੇਲੋ ਅਲਰਟ ਜਾਰੀ ਕੀਤੀ ਗਿਆ ਹੈ।

ਆਈਐਮਡੀ ਦੇ ਅਨੁਸਾਰ, ਅਗਲੇ 7 ਦਿਨਾਂ ਦੌਰਾਨ ਦੱਖਣੀ ਭਾਰਤ ਵਿੱਚ ਤਾਮਿਲਨਾਡੂ-ਪੁਡੂਚੇਰੀ-ਕਰਾਈਕਲ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ, ਦਰਮਿਆਨੀ ਤੋਂ ਭਾਰੀ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਕੇਰਲ ਅਤੇ ਮਹੇ ਵਿੱਚ 3 ਤੋਂ 7 ਤਰੀਕ ਤੱਕ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ, ਦਰਮਿਆਨੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਕਮਜ਼ੋਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜ 7 ਨਵੰਬਰ ਦੀ ਰਾਤ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਕਾਰਨ 7 ਤੋਂ 9 ਨਵੰਬਰ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਕੈਨੇਡਾ ਤੋਂ ਨੌਜਵਾਨ ਬਾਰੇ ਆਈ ਮਾੜੀ ਖਬਰ

ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਟਰਾਂਟੋ ਸ਼ਹਿਰ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਇਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਕਰਨਵੀਰ ਸਿੰਘ ਬਾਜਵਾ ਪੁੱਤਰ ਜਸਵੰਤ ਸਿੰਘ ਬਾਜਵਾ (23) ਵਾਸੀ ਹਲਕਾ ਦਸੂਹਾ, ਪਿੰਡ ਘੋਘਰਾ ਦਾ ਰਹਿਣ ਵਾਲਾ ਸੀ। ਮੌਤ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਮ੍ਰਿਤਕ ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ ਮਾਪਿਆਂ ਦਾ ਇਕੌਲਤਾ ਪੁੁੱਤ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋਕਿ ਪੜ੍ਹਾਈ ਲਈ ਕੈਨੇਡਾ ਭੇਜਿਆ ਗਿਆ ਸੀ। ਮੇਰੇ ਅਤੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ, ਜਿੱਥੇ ਚਾਰ ਸਾਲਾਂ ਬਾਅਦ ਇਹ ਸਾਰੇ ਭਰਾ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਇਕੱਠੇ ਹੋਏ ਸਨ।

ਸਵੇਰੇ ਜਦੋਂ ਕਰਨਵੀਰ ਨੂੰ ਉਠਾਇਆ ਗਿਆ ਤਾਂ ਕਰਨਵੀਰ ਨਹੀਂ ਉੱਠਿਆ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵੇਰੇ ਪੁੱਤਰਾਂ ਦਾ ਫੋਨ ਆਇਆ ਕਿ ਕਰਨਵੀਰ ਸਿੰਘ ਦੀ ਮੌਤ ਹੋ ਗਈ ਹੈ। ਕਰਨਵੀਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਭਾਰਤ ਭੇਜ ਕੇ ਸਸਕਾਰ ਕੀਤਾ ਜਾਵੇਗਾ।

ਮਾਂ ਦਾ ਇਕਲੌਤਾ ਸਹਾਰਾ ਸੀ, ਪਿਤਾ ਦੀ 10 ਸਾਲ ਪਹਿਲਾਂ ਹੋ ਚੁੱਕੀ ਹੈ ਮੌਤ -ਕਰਨਵੀਰ ਸਿੰਘ ਦੇ ਪਿਤਾ ਜਸਵੰਤ ਸਿੰਘ ਪੰਜਾਬ ਪੁਲਸ ਦੇ ਵਿਜੀਲੈਂਸ ਵਿਭਾਗ ਵਿਚ ਤਾਇਨਾਤ ਸਨ। ਉਸ ਦੇ ਪਿਤਾ ਦੀ 2010 ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਕਰਨਵੀਰ ਸਿੰਘ ਬਾਜਵਾ ਅਤੇ ਉਸ ਦੀ ਭੈਣ ਦਾ ਪਾਲਣ-ਪੋਸ਼ਣ ਉਸ ਦੀ ਮਾਤਾ ਅਤੇ ਚਾਚਿਆਂ ਨੇ ਹੀ ਕੀਤਾ ਸੀ ਪਰ ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਮਾਂ ਦਾ ਆਖਰੀ ਸਹਾਰਾ ਵੀ ਖੋਹ ਲਿਆ ਗਿਆ ਹੈ।

