ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਇਸ ਹਫਤੇ ਅਗਲੇ ਤਿੰਨ ਦਿਨਾਂ ‘ਚ ਸੋਮਵਾਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਗਰਮੀ ਦੀ ਭਵਿੱਖਬਾਣੀ ਕੀਤੀ ਹੈ।ਅਪ੍ਰੈਲ ਮਹੀਨੇ ਦੇ ਤਾਪਮਾਨ ਦੇ ਰੂਪ ‘ਚ ਅਪ੍ਰੈਲ ਵਰਗੀ ਭਿਆਨਕ ਗਰਮੀ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੱਛਮੀ ਗੜਬੜੀ ਕਾਰਨ 13 ਮਈ ਤੋਂ ਹੇਠਾਂ ਆ ਜਾਵੇਗਾ।

ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਭਾਰਤੀ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਆਰਕੇ ਜੇਨਾਮਣੀ ਨੇ ਕਿਹਾ, ‘9 ਮਈ ਤੱਕ ਦਿੱਲੀ ਦਾ ਤਾਪਮਾਨ ਪਿਛਲੇ ਕੁਝ ਦਿਨਾਂ ਤੋਂ 40 ਤੋਂ 42 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ, ਇਸ ਲਈ ਰਾਹਤ ਦੀ ਸਥਿਤੀ ਹੈ। ਹੁਣ ਤੱਕ ਮਈ ਦੇ ਮਹੀਨੇ ਵਿੱਚ ਅਸੀਂ ਬਹੁਤੀ ਗਰਮੀ ਦੀ ਲਹਿਰ ਦਾ ਸਾਹਮਣਾ ਨਹੀਂ ਕੀਤਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ 11, 12 ਅਤੇ 13 ਮਈ ਨੂੰ ਦਿੱਲੀ ‘ਚ ਕੁਝ ਥਾਵਾਂ ‘ਤੇ ਹੀਟ ਵੇਵ ਆ ਸਕਦੀ ਹੈ ਅਤੇ 11 ਅਤੇ 12 ਮਈ ਨੂੰ ਤਾਪਮਾਨ 43 ਤੋਂ 44 ਡਿਗਰੀ ਦੇ ਵਿਚਕਾਰ ਪਹੁੰਚ ਸਕਦਾ ਹੈ।

ਇਸ ਦਦੇ ਨਾਲ ਹੀ ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਜਿਵੇਂ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਮਈ ਦੇ ਪਹਿਲੇ 10 ਦਿਨਾਂ ਵਿੱਚ ਗਰਮੀ ਦੀ ਲਹਿਰ ਵਰਗੀ ਸਥਿਤੀ ਨਹੀਂ ਹੈ। ਰਾਜਸਥਾਨ ਵਿੱਚ ਤਾਪਮਾਨ 44 ਅਤੇ 45 ਡਿਗਰੀ ਦੇ ਆਸਪਾਸ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਦਿੱਲੀ, ਹਰਿਆਣਾ ਅਤੇ ਪੰਜਾਬ 13 ਮਈ ਨੂੰ ਪੱਛਮੀ ਗੜਬੜੀ ਦੀ ਲਪੇਟ ‘ਚ ਰਹਿਣਗੇ, ਜਿਸ ਕਾਰਨ ਵਧਦੇ ਤਾਪਮਾਨ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ, ‘ਵੈਸਟਰਨ ਡਿਸਟਰਬੈਂਸ 13 ਮਈ ਤੋਂ ਅੱਗੇ ਵਧ ਰਿਹਾ ਹੈ। ਇਸ ਕਾਰਨ ਮੀਂਹ ਨਹੀਂ ਪਵੇਗਾ ਪਰ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਕੰਟਰੋਲ ਵਿੱਚ ਰਹੇਗਾ। ਇੱਕ ਹੋਰ ਵੈਸਟਰਨ ਡਿਸਟਰਬੈਂਸ 18 ਮਈ ਦੇ ਆਸ-ਪਾਸ ਅੱਗੇ ਵਧਣ ਲਈ ਤਿਆਰ ਹੈ, ਜਿਸ ਕਾਰਨ ਮਈ ਮਹੀਨੇ ਵਿੱਚ ਅਪ੍ਰੈਲ ਵਰਗੀ ਸਥਿਤੀ ਦੀ ਉਮੀਦ ਨਹੀਂ ਹੈ।”

ਪੰਜਾਬ ਦੇ ਮੌਸਮ ਬਾਰੇ ਵੱਡੀ ਜਾਣਕਾਰੀ

ਦੱਸ ਦੇਈਏ ਕੀ ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਗਲੇ ਪੰਜ ਦਿਨਾਂ ਵਾਸਤੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਇਸ ਸਮੇਂ ਪੰਜਾਬ ਵਿੱਚ ਗਰਮੀ ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ

ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਚਾਰ ਪੰਜ ਦਿਨਾਂ ਦੇ ਵਿੱਚ ਤਾਪਮਾਨ ਵਿੱਚ ਵਾਧਾ ਹੋਣ ਦਾ ਅਲਰਟ ਜਾਰੀ ਕਰ ਦਿਤਾ ਗਿਆ ਹੈ। ਆਉਣ ਵਾਲੇ ਇਹਨਾਂ ਦਿਨਾਂ ਦੇ ਵਿੱਚ ਜਿੱਥੇ ਤਾਪਮਾਨ ਵਿੱਚ ਵਾਧਾ ਹੋਵੇਗਾ ਉੱਥੇ ਹੀ ਹਿਮਾਚਲ ਦੇ ਨਾਲ ਲੱਗਦੇ ਖੇਤਰਾਂ ਦੇ ਵਿੱਚ ਤਾਪਮਾਨ 38 ਤੋਂ 40 ਡਿਗਰੀ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।