ਚਾਰ ਸਾਲ ਬਾਅਦ ਸਾਰੇ ਭਰਾ ਹੋਏ ਸਨ ਇਕੱਠੇ –ਕਰਨਵੀਰ ਸਿੰਘ ਦੀ ਪੜ੍ਹਾਈ ਖ਼ਤਮ ਹੋ ਗਈ ਸੀ। ਪੀ.ਆਰ. ਲਈ ਕਾਗਜ਼ ਵੀ ਲਗਾਏ ਸਨ। ਚਾਚੇ ਦੇ ਬੱਚੇ ਵੀ ਅਜੇ ਕੁਝ ਸਾਲ ਪਹਿਲਾਂ ਹੀ ਕੈਨੇਡਾ ਵਿਚ ਪੜ੍ਹਾਈ ਕਰਨ ਆਏ ਸਨ। ਸਾਰੇ ਕੈਨੇਡਾ ਦੇ ਟੋਰਾਂਟੋ ਵਿਚ ਇਕੱਠੇ ਹੋਏ ਸਨ, ਜਿੱਥੇ ਸਾਰੇ ਖ਼ੂਬ ਆਨੰਦ ਮਾਣ ਰਹੇ ਸਨ। ਘਰ ਵੀ ਸਾਰੇ ਖ਼ੁਸ਼ ਸਨ ਕਿ ਪਰਿਵਾਰ ਦੇ ਬੱਚੇ ਸਾਰੇ ਇਕੋ ਜਗ੍ਹਾ ਇਕੱਠੇ ਹੋ ਗਏ ਸਨ ਪਰ ਕਿਸੇ ਨੂੰ ਕੀ ਪਤਾ ਸੀ ਕਿ ਇਹ ਖ਼ੁਸ਼ੀਆਂ ਜਲਦੀ ਦੀ ਮਾਤਮ ਵਿਚ ਬਦਲਣ ਵਾਲੀਆਂ ਹਨ। ਜੇਕਰ ਪਿਛਲੇ ਛੇ ਮਹੀਨਿਆਂ ਦੀ ਗੱਲ ਕਰੀਏ ਤਾਂ ਕੈਨੇਡਾ ਵਿੱਚ ਪੰਜਾਬ ਭਰ ਦੇ ਕਈ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਹੈ। ਕੈਨੇਡਾ ਵਿੱਚ ਪੰਜਾਬ ਦੇ ਨੌਜਵਾਨਾਂ ਦੀਆਂ ਮੌਤਾਂ ਦਾ ਭਾਰਤ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਚੇਤਾਵਨੀ

ਪੰਜਾਬ ਵਿਚ ਪੈ ਰਹੀ ਹੁੰਮ ਭਰੀ ਗਰਮੀ ਤੋਂ ਜਲਦ ਰਾਹਤ ਮਿਲਣ ਜਾ ਰਹੀ ਹੈ। ਮੌਸਮ ਮਾਹਿਰਾਂ ਨੇ ਅਗਲੇ 5-6 ਦਿਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ 5-6 ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ ਕਿ ਪੰਜਾਬ, ਹਰਿਆਣਾ ਚੰਡੀਗੜ੍ਹ ਵਿਚ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੇ ਨਾਲ-ਨਾਲ ਭਾਰੀ ਬਾਰਸ਼ ਦੀ ਸੰਭਾਵਨਾ ਹੈ। ਮੀਡੀਆ ਰਿਪੋਰਟਾਂ ਮੁਤਾਬਕ 28 ਅਗਸਤ ਤੱਕ ਮੌਸਮ ਇਸੇ ਤਰ੍ਹਾਂ ਦਾ ਰਹਿਣ ਵਾਲਾ ਹੈ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਪਟਿਆਲਾ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਦੂਜੇ ਪਾਸੇ ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ’ਚ 27 ਅਗਸਤ ਤੱਕ ਮੌਸਮ ਖ਼ਰਾਬ ਰਹੇਗਾ ਅਤੇ ਮੰਗਲਵਾਰ ਨੂੰ ਯੈਲੋ ਅਲਰਟ ਅਤੇ ਬੁੱਧਵਾਰ ਤੇ ਵੀਰਵਾਰ ਨੂੰ 2 ਦਿਨ ਆਰੈਂਜ ਅਲਰਟ ਰਹੇਗਾ। ਬੀਤੇ 24 ਘੰਟਿਆਂ ’ਚ ਸੂਬੇ ’ਚ ਮਾਨਸੂਨ ਕਮਜ਼ੋਰ ਰਿਹਾ ਅਤੇ ਪਾਲਮਪੁਰ ’ਚ 2, ਜੋਗਿੰਦਰਨਗਰ, ਪਾਉਂਟਾ, ਚੁਵਾੜੀ ਅਤੇ ਕਸੌਲੀ ’ਚ 1-1 ਸੈਂਟੀਮੀਟਰ ਮੀਂਹ ਪਿਆ, ਜਦੋਂ ਕਿ ਮੰਗਲਵਾਰ ਨੂੰ ਰਾਜਧਾਨੀ ਸ਼ਿਮਲਾ ’ਚ 0.2, ਊਨਾ ’ਚ 32, ਕਾਂਗੜਾ ’ਚ 3, ਧੌਲਾਕੂੰਆਂ ’ਚ 0.5, ਬਰਠੀਂ ’ਚ 3 ਮਿਲੀਮੀਟਰ ਮੀਂਹ ਪਿਆ ਹੈ।

ਸੂਬੇ ’ਚ 2 ਨੈਸ਼ਨਲ ਹਾਈਵੇਅ ਐੱਨ. ਐੱਚ. 305 ਅਤੇ ਐੱਨ. ਐੱਚ. 03 ਬੰਦ ਹਨ, ਜਦੋਂ ਕਿ 344 ਸੜਕਾਂ ਵੀ ਬੰਦ ਹਨ। ਇਨ੍ਹਾਂ ’ਚ ਮੰਡੀ ਜ਼ੋਨ ਦੇ ਅਧੀਨ ਸਭ ਤੋਂ ਵੱਧ 117, ਸ਼ਿਮਲਾ ਜ਼ੋਨ ਦੀਆਂ 92, ਹਮੀਰਪੁਰ ਜ਼ੋਨ ਦੀਆਂ 75 ਅਤੇ ਕਾਂਗੜਾ ਜ਼ੋਨ ਦੀਆਂ 58 ਸੜਕਾਂ ਸ਼ਾਮਲ ਹਨ। 66 ਸੜਕਾਂ ਨੂੰ 24 ਘੰਟਿਆਂ ’ਚ ਜਦੋਂ ਕਿ 206 ਸੜਕਾਂ ਨੂੰ ਉਸ ਤੋਂ ਬਾਅਦ ਖੋਲ੍ਹ ਦਿੱਤਾ ਜਾਵੇਗਾ।