ਇਸ ਤਰ੍ਹਾਂ ਰਾਜਸਥਾਨ ਦੇ ਨਾਲ ਲੱਗਣ ਵਾਲੇ ਸ਼ਹਿਰਾਂ ਅਤੇ ਖੇਤਰਾਂ ਦੇ ਵਿੱਚ ਤਾਪਮਾਨ 45 ਡਿਗਰੀ ਅਤੇ ਇਸ ਤੋਂ ਉਪਰ ਵੀ ਰਹਿ ਸਕਦਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਧੁੱਪ ਵਿੱਚ ਜਾਣ ਤੋਂ ਆਪਣਾ ਬਚਾਅ ਕਰਨ ਵਾਸਤੇ ਵੀ ਅਪੀਲ ਕੀਤੀ ਗਈ ਹੈ।

ਦਸਿਆ ਗਿਆ ਹੈ ਕਿ ਲੋਕਾਂ ਨੂੰ ਬਿਨਾਂ ਕੰਮ ਤੋਂ ਤੇਜ਼ ਧੁੱਪ ਵਿੱਚ ਬਾਹਰ ਨਹੀਂ ਜਾਣਾ ਚਾਹੀਦਾ ਅਤੇ ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਇਹਨਾਂ ਦਿਨਾਂ ਦੇ ਵਿੱਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ। ਉਥੇ ਹੀ 10 ਮਈ ਨੂੰ ਧੂੜ ਭਰੀ ਹਨੇਰੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਚੱਲ ਸਕਦੀ ਹੈ।

ਪੰਜਾਬ ਚ ਮੀਂਹ ਬਾਰੇ ਵੱਡੀ ਅਪਡੇਟ

ਦੱਸ ਦੇਈਏ ਕੀ ਮੌਸਮ ਵਿਭਾਗ ਵੱਲੋਂ ਵੀ ਇੱਥੇ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਬਾਰੇ ਪਹਿਲਾਂ ਹੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਉਥੇ ਹੀ ਲੋਕਾਂ ਨੂੰ ਮੌਸਮ ਦੇ ਅਨੁਸਾਰ ਆਪਣੇ ਕਾਰੋਬਾਰ ਵਿੱਚ ਵੀ ਕੋਈ ਮੁਸ਼ਕਲ ਪੈਦਾ ਨਹੀਂ ਹੁੰਦੀ। ਹੁਣ ਪੰਜਾਬ ਵਿੱਚ ਏਥੇ ਜਬਰਦਸਤ ਗੜ੍ਹੇ ਪਏ ਹਨ ਅਤੇ ਝੱਖੜ ਝੁੱਲਿਆ ਹੈ, ਉਥੇ ਹੀ ਆਉਣ ਵਾਲੇ ਮੌਸਮ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ। ਅੱਜ ਪੰਜਾਬ ਦੇ ਕੁਝ ਖੇਤਰਾਂ ਵਿੱਚ ਜਿਥੇ ਹਲਕੀ ਤੇ ਦਰਮਿਆਨੀ ਬਰਸਾਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਤੇਜ਼ ਹਵਾਵਾਂ ਅਤੇ ਝੱਖੜ ਭਰੀ ਹਨੇਰੀ ਵੀ ਚੱਲੀ ਹੈ।

ਉਥੇ ਹੀ ਪਟਿਆਲਾ ਦੇ ਲੋਕਾਂ ਨੂੰ ਅੱਜ ਉਸ ਸਮੇਂ ਗਰਮੀ ਤੋਂ ਰਾਹਤ ਮਿਲੀ ਜਦੋਂ ਪਟਿਆਲਾ ਦੇ ਵਿੱਚ ਹਲਕੀ ਬਰਸਾਤ ਦੇ ਨਾਲ ਨਾਲ ਭਾਰੀ ਗੜੇਮਾਰੀ ਵੀ ਹੋਈ ਹੈ। ਪੰਜਾਬ ਵਿੱਚ ਹੋਈ ਇਸ ਗੜ੍ਹੇਮਾਰੀ ਦੇ ਕਾਰਨ ਜਿਥੇ ਠੰਡੀਆਂ ਹਵਾਵਾਂ ਚੱਲਣ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਗਰਮੀ ਤੋਂ ਆਉਣ ਵਾਲੇ 2 ਦਿਨਾਂ ਦੇ ਦੌਰਾਨ ਕੁਝ ਹੱਦ ਤੱਕ ਗਰਮੀ ਤੋਂ ਰਾਹਤ ਮਿਲੇਗੀ