ਮੌਸਮ ਵਿਭਾਗ ਵੱਲੋਂ ਆਈ ਵੱਡੀ ਅਪਡੇਟ

ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ। ਪੰਜਾਬ ‘ਚ ਫਿਰ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤੋਂ ਦੋ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ। ਮਾਝਾ, ਦੁਆਬਾ ਅਤੇ ਪੂਰਬੀ ਮਾਲਵਾ ਦੇ ਖੇਤਰਾਂ ਵਿੱਚ 17 ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਪੱਛਮੀ ਮਾਲਵੇ ਦੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹੀ ਮੀਂਹ ਪਵੇਗਾ। ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਇੱਕ ਐਡਵਾਈਜ਼ਰੀ ਜਾਰੀ ਕਰਕੇ ਇਸ ਦੌਰਾਨ ਵਾਹਨ ਸਾਵਧਾਨੀ ਨਾਲ ਚਲਾਉਣ, ਦਰੱਖਤਾਂ ਹੇਠ ਸ਼ਰਨ ਨਾ ਲੈਣ, ਜਲਘਰਾਂ ਦੇ ਨੇੜੇ ਨਾ ਜਾਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਲਈ ਕਿਹਾ ਹੈ।

ਦੂਜੇ ਪਾਸੇ ਸ਼ੁੱਕਰਵਾਰ ਨੂੰ ਤਾਪਮਾਨ ‘ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਇਹ ਆਮ ਨਾਲੋਂ 1.8 ਡਿਗਰੀ ਵੱਧ ਰਿਹਾ। ਇਸ ਦੌਰਾਨ ਫ਼ਰੀਦਕੋਟ ਦਾ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 36.4 ਡਿਗਰੀ, ਲੁਧਿਆਣਾ ਵਿੱਚ 34.0, ਪਟਿਆਲਾ ਵਿੱਚ 34.7, ਪਠਾਨਕੋਟ ਵਿੱਚ 36.5, ਬਠਿੰਡਾ ਵਿੱਚ 37.2, ਗੁਰਦਾਸਪੁਰ ਵਿੱਚ 34.5, ਐਸਬੀਐਸ ਨਗਰ ਵਿੱਚ 33.2, ਫਿਰੋਜ਼ਪੁਰ ਵਿੱਚ 37.5, ਹੁਸ਼ਿਆਰਪੁਰ ਵਿੱਚ 36.2, ਸ੍ਰੀ ਮੁਕਤਸਰ ਸਾਹਿਬ ਵਿੱਚ 35.33 ਅਤੇ ਰੋਜਾਨਾ ਦਰਜ ਕੀਤਾ ਗਿਆ।

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ 0.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਵੱਧ ਸੀ। ਹੁਸ਼ਿਆਰਪੁਰ ਵਿੱਚ ਸਭ ਤੋਂ ਘੱਟ ਤਾਪਮਾਨ 25.2 ਡਿਗਰੀ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ। ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦਰਜ ਕੀਤੀ ਗਈ

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟਪੰਜਾਬ ‘ਚ ਅੱਜ ਯਾਨੀ ਸ਼ੁਰਕਵਾਰ ਨੂੰ ਮੁੜ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੌਰਾਨ ਸੂਬੇ ਦੇ ਅਧਿਕਤਰ ਇਲਾਕਿਆਂ ਵਿੱਚ ਬੱਦਲਾਂ ਦਾ ਘੇਰਾ ਬਣਿਆ ਹੋਇਆ ਹੈ। ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਅੱਜ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਇਸ ਦੌਰਾਨ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਨ੍ਹਾਂ ਹੀ ਨਹੀਂ ਬਲਕਿ ਮੌਸਮ ਵਿਭਾਗ ਵੱਲੋਂ ਹੁਣ 30 ਜੁਲਾਈ ਤੱਕ ਦੇ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਇਹ ਯੈਲੋ ਅਲਰਟ 30 ਜੁਲਾਈ ਤੱਕ ਦੇ ਲਈ ਸਾਰਿਆਂ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਹੈ। ਪੰਜਾਬ ‘ਚ ਮੌਸਮ ਬਾਦਲ ਰਿਹਾ ਹੈ ਅਤੇ ਇਸਦਾ ਸਬੂਤ ਹੈ ਬੀਤੇ ਦਿਨ ਜਾਰੀ ਕੀਤੇ ਗਿਆ ਅਲਰਟ। ਜਿੱਥੇ ਹੁਣ ਮੌਸਮ ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 30 ਜੁਲਾਈ ਤੱਕ ਦੇ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਉੱਥੇ ਬੀਤੇ ਦਿਨ ਇਹ ਭਵਿੱਖਬਾਣੀ ਕੁਝ ਹੋਰ ਹੀ ਸੀ।