ਉਸ ਤੋਂ ਬਾਅਦ ਫਿਰ ਤੋਂ ਪਾਰੇ ਵਿੱਚ ਵਾਧਾ ਦਰਜ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਫਿਰ ਗਰਮੀ ਵਿੱਚ ਮੁਸ਼ਕਲਾਂ ਦਾ ਸਾਮ੍ਹਣਾ ਕਰਨਾ ਪਵੇਗਾ ਜਿਥੇ ਪਹਿਲਾਂ ਹੀ ਸੂਬੇ ਅੰਦਰ ਬਿਜਲੀ ਦੀ ਕਿੱਲਤ ਦੇ ਚਲਦਿਆਂ ਹੋਇਆਂ ਲੱਗਣ ਵਾਲੇ ਭਾਰੀ ਕੱਟਾ ਦੇ ਕਾਰਨ ਲੋਕਾਂ ਨੂੰ ਗਰਮੀ ਵਿੱਚ ਪ੍ਰੇਸ਼ਾਨ ਹੋਣਾ ਪੈ ਰਿਹਾ ਹੈ। ਪਰ ਆਉਣ ਵਾਲੇ ਕੁਝ ਘੰਟਿਆਂ ਦੇ ਦੌਰਾਨ ਮੌਸਮ ਵਿਗਿਆਨੀਆਂ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਦੱਸ ਦਈਏ ਕਿ ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦਰਮਿਆਨ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਜਿੱਥੇ ਸਵੇਰ ਤੋਂ ਹੀ ਸੂਬੇ ਵਿਚ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹੇ, ਉਥੇ ਹੀ ਪਟਿਆਲਾ ਵਿਚ ਤੇਜ਼ ਝੱਖੜ ਦੇ ਨਾਲ-ਨਾਲ ਜ਼ਬਰਦਸਤ ਗੜੇਮਾਰੀ ਵੀ ਹੋਈ ਹੈ। ਇਸ ਨਾਲ ਪਟਿਆਲਾ ਵਾਸੀਆਂ ਨੂੰ ਗਰਮੀ ਤੋਂ ਕੁੱਝ ਸਮੇਂ ਲਈ ਰਾਹਤ ਮਿਲਣੀ ਲਾਜ਼ਮੀ ਹੈ। ਦੱਸਣਯੋਗ ਹੈ ਕਿ ਪਿਛਲੇ ਕੁੱਝ ਹਫਤਿਆਂ ਤੋਂ ਗਰਮੀ ਵੱਧਣ ਦੇ ਨਾਲ ਨਾ ਸਿਰਫ ਲੋਕਾਂ ਦਾ ਤ੍ਰਾਹ ਨਿਕਲਿਆ ਹੋਇਆ ਸੀ, ਸਗੋਂ ਪਾਵਰਕਾਮ ਵੀ ਬਿਜਲੀ ਦੀ ਮੰਗ ਵਧਣ ਕਾਰਣ ਮਾੜੇ ਹਾਲ ’ਚੋਂ ਨਿਕਲ ਰਿਹਾ ਸੀ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਇਸ ਵਾਰ ਪੰਜਾਬ ਵਿੱਚ ਪੈਣ ਵਾਲੀ ਗਰਮੀ ਨੇ ਲੋਕਾਂ ਦੇ ਤਰਾਹ ਕੱਢ ਦਿੱਤੇ ਹਨ। ਜਿੱਥੇ ਇਹ ਮਈ-ਜੂਨ ਵਿਚ ਪੈਣ ਵਾਲੀ ਗਰਮੀ ਮਾਰਚ ਵਿੱਚ ਹੀ ਸ਼ੁਰੂ ਹੋ ਗਈ ਸੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਪਾਉਣ ਵਾਸਤੇ ਆਏ ਸੀ ਅਤੇ ਪੱਖੇ ਚਲਾਉਣ ਲਈ ਮਜਬੂਰ ਕਰ ਲਿਆ ਗਿਆ ਸੀ। ਅਚਾਨਕ ਹੀ ਮੌਸਮ ਦੀ ਹੋਈ ਤਬਦੀਲੀ ਦੇ ਕਾਰਨ ਜਿੱਥੇ ਲੋਕਾਂ ਨੂੰ ਸਿਹਤ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆ ਰਹੀਆਂ ਹਨ ਉਥੇ ਹੀ ਜੀਵ ਜੰਤੂ ਜਾਨਵਰਾਂ ਅਤੇ ਫ਼ਸਲਾਂ ਉਪਰ ਇਸ ਗਰਮੀ ਦਾ ਅਸਰ ਵੇਖਿਆ ਜਾ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਜਿੱਥੇ ਸਮੇਂ ਸੜਕ ਤੇ ਮੌਸਮ ਅੰਦਰ ਆਉਣ ਵਾਲੇ ਦਿਨਾਂ ਦੇ ਮੌਸਮ ਦੀ ਜਾਣਕਾਰੀ ਮੁਹਇਆ ਕਰਵਾ ਦਿੱਤੀ ਜਾਂਦੀ ਹੈ ਤਾਂ ਜੋ ਲੋਕ ਪਹਿਲੇ ਹੀ ਆਪਣੇ ਇੰਤਜ਼ਾਮ ਕਰ ਸਕਣ ਇਸ ਗਰਮੀ ਦੇ ਚਲਦਿਆਂ ਹੋਇਆਂ ਲੱਗਣ ਵਾਲੀ ਬਿਜਲੀ ਦੇ ਕੱਟ ਵੀ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕਰ ਰਹੇ ਹਨ। ਹੁਣ ਪੰਜਾਬ ਚ ਮੌਸਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਜਿੱਥੇ ਬੇਚੂੰ ਵਾਲੀ ਗਰਮੀ ਮਾਰਚ ਮਹੀਨੇ ਤੋਂ ਹੀ ਸ਼ੁਰੂ ਹੋ ਗਈ ਸੀ ਉਥੇ ਹੀ ਮੌਸਮ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਇਸ ਗਰਮੀ ਦੇ ਮੌਸਮ ਵਿੱਚ ਬਿਨਾਂ ਕੰਮ ਤੋਂ ਬਾਹਰ ਜਾਣ ਤੋਂ ਵੀ ਰੋਕਿਆ ਜਾ ਰਿਹਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਜਿਥੇ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਵੇਗੀ ਅਤੇ 2 ਮਿੰਟ ਬਾਅਦ ਦੋ ਤੋਂ ਚਾਰ ਮਹੀਨੇ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਦੀ ਤਬਦੀਲੀ ਅਤੇ ਬਰਸਾਤ ਹੋਣ ਦੇ ਕਾਰਨ ਪੱਛਮੀ ਬੰਗਾਲ ,ਝਾਰਖੰਡ , ਛੱਤੀਸਗੜ੍ਹ, ਦਿੱਲੀ ,ਉੱਤਰ ਪ੍ਰਦੇਸ਼, ਚੰਡੀਗੜ੍ਹ ,ਹਰਿਆਣਾ ,ਜੰਮੂ, ਮੱਧ ਪ੍ਰਦੇਸ਼, ਵਿੱਚ ਵੀ ਬਰਸਾਤ ਹੋ ਸਕਦੀ ਹੈ ਅਤੇ ਤਾਪਮਾਨ ਵਿਚ ਵੀ ਗਿਰਾਵਟ ਆਵੇਗੀ ਜਿਥੇ 36 ਤੋਂ 39 ਡਿਗਰੀ ਸੈਲਸੀਅਸ ਤਕ ਤਾਪਮਾਨ ਵਿਚ ਗਿਰਾਵਟ ਆਵੇਗੀ।

ਇਸ ਸਮੇਂ ਜਿਥੇ ਦੇਸ਼ 72 ਸਾਲਾਂ ਬਾਅਦ ਦੂਜੀ ਵਾਰ ਵੱਧ ਗਰਮੀ ਦੀ ਚਪੇਟ ਵਿੱਚ ਆਇਆ ਹੋਇਆ ਹੈ। ਜਿੱਥੇ ਤਾਪਮਾਨ ਸ਼ੁਕਰਵਾਰ ਨੂੰ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਥੇ ਹੀ ਪੰਜਾਬ ਸਮੇਤ ਕੇ ਸੂਬਿਆਂ ਅੰਦਰ ਮੌਸਮ ਵਿਭਾਗ ਵੱਲੋਂ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਚ ਮੀਂਹ ਬਾਰੇ ਆਈ ਵੱਡੀ ਜਾਣਕਾਰੀ

ਉੱਤਰੀ ਭਾਰਤ ਦੇ ਕਈ ਸੂਬੇ ਇਨ੍ਹੀਂ ਦਿਨੀਂ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਯੂਪੀ, ਬਿਹਾਰ, ਦਿੱਲੀ, ਹਰਿਆਣਾ, ਪੰਜਾਬ ਆਦਿ ਸੂਬਿਆਂ ‘ਚ ਤਾਪਮਾਨ ਲਗਾਤਾਰ ਵਧ ਰਿਹਾ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ‘ਚ ਕਈ ਸੂਬਿਆਂ ‘ਚ ਮੌਸਮ ‘ਚ ਬਦਲਾਅ ਹੋਣ ਵਾਲਾ ਹੈ। ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ ਨਾ ਕਰਨ ਲਈ ਵੀ ਸੁਚੇਤ ਕੀਤਾ ਹੈ।

ਮੰਡੀਆਂ ਵਿੱਚ ਵੀ ਅਨਾਜ ਦੀ ਸੰਭਾਲ ਦਾ ਪ੍ਰਬੰਧ ਕੀਤਾ ਜਾਵੇ। ਸੂਬੇ ‘ਚ ਧੂੜ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਤਾਪਮਾਨ ਘਟ ਜਾਵੇਗਾ।ਹਾਲਾਂਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ। ਦੂਜੇ ਪਾਸੇ ਬੁੱਧਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੁਪਹਿਰ ਸਮੇਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਇਸ ਨਾਲ ਗਰਮੀ ਤੋਂ ਰਾਹਤ ਮਿਲੀ। ਹੁਸ਼ਿਆਰਪੁਰ ਅਤੇ ਬਰਨਾਲਾ ਵਿੱਚ ਤਾਪਮਾਨ 41.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰਿਹਾ।