ਮੌਸਮ ਵਿਭਾਗ ਦੀ ਬੀਤੇ ਦਿਨ ਦੀ ਭਵਿੱਖਬਾਣੀ ਦੇ ਮੁਤਾਬਕ 28 ਜੁਲਾਈ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਅਤੇ ਸੰਗਰੂਰ ਤੋਂ ਇਲਾਵਾ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ ਤੇ ਇਸੇ ਤਰ੍ਹਾਂ 29 ਜੁਲਾਈ ਨੂੰ ਸਮੁੱਚੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ ਅਤੇ 30 ਅਤੇ 31 ਜੁਲਾਈ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ। ਦੱਸ ਦਈਏ ਕਿ 8 ਤੋਂ 10 ਜੁਲਾਈ ਦੇ ਵਿਚਕਾਰ ਪਏ ਭਾਰੀ ਮੀਂਹ ਕਰਕੇ ਸੂਬੇ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ। ਇਸ ਦੌਰਾਨ ਜੇਕਰ ਮੁੜ ਮੀਂਹ ਪੈਂਦਾ ਹੈ ਤਾਂ ਆਮ ਲੋਕਾਂ ਨੂੰ ਇੱਕ ਵਾਰ ਫਿਰ ਮੁਸੀਬਤ ਦਾ ਸਾਹਮਣੇ ਕਰਨਾ ਪੈ ਸਕਦਾ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਪਿਛਲੇ ਕਈ ਦਿਨਾਂ ਤੋਂ ਹਵਾ ਲਗਭਗ ਨਾਮਾਤਰ ਚੱਲ ਰਹੀ ਹੈ, ਜਿਸ ਕਾਰਨ ਲੋਕਾਂ ਦੀ ਪ੍ਰੇਸ਼ਾਨੀ ਵਧ ਰਹੀ ਹੈ। ਬੀਤੇ ਦਿਨ ਹਵਾ ਦੀ ਰਫ਼ਤਾਰ 3 ਕਿਲੋਮੀਟਰ ਪ੍ਰਤੀ ਘੰਟਾ ਦੇ ਹਿਸਾਬ ਨਾਲ ਦਰਜ ਕੀਤੀ ਗਈ, ਜਿਸ ਨੂੰ ਆਮ ਨਾਲੋਂ ਘੱਟ ਮੰਨਿਆ ਜਾਂਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਹਵਾ ਦੀ ਰਫ਼ਤਾਰ ਤੇਜ਼ ਹੋਣ ਕਾਰਨ ਗਰਮੀ ਦਾ ਪ੍ਰਭਾਵ ਘਟ ਜਾਂਦਾ ਹੈ। ਜਦੋਂ ਵੀ ਹਵਾ ਦੀ ਰਫ਼ਤਾਰ ਰੁਕ ਜਾਂਦੀ ਹੈ ਤਾਂ ਤਾਪਮਾਨ 1 ਡਿਗਰੀ ਵਧ ਜਾਂਦਾ ਹੈ। ਸਵੇਰੇ ਬੱਦਲਵਾਈ ਹੋਣ ਕਾਰਨ ਤੇਜ਼ ਧੁੱਪ ਤੋਂ ਕੁਝ ਰਾਹਤ ਮਿਲੀ ਪਰ ਇਹ ਰਾਹਤ ਜ਼ਿਆਦਾ ਦੇਰ ਤੱਕ ਨਹੀਂ ਚੱਲ ਸਕੀ। ਦੁਪਹਿਰ ਦੇ ਸਮੇਂ ਬੱਦਲਾਂ ਦੀ ਲੁਕਣਮੀਟੀ ਸ਼ੁਰੂ ਹੋ ਗਈ ਅਤੇ ਧੁੱਪ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ। ਸ਼ਾਮ ਦੇ ਸਮੇਂ ਅਜਿਹਾ ਜਾਪ ਰਿਹਾ ਸੀ ਕਿ ਬਾਰਿਸ਼ ਪਵੇਗੀ ਪਰ ਅਜਿਹਾ ਨਹੀਂ ਹੋਇਆ।