ਦੱਸ ਦਈਏ ਕਿ #ਅਲਰਟ ਮੌਜੂਦਾ ਮੌਸਮ ਅਲਰਟ🌩⚡ ਤੇਜ ਧੂੜ ਹਨੇਰੀ ਨਾਲ ਕਾਰਵਾਈ ਸ਼ਾਮੀ ਗੰਗਾਨਗਰ, ਹਨੂੰਮਾਨਗੜ, ਮੁਕਤਸਰ ਅਤੇ ਫਾਜਿਲਕਾ ਤੋਂ ਬਣੇ ਗਰਜ-ਚਮਕ ਵਾਲੇ ਬੱਦਲ ਮੌਜੂਦਾ ਸਮੇਂ ਬਠਿੰਡਾ, ਰਾਮਪੁਰਾ, ਮੌੜ, ਨਥਾਣਾ, ਸਿਰਸਾ, ਸਰਦੂਲਗੜ ਖੇਤਰਾਂ ਤੋਂ ਧੂੜ-ਭਰੀ ਤੇਜ ਹਨੇਰੀ ਨਾਲ ਹਲਕੇ ਦਰਮਿਆਨੇ ਛਰਾਟੇ ਪਾਉਦੇਂ ਗੁਜਰ ਰਹੇ ਹਨ, ਆਉਦੇਂ ਕੁਝ ਘੰਟਿਆਂ ਦਰਮਿਆਨ ਇਹ ਬੱਦਲ ਬਰਨਾਲਾ, ਮੋਗਾ, ਮਾਨਸਾ, ਭੀਖੀ, ਮਲੇਰਕੋਟਲਾ, ਸੰਗਰੂਰ, ਸੁਨਾਮ, ਪਟਿਆਲਾ, ਲੁਧਿਆਣਾ, ਰਾਏਕੋਟ, ਫਤਿਹਗੜ ਸਾਹਿਬ, ਚੰਡੀਗੜ ਅਤੇ ਮੋਹਾਲੀ ਖੇਤਰਾਂ ਚ ਧੂੜ ਹਨੇਰੀ ਨਾਲ ਕਿਤੇ-ਕਿਤੇ ਗਰਜ- ਲਿਛਕ ਨਾਲ ਟੁੱਟਵੇਂ ਮੀਂਹ/ ਛਰਾਟੇਂਆ ਦੀ ਕਾਰਵਾਈ ਵੀ ਹੋ ਸਕਦੀ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਲੋਕਾਂ ਨੂੰ ਇਸ ਵਾਰ ਸਮੇਂ ਤੋਂ ਪਹਿਲਾਂ ਹੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਪੈਣ ਵਾਲੀ ਇੰਨੀ ਜ਼ਿਆਦਾ ਗਰਮੀ ਲੋਕਾਂ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਲਿਆ ਰਹੀ ਹੈ। ਜਿੱਥੇ ਇਸ ਗਰਮੀ ਦੇ ਚਲਦੇ ਹੋਏ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਥੇ ਆਵਾਜਾਈ ਦੇ ਦੌਰਾਨ ਲੋਕਾਂ ਲਈ ਘਰ ਤੋਂ ਨਿਕਲਣਾ ਮੁਸ਼ਕਿਲ ਹੋ ਜਾਂਦਾ ਹੈ। ਉਥੇ ਹੀ ਪੰਜਾਬ ਅੰਦਰ ਵਧ ਰਿਹਾ ਤਾਪਮਾਨ ਫਸਲਾਂ ਉਪਰ ਵੀ ਨੁਕਸਾਨ ਪੈਦਾ ਕਰ ਰਿਹਾ ਹੈ। ਇਸ ਵਾਰ ਜਿੱਥੇ ਪੰਜਾਬ ਵਿੱਚ ਮੌਸਮ ਵਿੱਚ ਕੋਈ ਵੀ ਗੜਬੜੀ ਨਹੀਂ ਆਈ ਅਤੇ ਕਿਸਾਨਾਂ ਵੱਲੋਂ ਸਮੇਂ ਸਿਰ ਆਪਣੀਆਂ ਫਸਲਾਂ ਦੀ ਕਟਾਈ ਕਰ ਲਈ ਗਈ ਹੈ।

ਉੱਥੇ ਹੀ ਬੀਤੇ ਦੋ ਦਿਨਾਂ ਤੋਂ ਮੌਸਮ ਦਾ ਮਿਜਾਜ਼ ਬਦਲ ਚੁੱਕਿਆ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਸਮੇਂ ਸਮੇਂ ਤੇ ਮੁਹਇਆ ਕਰਵਾ ਦਿੱਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੌਸਮ ਸਬੰਧੀ ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਅੱਜ ਪੰਜਾਬ ਦੇ ਕਈ ਖੇਤਰਾਂ ਵਿਚ ਤੇਜ਼ ਹਵਾਵਾਂ ਚੱਲਣਗੀਆਂ ਉਥੇ ਹੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।

ਜਿੱਥੇ ਅੱਜ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਮੁਸ਼ਕਲ ਪੈਦਾ ਹੋਵੇਗੀ ਉਥੇ ਹੀ ਬਰਸਾਤ ਹੋਣ ਨਾਲ ਗਰਮੀ ਤੋਂ ਰਾਹਤ ਮਿਲ ਜਾਵੇਗੀ। ਮੌਸਮ ਵਿਭਾਗ ਵੱਲੋਂ ਕਿਸਾਨਾਂ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਜਿਨ੍ਹਾਂ ਵੱਲੋਂ ਫਸਲ ਦੀ ਕਟਾਈ ਨਹੀਂ ਕੀਤੀ ਗਈ ਉਨ੍ਹਾਂ ਨੂੰ ਰੁਕ ਜਾਣਾ ਚਾਹੀਦਾ ਹੈ।

ਬੁੱਧਵਾਰ ਤੋਂ ਹੀ ਪੰਜਾਬ ਦੇ ਕਈ ਜ਼ਿਲਿਆਂ ਦੇ ਵਿੱਚ ਜਿੱਥੇ ਤੇਜ਼ ਰਫਤਾਰ ਨਾਲ ਹਵਾਵਾਂ ਚੱਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਉਥੇ ਹੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ ਹੈ। ਅੱਜ ਇੱਥੇ ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਧੂੜ ਭਰੀਆਂ ਹਨੇਰੀਆਂ ਚੱਲਣ ਦੇ ਨਾਲ ਬਰਸਾਤ ਹੋਣ ਦਾ ਅਨੁਮਾਨ ਹੈ ਉਥੇ ਹੀ ਸ਼ੁਕਰਵਾਰ ਨੂੰ ਮੌਸਮ ਸਾਫ ਹੋ ਜਾਵੇਗਾ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਤੂਫਾਨ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ 20-22 ਅਪ੍ਰੈਲ ਦੌਰਾਨ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਆਈਐਮਡੀ ਵੱਲੋਂ ਦੱਸਿਆ ਗਿਆ ਕਿ 19 ਅਤੇ 20 ਅਪ੍ਰੈਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ,ਉੱਤਰੀ ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ 25-35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 5 ਦਿਨਾਂ ਦੌਰਾਨ ਬਿਹਾਰ, ਝਾਰਖੰਡ, ਗੰਗਾ ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨਾਂ ਦੌਰਾਨ ਆਸਾਮ-ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 19 ਅਪ੍ਰੈਲ ਨੂੰ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਸਥਾਨਾਂ ‘ਤੇ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਦਿੱਲੀ NCR ‘ਚ ਗਰਮੀ ਦਾ ਕਹਿਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਤਿੰਨ ਦਿਨਾਂ ਤਕ ਰਾਹਤ ਦੀ ਕੋਈ ਉਮੀਦ ਨਹੀਂ ਹੈ। ਇਸ ਤੋਂ ਬਾਅਦ ਵੈਸਟਰਨ ਡਿਸਟਰਬੈਂਸ ਦੀ ਸਰਗਰਮੀ ਕਾਰਨ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਅੰਸ਼ਕ ਰਾਹਤ ਮਿਲ ਸਕਦੀ ਹੈ। ਹਾਲਾਂਕਿ ਇਸ ਹਫਤੇ ਵੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਨੂੰ ਅਸਮਾਨ ਸਾਫ਼ ਰਹੇਗਾ। ਕੁਝ ਥਾਵਾਂ ‘ਤੇ ਗਰਮੀ ਦੀ ਸੰਭਾਵਨਾ ਹੈ। ਅਧਿਕਤਮ ਅਤੇ ਨਿਊਨਤਮ ਤਾਪਮਾਨ ਕ੍ਰਮਵਾਰ 42 ਤੋਂ 23 ਡਿਗਰੀ ਰਹਿ ਸਕਦਾ ਹੈ।

ਮੌਸਮ ਬਾਰੇ ਆਈ ਤਾਜਾ ਵੱਡੀ ਅਪਡੇਟ

ਦਿੱਲੀ-ਐਨਸੀਆਰ (Delhi-NCR) ਵਿੱਚ ਅੱਜ ਮੌਸਮ ਸਾਫ਼ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ ਪਰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਸੋਮਵਾਰ ਤੋਂ ਦਿੱਲੀ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਪ੍ਰਗਟਾਈ ਹੈ ਅਤੇ ਦੋ ਦਿਨਾਂ ਤੱਕ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 18 ਅਪ੍ਰੈਲ ਤੱਕ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਲੂ ਚੱਲਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੋਮਵਾਰ ਅਤੇ ਮੰਗਲਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਬਾਅਦ ਬੁੱਧਵਾਰ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਦਿੱਲੀ ਦੇ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ। ਅਜਿਹੇ ‘ਚ ਬੁੱਧਵਾਰ ਅਤੇ ਵੀਰਵਾਰ ਨੂੰ ਲੂ ਚੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਨਾਲ ਹੀ ਅਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿ ਸਕਦੀ ਹੈ।

ਐਤਵਾਰ ਨੂੰ ਦਿੱਲੀ-NCR ‘ਚ ਕਿਹੋ ਜਿਹਾ ਰਹੇਗਾ ਮੌਸਮ? – ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ 22 ਡਿਗਰੀ ਵੱਧ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 40 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।

ਹਵਾ ਵਿੱਚ ਨਮੀ ਦਾ ਪੱਧਰ 21 ਤੋਂ 60 ਫੀਸਦੀ ਰਿਹਾ- ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 41 ਅਤੇ ਘੱਟੋ-ਘੱਟ ਤਾਪਮਾਨ 22 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।ਨੋਇਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44.1 ਅਤੇ ਘੱਟੋ-ਘੱਟ ਤਾਪਮਾਨ 30.9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ।ਗੁਰੂਗ੍ਰਾਮ ਵਿੱਚ ਵੱਧ ਤੋਂ ਵੱਧ ਤਾਪਮਾਨ 43 ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਅਸਮਾਨ ਸਾਫ਼ ਹੋ ਜਾਵੇਗਾ।