55 ਐੱਮ. ਐੱਮ. ਬਾਰਿਸ਼ ਹੋਣ ਨਾਲ ਬੀਤੇ ਦਿਨੀਂ ਗਰਮੀ ਤੋਂ ਕੁਝ ਸਮੇਂ ਲਈ ਰਾਹਤ ਮਿਲੀ ਸੀ ਪਰ ਐਤਵਾਰ ਸਵੇਰ ਤੋਂ ਹੀ ਗਰਮੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ। ਐਤਵਾਰ ਤਾਪਮਾਨ ਵਿਚ 4 ਡਿਗਰੀ ਵਾਧਾ ਦਰਜ ਕੀਤਾ ਗਿਆ ਅਤੇ ਨਮੀ ਦੇ ਪ੍ਰਭਾਵ ਨਾਲ ਕੜਕਦੀ ਗਰਮੀ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ। ਵੱਧ ਤੋਂ ਵੱਧ ਤਾਪਮਾਨ 33-34 ਡਿਗਰੀ ਦੇ ਨੇੜੇ-ਤੇੜੇ ਦਰਜ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 28 ਡਿਗਰੀ ਰਿਹਾ। ਨਮੀ ਕਾਰਨ ਘੱਟੋ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ ਅੰਤਰ ਘਟ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੁੱਕੀ ਪਈ ਜ਼ਮੀਨ ਨੂੰ ਬਰਸਾਤੀ ਪਾਣੀ ਮਿਲਣ ਕਾਰਨ ਨਮੀ ਵਧ ਰਹੀ ਹੈ, ਜੋਕਿ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਿਚ ਵਾਧਾ ਕਰ ਰਹੀ ਹੈ।

ਗਰਮੀ ਤੋਂ ਪ੍ਰਭਾਵਿਤ ਲੋਕ ਛੁੱਟੀ ਦੇ ਬਾਵਜੂਦ ਘਰਾਂ ’ਚ ਹੀ ਵੜੇ ਰਹੇ। ਸ਼ਾਮ ਨੂੰ ਲੋਕ ਘਰਾਂ ਵਿਚੋਂ ਬਾਹਰ ਆਉਣ ਲੱਗੇ ਪਰ ਚੌਪਾਟੀ ਆਦਿ ’ਤੇ ਰੋਜ਼ਾਨਾ ਦੇ ਮੁਕਾਬਲੇ ਘੱਟ ਭੀੜ ਵੇਖਣ ਨੂੰ ਮਿਲੀ। ਬਾਰਿਸ਼ ਦੌਰਾਨ ਮਿਲੀ ਰਾਹਤ ਖ਼ਤਮ ਹੋ ਚੁੱਕੀ ਹੈ ਪਰ ਇਸ ਦੇ ਉਲਟ ਨਮੀ ਵਧ ਗਈ ਹੈ। ਮੌਸਮ ਦੇ ਅਗਾਊਂ ਅਨੁਮਾਨ ਮੁਤਾਬਕ ਸੋਮਵਾਰ ਨੂੰ ਤਾਪਮਾਨ ਵਧੇਗਾ ਅਤੇ ਗਰਮੀ ਆਪਣਾ ਜ਼ੋਰ ਵਿਖਾਏਗੀ। ਪਿਛਲੇ ਦਿਨੀਂ ਤਾਪਮਾਨ 35 ਡਿਗਰੀ ਤੋਂ ਪਾਰ ਚਲਾ ਗਿਆ ਸੀ ਪਰ ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਤਾਪਮਾਨ 9 ਡਿਗਰੀ ਘਟ ਗਿਆ ਸੀ ਪਰ ਅੱਜ ਨਮੀ ਕਾਰਨ ਤਾਪਮਾਨ ਵਿਚ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਕੁਝ ਦੇਰ ਬਾਹਰ ਖੜ੍ਹੇ ਰਹਿਣ ’ਤੇ ਪਸੀਨਾ ਆਉਣ ਕਾਰਨ ਹਾਲਤ ਹੋਰ ਖ਼ਰਾਬ ਹੋ ਰਹੀ ਹੈ ਅਤੇ ਗਰਮੀ ਨੂੰ ਸਹਿਣ ਕਰ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਸ਼ਨੀਵਾਰ ਨੂੰ ਇਸ ਸੀਜ਼ਨ ਵਿਚ ਸਭ ਤੋਂ ਵੱਧ ਬਾਰਿਸ਼ ਹੋਈ ਹੈ, ਜਦਕਿ ਖੁੱਲ੍ਹ ਕੇ ਬਾਰਿਸ਼ ਹੋਣੀ ਅਜੇ ਬਾਕੀ ਹੈ। ਵੇਖਣਾ ਹੋਵੇਗਾ ਕਿ ਬਾਰਿਸ਼ ਕਦੋਂ ਆਪਣਾ ਜ਼ੋਰ ਵਿਖਾਵੇਗੀ।

ਮੌਸਮ ਵਿਭਾਗ ਵੱਲੋ ਭਵਿੱਖਬਾਣੀ ਇਹਨਾਂ ਥਾਵਾਂ ਤੇ ਪਵੇਗਾ ਮੀਹ

ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣ ਦੀ ਤਿਆਰੀ ‘ਚ ਹੈ। ਮੀਡੀਏ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਚਾਰ ਸੂਬਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਦੇ ਚੱਲਦੇ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਕਿਹਾ ਹੈ ਕਿ 16 ਤੋਂ 17 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ।

ਕਾਬਿਲੇਗੌਰ ਹੈ ਕਿ ਮੀਂਹ ਕਾਰਨ ਪੰਜਾਬ ਸਣੇ ਕਈ ਸੂਬਿਆਂ ‘ਚ ਹਾਲਾਤ ਕਾਫੀ ਖਰਾਬ ਹੋਏ ਸਨ। ਮਾਨਸੂਨ ਦੀ ਮੀਂਹ ਨੇ ਮੈਦਾਨੀ ਇਲਾਕਿਆਂ ‘ਚ ਤਬਾਹੀ ਮਚਾਈ ਅਤੇ ਪਹਾੜੀ ਇਲਾਕਿਆਂ ‘ਚ ਵੀ ਇਸਦਾ ਮਾੜਾ ਅਸਰ ਦੇਖਣ ਨੂੰ ਮਿਲਿਆ। ਨਾਲ ਹੀ ਮਹਿੰਗਾਈ ਦੀ ਵੀ ਮਾਰ ਪਈ। ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਵੀ ਬਰਬਾਦ ਹੋਈਆਂ। ਕਈ ਲੋਕ ਬੇਘਰ ਵੀ ਹੋ ਗਏ। ਜਦਕਿ ਕਈਆਂ ਦੀ ਜਾਨਾਂ ਵੀ ਚੱਲੇ ਗਈਆਂ। ਫਿਲਹਾਲ ਪ੍ਰਸ਼ਾਸਨ ਵੱਲੋਂ ਰਾਹਤ ਕੰਮ ਕੀਤਾ ਜਾ ਰਿਹਾ ਹੈ।