AQI ਦਿੱਲੀ ਵਿੱਚ ਮੱਧਮ ਅਤੇ NCR ਵਿੱਚ ਮਾੜਾ ਹੈ- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ ਐਤਵਾਰ ਨੂੰ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਖਰਾਬ ਸ਼੍ਰੇਣੀ ਵਿੱਚ 188 ਹੈ। ਜਿੱਥੇ ਨੋਇਡਾ ਵਿੱਚ AQI ਖ਼ਰਾਬ ਸ਼੍ਰੇਣੀ ਵਿੱਚ 247 ਦਰਜ ਕੀਤਾ ਗਿਆ ਹੈ, ਉਥੇ ਹੀ ਗੁਰੂਗ੍ਰਾਮ ਵਿੱਚ ਵੀ, AQI ਖ਼ਰਾਬ ਸ਼੍ਰੇਣੀ ਵਿੱਚ 272 ਦਰਜ ਕੀਤਾ ਗਿਆ ਹੈ। AQI ਨੂੰ ਜ਼ੀਰੋ ਅਤੇ 50 ਦੇ ਵਿਚਕਾਰ ‘ਚੰਗਾ’, 51 ਅਤੇ 100 ਦੇ ਵਿਚਕਾਰ ‘ਤਸੱਲੀਬਖਸ਼’, 101 ਅਤੇ 200 ਦੇ ਵਿਚਕਾਰ ‘ਦਰਮਿਆਨ’, 201 ਅਤੇ 300 ਦੇ ਵਿਚਕਾਰ ਖਰਾਬ ‘, 301 ਅਤੇ 400 ਵਿਚਕਾਰ ‘ਬਹੁਤ ਖ਼ਰਾਬ ਅਤੇ 401 ਅਤੇ 500 ਦੇ ਵਿਚਕਾਰ ‘ਗੰਭੀਰ’ ਸੀਮਾ ਵਿੱਚ ਮੰਨਿਆ ਜਾਂਦਾ ਹੈ।

ਪੰਜਾਬ ਦੇ ਮੌਸਮ ਬਾਰੇ ਵੱਡੀ ਖਬਰ

ਵੱਡੀ ਖਬਰ ਆ ਰਹੀ ਹੈ ਮੌਸਮ ਵਿਭਾਗ ਬਾਰੇ ਜਾਣਕਾਰੀ ਅਨੁਸਾਰ #ਅਲਰਟ ਗਰਜ-ਚਮਕ ਨਾਲ ਹਨੇਰੀ ਪਹਿਲਾਂ ਦੱਸੇ ਅਨੁਸਾਰ ਅੱਜ ਸੂਬੇ ਦੇ ਥੋੜੇ-ਬਹੁਤ ਖੇਤਰਾਂ ਚ ਟੁੱਟਵੇਂ ਗਰਜ-ਚਮਕ ਵਾਲੇ ਬੱਦਲ ਬਣੇ ਹੋਏ ਹਨ ਜੋ ਨਾਲ ਲੱਗਦੇ ਹੋਰ ਖੇਤਰਾਂ ਚ ਸ਼ੀਜਣ ਦੀ ਪਹਿਲੀ ਧੂੜ ਹਨੇਰੀ ਨੂੰ ਅੰਜ਼ਾਮ ਦੇ ਸਕਦੇ ਹਨ, ਕੇਂਦਰੀ ਮਾਲਵਾ ਬੱਦਲਵਾਈ ਜਿਆਦਾ ਐਕਟਿਵ ਆ, ਮੁਕਤਸਰ, ਫਰੀਦਕੋਟ ਕਾਰਵਾਈ ਤੋਂ ਬਾਅਦ ਪਟਿਆਲਾ, ਸੰਗਰੂਰ, ਬਠਿੰਡਾ, ਮਾਨਸਾ, ਬਰਨਾਲਾ ਟੁੱਟਵੇਂ ਛਰਾਟੇ ਜਾਰੀ, ਸ਼ਾਮ ਅਤੇ ਰਾਤ ਤੱਕ ਕਿਤੇ-ਕਿਤੇ ਹੋਰ ਖੇਤਰਾਂ ਚ ਵੀ ਗਰਜ-ਚਮਕ ਵਾਲੇ ਬੱਦਲ ਤੇਜ ਛਰਾਟੇਆਂ ਨਾਲ ਧੂੜ ਹਨੇਰੀ ਛੱਡ ਸਕਦੇ ਹਨ। ਖਾਸਕਰ ਪੂਰਬੀ ਪੰਜਾਬ, ਕਪੂਰਥਲਾ ਲਾਗੇ ਵੀ ਛੋਟੀ ਕਾਰਵਾਈ ਜਾਰੀ ਜੋਕਿ ਜਲੰਧਰ, ਹੁਸਿਆਰਪੁਰ ਵੱਲ ਵੱਧ ਸਕਦੀ ਹੈ।

ਮੌਸਮ ਵਿਭਾਗ ਦੀ ਚੇਤਾਵਨੀ, ਪੰਜਾਬ ‘ਚ ਕੱਲ੍ਹ ਪਵੇਗਾ ਮੀਂਹ, ਚੱਲਣਗੀਆਂ ਧੂੜ ਭਰੀਆਂ ਹਵਾਵਾਂ ਪੰਜਾਬ ਦੇ ਨਾਲ ਨਾਲ ਹੋਰਨਾਂ ਸੂਬਿਆਂ ਵਿੱਚ ਵੀ ਗਰਮੀ ਦਾ ਪ੍ਰਭਾਵ ਜਾਰੀ ਹੈ। ਹਰਿਆਣਾ ਅਤੇ ਪੰਜਾਬ ਵਿੱਚ ਵੀ ਗਰਮੀ ਨੇ ਰਿਕਾਰਡ ਤੋੜੇ ਹਨ। ਦੋਵਾਂ ਰਾਜਾਂ ਵਿੱਚ ਪਾਰਾ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਮੰਗਲਵਾਰ ਅਤੇ ਬੁੱਧਵਾਰ ਨੂੰ ਦੱਖਣੀ ਪੰਜਾਬ ਅਤੇ ਹਰਿਆਣਾ ਵਿੱਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਐਤਵਾਰ ਨੂੰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਸ਼ੁਰੂ ਹੋ ਗਈ। ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਐਸਏਐਸ ਨਗਰ ਵਿੱਚ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ।ਇਸ ਕਾਰਨ ਇਨ੍ਹਾਂ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਇਸ ਤੋਂ ਪਹਿਲਾਂ ਫਿਰੋਜ਼ਪੁਰ, ਪਟਿਆਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ, ਸੰਗਰੂਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਾਜ਼ਿਲਕਾ ਵਿੱਚ ਹੀਟਵੇਵ ਚੱਲ ਰਹੀ ਸੀ। ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ ਲਗਾਤਾਰ ਤੀਜੇ ਦਿਨ 40 ਡਿਗਰੀ ਤੋਂ ਉਪਰ ਰਿਹਾ। 11 ਸਾਲਾਂ ‘ਚ ਇਹ ਪਹਿਲੀ ਵਾਰ ਹੈ ਕਿ ਅਪ੍ਰੈਲ ਦੇ ਦੂਜੇ ਹਫਤੇ ਹੀ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।

ਪੰਜਾਬ ਚ ਗਰਮੀ ਬਾਰੇ ਵੱਡੀ ਜਾਣਕਾਰੀ

ਮਾਰਚ ਤੋਂ ਬਾਅਦ ਅਪ੍ਰੈਲ ਮਹੀਨੇ ਵਿੱਚ ਲਗਾਤਾਰ ਵੱਧ ਰਹੇ ਤਾਪਮਾਨ ਕਾਰਨ ਪੈ ਰਹੀ ਕੜਾਕੇ ਦੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਸੈਲਸੀਅਸ ਤੋਂ ਉੱਪਰ ਚੱਲ ਰਿਹਾ ਹੈ । ਇਸ ਨੂੰ ਲੈ ਕੇ ਮੌਸਮ ਵਿਭਾਗ ਨੇ ਪੰਜਾਬ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ । ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਦੇ ਬਰਨਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ, ਬਠਿੰਡਾ 43.4, ਮੁਕਤਸਰ ਅਤੇ ਫਿਰੋਜ਼ਪੁਰ 43.3, ਪਟਿਆਲਾ ਵਿੱਚ 43, ਮੋਗਾ ਵਿੱਚ 42.5, ਹੁਸ਼ਿਆਰਪੁਰ ਵਿੱਚ 42, ਅੰਮ੍ਰਿਤਸਰ ਵਿੱਚ 42.3 ਅਤੇ ਲੁਧਿਆਣਾ ਵਿੱਚ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ.ਕੇ.ਕੇ.ਗਿੱਲ ਅਨੁਸਾਰ ਸਾਲ 1970 ਤੋਂ 2021 ਦੌਰਾਨ ਕਦੇ ਵੀ ਅਪ੍ਰੈਲ ਦੇ ਪਹਿਲੇ 10 ਦਿਨਾਂ ਵਿੱਚ ਦਿਨ ਦਾ ਤਾਪਮਾਨ ਕਦੇ ਵੀ ਇੰਨਾ ਨਹੀਂ ਰਿਹਾ । ਇਹ ਤਾਪਮਾਨ ਆਮ ਨਾਲੋਂ 8 ਤੋਂ 11 ਡਿਗਰੀ ਵੱਧ ਹੈ । ਪਿਛਲੇ ਸਾਲਾਂ ਦੌਰਾਨ ਅਪ੍ਰੈਲ ਦੇ ਪਹਿਲੇ ਹਫ਼ਤੇ ਵਿੱਚ ਜੇਕਰ ਇੱਕ-ਦੋ ਦਿਨ ਵੀ ਤਾਪਮਾਨ ਆਮ ਨਾਲੋਂ ਵੱਧ ਰਿਹਾ ਤਾਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਰਾਹਤ ਮਿਲਦੀ ਸੀ ਪਰ ਇਸ ਵਾਰ ਅਜਿਹਾ ਨਹੀਂ ਹੋਇਆ।

ਦੱਸ ਦੇਈਏ ਕਿ ਮਾਰਚ ਤੋਂ ਹੁਣ ਤੱਕ ਇੱਕ ਵਾਰ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੋਇਆ ਅਤੇ ਮਾਰਚ ਤੋਂ ਬਾਅਦ ਅਪ੍ਰੈਲ ਵੀ ਹੁਣ ਤੱਕ ਖੁਸ਼ਕ ਚੱਲ ਰਿਹਾ ਹੈ। ਅਗਲੇ ਦੋ ਦਿਨਾਂ ਤੱਕ ਤਾਪਮਾਨ ਹੋਰ ਵਧ ਸਕਦਾ ਹੈ । ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 12 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਹਿਮਾਚਲ ਦੇ ਉਪਰਲੇ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਇਹੀ ਸਥਿਤੀ ਜਾਰੀ ਰਹੀ ਤਾਂ ਆਉਣ ਵਾਲਾ ਪਾਣੀ ਸੰਕਟ ਵੀ ਵਧ ਸਕਦਾ ਹੈ।

error: Content is protected !!