ਭਾਰਤ ਮੌਸਮ ਵਿਭਾਗ (India Meteorological Department-IMD) ਨੇ ਐਤਵਾਰ ਨੂੰ ਕਿਹਾ ਕਿ ਪੱਛਮੀ ਗੜਬੜੀ ਅਤੇ ਮਾਨਸੂਨ ਹਵਾਵਾਂ ਦੇ ਆਪਸੀ ਤਾਲਮੇਲ ਕਾਰਨ ਪਿਛਲੇ ਪੰਦਰਵਾੜੇ ਵਿੱਚ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਪਿਆ ਹੈ ਅਤੇ ਕਈ ਥਾਵਾਂ ‘ਤੇ ਹੜ੍ਹ ਆ ਗਏ ਹਨ। ਇਸ ਦੇ ਨਾਲ ਹੀ ਮਾਨਸੂਨ ਦਾ ਇੱਕ ਹੋਰ ਸਰਗਰਮ ਪੜਾਅ ਇਸ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਉੱਤਰੀ ਉੜੀਸਾ ਅਤੇ ਨਾਲ ਲੱਗਦੇ ਗੰਗਾ ਪੱਛਮੀ ਬੰਗਾਲ ਅਤੇ ਝਾਰਖੰਡ ਦੇ ਉੱਪਰ ਇੱਕ ਘੱਟ ਦਬਾਅ ਦਾ ਖੇਤਰ ਬਣ ਗਿਆ ਹੈ। ਜਿਸ ਕਾਰਨ ਅਗਲੇ ਪੰਜ ਦਿਨਾਂ ਵਿੱਚ ਮੱਧ ਅਤੇ ਨਾਲ ਲੱਗਦੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੰਜਾਬ ਚ ਇਨ੍ਹਾਂ ਪਿੰਡਾਂ ਚ ਅਲਰਟ ਜਾਰੀ ਵੀਡੀਓ

ਭਾਰਤ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਕਈ ਰਾਜਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਧਿਕਾਰੀ ਅਜੈ ਕੁਮਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ ਅਤੇ ਪੰਜਾਬ ਅਤੇ ਹਰਿਆਣਾ ਵਿੱਚ ਸਮੇਂ ਤੋਂ ਪਹਿਲਾਂ ਪਹੁੰਚ ਗਿਆ ਹੈ। ਐਤਵਾਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਆਈਐਮਡੀ ਦੇ ਅਨੁਸਾਰ, 8 ਤੋਂ 10 ਜੁਲਾਈ ਤੱਕ ਪੱਛਮੀ ਹਿਮਾਲੀਅਨ ਖੇਤਰ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਰਾਜਸਥਾਨ ਵਿੱਚ ਅਲੱਗ-ਥਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਹਾੜੀ ਇਲਾਕਿਆਂ ‘ਚ ਭਾਰੀ ਮੀਂਹ

ਸ਼ਨੀਵਾਰ ਅਤੇ ਐਤਵਾਰ ਦੇ ਦੌਰਾਨ, ਆਈਐਮਡੀ ਨੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਸਥਾਨਾਂ ‘ਤੇ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 9 ਜੁਲਾਈ ਨੂੰ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਉੱਤਰਾਖੰਡ ਵਿੱਚ ਉਸੇ ਦਿਨ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜੇਹਲਮ ਨਦੀ ਦਾ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਪਾਣੀ ਘਰਾਂ ਵਿੱਚ ਵੜਨਾ ਸ਼ੁਰੂ ਹੋ ਗਿਆ ਹੈ। ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੀਂਹ ਕਾਰਨ ਸਕੂਲਾਂ ‘ਚ ਛੁੱਟੀ ਦਾ ਐਲਾਨ ਦੂਜੇ ਪਾਸੇ ਭਾਰੀ ਮੀਂਹ ਕਾਰਨ ਰੋਪੜ ਦੀ ਡਿਪਟੀ ਕਮਿਸ਼ਨਰ (ਡੀ.ਸੀ.) ਪ੍ਰੀਤੀ ਯਾਦਵ ਨੇ 10 ਜੁਲਾਈ ਨੂੰ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਮੁਤਾਬਿਕ ਅਗਲੇ ਪੰਜ ਦਿਨਾਂ ਤੱਕ ਉੜੀਸਾ, ਬਿਹਾਰ ਵਿੱਚ 9 ਤੋਂ 12 ਜੁਲਾਈ, ਝਾਰਖੰਡ ਵਿੱਚ 11 ਅਤੇ 12 ਜੁਲਾਈ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 10 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

error: Content is protected !!